Thursday, May 15, 2014

ਯੂਥ ਅਕਾਲੀ ਆਗੂ ਗੋਸ਼ਾ ਨੇ ਕੀਤੀ ਨਿਰਪੱਖ ਜਾਂਚ ਦੀ ਮੰਗ -Thu, May 15, 2014 at 5:12 PM
ਲੁਧਿਆਣਾ: 15 ਮਈ 2014: (ਪੰਜਾਬ ਸਕਰੀਨ ਬਿਊਰੋ):
ਯੂਥ ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ਾ ਨੇ ਹੈਦਰਾਬਾਦ ਵਿੱਚ ਸਿੱਖ ਧਰਮ ਦੀ ਆਸਥਾ ਦੇ ਪ੍ਰਤੀਕ ਨਿਸ਼ਾਨ ਸਾਹਿਬ ਨੂੰ ਅੱਗ ਦੇ ਹਵਾਲੇ ਕਰਨ ਤੋਂ ਬਾਅਦ ਭੜਕੇ ਦੰਗਿਆ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕਰਦੇ ਹੋਏ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਇਸ ਮਾਮਲੇ ਦੀ ਉਂਚ ਪੱਧਰੀ ਜਾਂਚ ਕਰਵਾ ਕੇ ਦੋਸ਼ਿਆ ਖਿਲਾਫ ਸਖਤ ਕਾਰਵਾਈ ਕਰੇ। ਗੋਸ਼ਾ ਨੇ ਸਾਰੇ ਧਰਮਾਂ ਦੇ ਆਦਰ ਦੀ ਗੱਲ ਕਰਦੇ ਹੋਏ ਕਿਹਾ ਕਿ ਸਿੱਖ ਧਰਮ ਦੇ ਪੈਰੋਕਾਰਾਂ ਨੇ ਗੁਰੂ ਸਾਹਿਬਾਨ ਵਲੋਂ ਦਿੱਤੇ ਗਏ ਸੰਦੇਸ਼ ਦੇ ਮੁਤਾਬਕ ਹਮੇਸ਼ਾ ਆਪਸੀ ਪ੍ਰੇਮ ਅਤੇ ਭਾਈਚਾਰੇ ਦੀ ਭਾਵਨਾ ਨਾਲ ਮਿਲਜੁਲ ਕੇ ਰਹਿਣ ਦੇ ਉਪਰਾਲੇ ਕੀਤੇ ਹਨ। ਸਿੱਖ ਧਰਮ ਦੇ ਪੈਰੇਕਾਰ ਨਾ ਤਾਂ ਕਿਸੇ ਧਰਮ ਦੀ ਖਿਲਾਫਤ ਕਰਦੇ ਹਨ ਅਤੇ ਨਾ ਹੀ ਨਫਰਤ ਕਰਨਾ ਸਿੱਖ ਧਰਮ ਦੀ ਪ੍ਰਵ੍ਰਿਤੀ ਹੈ। ਉਹਨਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਅਤੇ ਐਸ.ਜੀ.ਪੀ.ਸੀ. ਪ੍ਰਧਾਨ ਅਵਤਾਰ ਸਿੰਘ ਮੱਕੜ ਨੂੰ ਅਪੀਲ ਕੀਤੀ ਕਿ ਉਹ ਅਪਣੇ ਪੱਧਰ ਤੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨਾਲ ਸੰਪਰਕ ਕਰਕੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੇ ਉਪਰਾਲੇ ਕਰਨ ਅਤੇ ਹੈਦਰਾਬਾਦ ਵਿੱਚ ਅਸਮਾਜਿਕ ਅਨਸਰਾਂ ਵਲੋਂ ਪੀੜਿਤ ਸਿੱਖ ਪਰਿਵਾਰਾਂ ਦੀ ਮਦਦ ਦੇ ਉਪਰਾਲੇ ਕਰਨ ਦੇ ਨਾਲ-ਨਾਲ ਆਰਥਿਕ ਤੌਰ ਤੇ ਮਦਦ ਦੇ ਕੇ ਉਨ੍ਹਾਂ ਦੇ ਮੁੜ ਵਸੇਬੇ ਦੇ ਉਪਰਾਲੇ ਕਰਨ। ਸੰਗਠਨਾਂ ਨੇ ਵੀ ਇਸ ਮੁੱਦੇ ਨੂੰ ਲੈ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। 

No comments: