Monday, July 14, 2014

ਫੈਡਰੇਸ਼ਨ (ਮਹਿਤਾ) ਵੱਲੋਂ ਹਰਿਆਣਾ ਸਰਕਾਰ ਵਿਰੁਧ ਰੋਸ ਵਖਾਵਾ

ਪੰਜਾਬ ਭਰ 'ਚ ਕੀਤਾ ਗਿਆ SGPC ਨੂੰ ਤੋੜਨ ਦੀਆਂ ਸਾਜ਼ਿਸ਼ਾਂ ਦਾ ਵਿਰੋਧ
ਲੁਧਿਆਣਾ: 14 ਜੁਲਾਈ 2014: (ਪੰਜਾਬ ਸਕਰੀਨ ਬਿਊਰੋ): 
ਲੁਧਿਆਣਾ ਦੀ ਮਿੰਨੀ ਸਕੱਤਰੇਤ 'ਚ ਅੱਜ ਡੀਸੀ ਦਫਤਰ ਸਾਹਮਣੇ ਰੋਸ ਵਖਾਵਿਆਂ ਦਾ ਹੜ੍ਹ ਆਇਆ ਹੋਇਆ ਸੀ। ਇਹਨਾਂ ਵਿੱਚ ਇੱਕ ਜ਼ੋਰਦਾਰ ਰੋਸ ਮੁਜ਼ਾਹਰਾ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦਾ ਵੀ ਸੀ। ਵਰਨਣਯੋਗ ਹੈ ਕਿ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਨੇ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਸ਼ੁਰੂ ਕੀਤੀ ਕਾਰਵਾਈ ਦੇ ਵਿਰੋਧ 'ਚ ਅੱਜ ਪੰਜਾਬ ਭਰ 'ਚ ਜ਼ਿਲ੍ਹਾ ਹੈਡਕੁਆਟਰਾਂ 'ਤੇ ਰੋਸ ਮੁਜ਼ਾਹਰੇ ਕਰਕੇ ਡਿਪਟੀ ਕਮਿਸ਼ਨਰਾਂ ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ-ਪੱਤਰ ਭੇਜੇ। ਫੈਡਰੇਸ਼ਨ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਖਾਲਸਾ ਨੇ ਲੁਧਿਆਣਾ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਰੋਸ ਮੁਜ਼ਾਹਰੇ ਮੌਕੇ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਮਹਾਨ ਕੁਰਬਾਨੀਆਂ ਤੋਂ ਬਾਅਦ ਹੋਇਆ ਹੈ ਜੋ ਲੰਮੇ ਸਮੇਂ ਤੋਂ ਗੁਰਦੁਆਰਾ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੋਂ ਇਲਾਵਾ ਧਰਮ ਪ੍ਰਚਾਰ ਕਰਨ ਦੇ ਨਾਲ ਨਾਲ ਗੁਰਮਤਿ ਮਰਿਯਾਦਾ ਅਨੁਸਾਰ ਗੁਰਦੁਆਰਾ ਪ੍ਰਬੰਧ ਕਰ ਰਹੀ ਹੈ। ਸਿੱਖਾਂ ਦੀ  ਪਾਰਲੀਮੈਂਟ ਹਮੇਸ਼ਾਂ ਹੀ ਕਾਂਗਰਸ ਪਾਰਟੀ  ਵਿੱਚ ਰੜਕਦੀ  ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਹਮੇਸ਼ਾ ਹੀ ਸਿੱਖਾਂ ਨੂੰ ਰਾਜਨੀਤਕ ਤੌਰ 'ਤੇ ਪਛਾੜਨ ਲਈ ਅਤੇ ਸਿੱਖ ਕੌਮ ਨੂੰ ਵੰਡਣ ਲਈ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਇਸੇ ਘਟੀਆ ਨੀਤੀ ਤਹਿਤ ਹੀ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਦੇ ਗੁਰਦੁਆਰਾ ਪ੍ਰਬੰਧ ਲਈ ਵੱਖਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸਨੂੰ ਸਿੱਖ ਕੌਮ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ। ਭਾਈ ਖਾਲਸਾ ਨੇ ਦੱਸਿਆ ਕਿ ਫੈਡਰੇਸ਼ਨ ਵੱਲੋਂ ਦਿੱਤੇ ਇਸ ਸੱਦੇ ਤਹਿਤ ਅੱਜ ਵੱਖ-ਵੱਖ ਜ਼ਿਲ੍ਹਿਆਂ ਵਿਚ ਫੈਡਰੇਸ਼ਨ ਵਰਕਰਾਂ ਨੇ ਸ਼ਾਂਤਮਈ ਮੁਜ਼ਾਹਰੇ ਕਰਕੇ ਪ੍ਰਧਾਨ ਮੰਤਰੀ ਲਈ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਹਨ। ਲੁਧਿਆਣਾ ਵਿਖੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਸਮੇਂ ਭਾਈ ਮੇਜਰ ਸਿੰਘ ਖਾਲਸਾ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਭਾਰਤੀ, ਜਸਪਾਲ ਸਿੰਘ ਇਸਲਾਮਗੰਜ, ਖੁਸ਼ਜੀਤ ਸਿੰਘ, ਬਲਜੀਤ ਸਿੰਘ ਬੀਤਾ, ਭੁਪਿੰਦਰ ਸਿੰਘ ਨਾਗੋਕੇ, ਹਿੰਮਤ ਸਿੰਘ, ਇਸ਼ਮੀਤ ਸਿੰਘ, ਤਰਨਵੀਰ ਸਿੰਘ, ਮਨਦੀਪ ਸਿੰਘ ਐਡਵੋਕੇਟ, ਸੁਖਵਿੰਦਰ ਸਿੰਘ ਰਾਏ, ਭਾਈ ਈਸ਼ਰ ਸਿੰਘ, ਮਨੋਹਰ ਸਿੰਘ, ਗੁਰਪ੍ਰੀਤ ਸਿੰਘ, ਪ੍ਰਿਤਪਾਲ ਸਿੰਘ, ਆਵੰਤ ਸਿੰਘ, ਜਰਨੈਲ ਸਿੰਘ, ਵਰਿੰਦਰ ਪਾਲ ਸਿੰਘ, ਦਿਲਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਪ੍ਰਭਜੀਤ ਸਿੰਘ ਜੌਲੀ ਆਦਿ ਹਾਜ਼ਰ ਸਨ। ਇਹਨਾਂ  ਜ਼ੋਰਦਾਰ ਨਾਰੇਬਾਜੀ ਕੀਤੀ  ਹੀ ਠਰੰਮੇ ਨਾਲ ਅੰਦਰ ਕੇ ਡੀਸੀ ਸਾਹਿਬ ਨੂੰ ਆਪਣਾ ਮੰਗ ਪੱਤਰ ਸੌਂਪਿਆ। ਹੁਣ ਦੇਖਣਾ ਇਹ ਹੈ ਕਿ ਹਰਿਆਣਾ ਸਰਕਾਰ ਉੱਤੇ ਜਾਂ ਨਵੀਂ ਬਣਾਈ ਜਾ ਰਹੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਦੀਆਂ ਕੋਸ਼ਿਸ਼ਾਂ ਉੱਤੇ ਇਸਦਾ ਕੋਈ ਅਸਰ ਪੈਂਦਾ ਹੈ ਜਾਂ ਨਹੀਂ?

No comments: