Wednesday, September 24, 2014

ਸਿਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਪੰo ਸਰਕਾਰ ਦੀ ਪਹਿਲ-ਗਰਗ

Wed, Sep 24, 2014 at 6:49 PM  
ਯੁਵਕ ਅਤੇ ਵਿਰਾਸਤ ਮੇਲੇ 'ਚ ਦੂਜੇ ਦਿਨ ਦੇ ਜੇਤੂਆਂ ਨੂੰ ਇਨਾਮਾਂ ਦੀ ਵੰਡ
ਲੁਧਿਆਣਾ: 24 ਸਤੰਬਰ 2014: (ਰੈਕਟਰ ਕਥੂਰੀਆ//ਪੰਜਾਬ ਸਕਰੀਨ):
ਲੜਕੀਆਂ ਦੇ ਸਰਕਾਰੀ ਕਾਲਜ ਵਿੱਚ ਚੱਲ ਰਿਹਾ ਵਿਰਾਸਤੀ ਮੇਲਾ ਅੱਜ ਵੀ ਜਾਰੀ ਰਿਹਾ। ਮੇਲੇ ਵਿੱਚ ਰਵਾਇਤੀ ਜੋਸ਼ ਅਤੇ ਉਤਸ਼ਾਹ ਅੱਜ ਵੀ ਲਗਾਤਾਰ ਕਾਇਮ ਸੀ। ਪੰਜਾਬ ਸਰਕਾਰ ਵਿੱਚ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਮੁੱਖ ਸੰਸਦੀ ਸਕੱਤਰ ਸ੍ਰੀ ਪ੍ਰਕਾਸ਼ ਚੰਦ ਗਰਗ ਇਸ ਵਿੱਚ ਸ਼ਾਮਿਲ ਹੋਣ ਲਈ ਉਚੇਚੇ ਤੌਰ 'ਤੇ ਪੁੱਜੇ ਹੋਏ ਸਨ। ਪੰਜਾਬ ਸਰਕਾਰ ਦੀਆਂ ਉਸਾਰੂ ਨੀਤੀਆਂ ਬਾਰੇ ਚਰਚਾ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਦਾ ਵਿਕਾਸ, ਆਧੁਨਿਕ ਤੇ ਸਸਤੀਆਂ ਸਿਹਤ ਸਹੂਲਤਾਂ ਅਤੇ ਮੁਕੰਮਲ ਬੁਨਿਆਦੀ ਢਾਂਚੇ ਦੇ ਵਿਕਾਸ ਵਾਲੇ ਪਾਸੇ ਵਿਸ਼ੇਸ਼ ਧਿਆਨ ਅਤੇ ਪਹਿਲ ਦਿੱਤੀ ਜਾ ਰਹੀ ਹੈ। ਅੱਜ ਸਥਾਨਕ ਸਰਕਾਰੀ ਕਾਲਜ (ਲੜਕੀਆਂ) ਵਿਖੇ ਚੱਲ ਰਹੇ ਪੰਜਾਬ ਯੂਨੀਵਰਸਿਟੀ ਦੇ ਲੁਧਿਆਣਾ ਜ਼ੋਨ ਬੀ ਦੇ ਦੂਜੇ ਦਿਨ ਮੁੱਖ ਮਹਿਮਾਨ ਵਜੋਂ ਪੁੱਜੇ ਸ੍ਰੀ ਗਰਗ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਸੂਬੇ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਰਵਾ ਰਹੀ ਹੈ। ਜਿਸ ਤਹਿਤ ਸਭ ਤੋਂ ਵਧੇਰੇ ਤਵੱਜੋ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਦਿੱਤੀ ਜਾ ਰਹੀ ਹੈ। 
ਸਿੱਖਿਆ ਨੂੰ ਵਿਅਕਤੀ ਅਤੇ ਸਮਾਜ ਦੇ ਵਿਕਾਸ ਵਿੱਚ ਅਹਿਮ ਸਥਾਨ ਦਿੰੰਦਿਆਂ ਸ੍ਰੀ ਗਰਗ ਨੇ ਕਿਹਾ ਕਿ ਅੱਜ ਲੋੜ ਹੈ ਕਿ ਹਰੇਕ ਬੱਚੇ ਅਤੇ ਵਿਅਕਤੀ ਨੂੰ ਸਾਖ਼ਰ ਕੀਤਾ ਜਾਵੇ। ਪੰਜਾਬ ਸਰਕਾਰ ਵੱਲੋਂ ਇਸ ਮਕਸਦ ਨੂੰ ਪੂਰਾ ਕਰਨ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੜਕੀਆਂ ਨੂੰ ਸਸਤੀ ਅਤੇ ਸੌਖੀ ਸਿੱਖਿਆ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਨੇ ਲੜਕੀਆਂ ਨੂੰ ਸਾਈਕਲ ਵੰਡਣ ਦੀ ਯੋਜਨਾ ਸ਼ੁਰੂ ਕੀਤੀ ਹੈ ਤਾਂ ਜੋ ਲੜਕੀਆਂ ਨੂੰ ਸਿੱਖਿਆ ਪ੍ਰਾਪਤ ਕਰਨ ਦਾ ਰਾਹ ਔਖਾ ਨਾ ਲੱਗੇ। ਉਨ੍ਹਾਂ ਇਸ ਮੌਕੇ ਦੂਜੇ ਦਿਨ ਦੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਟਰਾਫੀਆਂ ਦੇ ਕੇ ਵੀ ਸਨਮਾਨਿਤ ਕੀਤਾ ਅਤੇ ਬਿਹਤਰ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਤੋਂ ਪਹਿਲਾਂ ਪ੍ਰਿੰਸੀਪਲ ਸ਼੍ਰੀਮਤੀ ਗੁਰਮਿੰਦਰ ਕੌਰ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। 

No comments: