Thursday, October 16, 2014

ਏ.ਟੀ.ਐਮਜ਼ 'ਤੇ ਸ਼ਾਮ 8 ਵਜੇ ਤੋਂ ਸਵੇਰੇ 6 ਵਜੇ ਤੱਕ ਸਕਿਓਰਿਟੀ ਸਖਤ

 Thu, Oct 16, 2014 at 3:10 PM
ਸੁਰੱਖਿਆ ਕਰਮਚਾਰੀ ਤਾਇਨਾਤ ਕਰਨ ਦੇ ਹੁਕਮ 
ਲੁਧਿਆਣਾ, 16 ਅਕਤੂਬਰ  2014: (ਪੰਜਾਬ ਸਕਰੀਨ ਬਿਊਰੋ):
ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਪ੍ਰਮੋਦ ਬਾਨ ਵੱਲੋਂ ਜਾਬਤਾ ਫੌਜ਼ਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਸਥਿਤ ਸਮੂਹ ਏ.ਟੀ.ਐਮਜ਼ 'ਤੇ ਸ਼ਾਮ 8 ਵਜੇ ਤੋਂ ਸਵੇਰੇ 6 ਵਜੇ ਤੱਕ ਘੱਟੋ ਘੱਟ ਇੱਕ ਸੁਰੱਖਿਆ ਕਰਮਚਾਰੀ ਤਾਇਨਾਤ ਕਰਨ ਦੇ ਹੁਕਮ ਜ਼ਾਰੀ ਕੀਤੇ ਹਨ ਅਤੇ ਉਕਤ ਸਮੇ ਦੌਰਾਨ ਬਿਨਾਂ ਸੁਰੱਖਿਆ ਕਰਮਚਾਰੀ ਦੇ ਕੋਈ ਵੀ ਏ.ਟੀ.ਐਮਜ਼ ਨੂੰ ਚਲਾਉਣ ਦੀ ਇਜ਼ਾਜ਼ਤ ਨਹੀਂ ਦਿੱਤੀ ਜਾਵੇਗੀ। ਇਹ ਹੁਕਮ ਦੋ ਮਹੀਨੇ ਤੱਕ ਅਮਲ ਵਿੱਚ ਰਹਿਣਗੇ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕੁਝ ਗੈਰ ਕਾਨੂੰਨੀ ਅਨਸਰਾਂ ਵੱਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਏ.ਟੀ.ਐਮ ਨੂੰ ਲੁਟਣ ਜਾਂ ਭੰਨ ਤੋੜ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਨਾਲ ਆਮ ਜਨਤਾ ਦੇ ਮਨਾਂ ਵਿੱਚ ਸਹਿਮ ਅਤੇ ਡਰ ਦੀ ਭਾਵਨਾਂ ਪੈਦਾ ਹੁੰਦੀ ਹੈ। ਇਸ ਲਈ ਏ.ਟੀ.ਐਮਜ਼ ਦੀ ਲੁੱਟ ਅਤੇ ਭੰਨ ਤੋੜ ਨੂੰ ਰੋਕਣ ਲਈ ਪਬਲਿਕ ਹਿੱਤ ਵਿੱਚ ਠੋਸ ਕਦਮ ਚੁੱਕਣ ਦੀ ਜਰੂਰਤ ਹੈ ਤਾਂ ਜੋ ਲੋਕਾਂ ਵਿੱਚ ਵਿਸ਼ਵਾਸ਼ ਦੀ ਭਾਵਨਾ ਨੂੰ ਬਰਕਰਾਰ ਰੱਖਿਆ ਜਾ ਸਕੇ।

No comments: