Wednesday, September 24, 2014

ਸਵੱਛ ਭਾਰਤ ਸਪਤਾਹ ਦੀ ਸ਼ੁਰੂਆਤ ਅੱਜ ਤੋਂ

Wed, Sep 24, 2014 at 6:49 PM
ਲੋਕ ਆਲਾ ਦੁਆਲਾ ਸਾਫ਼ ਸੁਥਰਾ ਰੱਖਣ 'ਚ ਹਿੱਸਾ ਪਾਉਣ-DC 
Courtesy Photo 

ਲੁਧਿਆਣਾ: 24 ਸਤੰਬਰ 2014:
(ਰੈਕਟਰ ਕਥੂਰੀਆ//ਪੰਜਾਬ ਸਕਰੀਨ):
ਸਮੁੱਚੇ ਭਾਰਤ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਵੱਛ ਭਾਰਤ ਅਭਿਆਨ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਤਹਿਤ 25 ਸਤੰਬਰ ਤੋਂ 2 ਅਕਤੂਬਰ ਤੱਕ ਜ਼ਿਲਾ ਲੁਧਿਆਣਾ ਵਿੱਚ ਵੀ ਸਵੱਛ ਭਾਰਤ ਸਪਤਾਹ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਨੇ ਦੱਸਿਆ ਕਿ ਇਸ ਸਪਤਾਹ ਦੌਰਾਨ ਵੱਖ-ਵੱਖ ਵਿਭਾਗਾਂ ਅਤੇ ਮਾਧਿਅਮਾਂ ਰਾਹੀਂ ਪਿੰਡਾਂ ਦੀਆਂ ਗਰਾਮ ਪੰਚਾਇਤਾਂ ਅਤੇ ਸ਼ਹਿਰਾਂ ਵਿੱਚ ਵਾਰਡ ਪੱਧਰ 'ਤੇ ਸਮੂਹ ਨਾਗਰਿਕਾਂ ਨੂੰ ਘਰਾਂ, ਘਰਾਂ ਦੇ  ਆਲੇ ਦੁਆਲੇ, ਹਸਪਤਾਲ, ਪੇਂਡੂ ਡਿਸਪੈਂਸਰੀਆਂ, ਬੱਸ ਸਟੈਂਡ, ਪਾਰਕਾਂ, ਗਲੀਆਂ, ਰੇਲਵੇ ਸਟੇਸ਼ਨ, ਫੁੱਟਪਾਥ, ਬਜਾਰਾਂ, ਪਿੰਡਾਂ ਦੀਆਂ ਫਿਰਨੀਆਂ, ਜਨਤਕ ਸਥਾਨ, ਸਕੂਲ, ਧਰਮਸ਼ਾਲਾਵਾਂ, ਸਰਕਾਰੀ ਇਮਾਰਤਾਂ, ਸਹਿਕਾਰੀ ਸਭਾਵਾਂ, ਪੰਚਾਇਤ ਘਰਾਂ, ਆਂਗਣਵਾੜੀ ਕੇਂਦਰਾਂ, ਕਮਿਊਨਿਟੀ ਸੈਂਟਰਾਂ, ਛੱਪੜਾਂ ਦੇ ਆਲੇ ਦੁਆਲੇ, ਸੜਕਾਂ ਦੇ ਆਲੇ ਦੁਆਲੇ ਅਤੇ ਹੋਰ ਸਾਂਝੀਆਂ ਥਾਵਾਂ ਨੂੰ ਪੂਰੀ ਤਰਾਂ ਸਾਫ ਸੁਥਰਾ ਰੱਖਣ ਲਈ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਸੁਚੇਤ ਕੀਤਾ ਜਾਵੇਗਾ ਕਿ ਪੂਰੀ ਤਰ੍ਹਾਂ ਸਾਫ ਸਫਾਈ ਰੱਖ ਕੇ ਗੰਦਗੀ ਤੋਂ ਪੈਦਾ ਹੋਣ ਵਾਲੀਆਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਜਿਵੇਂ ਕਿ ਹੈਜਾ, ਮਲੇਰੀਆ, ਟਾਈਫਾਇਡ, ਪੀਲੀਆ ਅਤੇ ਇੱਕ ਦੂਜੇ ਦੇ ਸਾਹ ਰਾਹੀ ਫੈਲਣ ਵਾਲੀਆ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਆਖਿਆ ਕਿ ਪੂਰੀ ਤਰ੍ਹਾਂ ਸਵੱਛ ਰਹਿਣ ਵਾਲਾ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣ ਵਾਲਾ ਵਿਅਕਤੀ ਹੀ ਪੂਰੀ ਤਰ੍ਹਾਂ ਤੰਦਰੁਸਤ ਹੋ ਸਕਦਾ ਹੈ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਵੱਛ ਅਭਿਆਨ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣ ਤਾਂ ਜੋ ਜਿਲ੍ਹੇ ਨੂੰ ਪੂਰੀ ਤਰ੍ਹਾਂ ਸਾਫ ਸੁਥਰਾ ਬਣਾਇਆ ਜਾ ਸਕੇ।

No comments: