Friday, October 24, 2014

SGPC ਮੈਂਬਰ ਸ੍ਰ: ਰੇਸ਼ਮ ਅਤੇ ਉਨ੍ਹਾਂ ਦੇ ਭਰਾਤਾ ਦਾ ਦੇਹਾਂਤ

Fri, Oct 24, 2014 at 8:23 PM
ਜਥੇਦਾਰ ਅਵਤਾਰ ਸਿੰਘ ਨੇ ਕੀਤਾ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ 24 ਅਕਤੂਬਰ 2014: (ਇੰਦਰ ਮੋਹਣ ਸਿੰਘ 'ਅਨਜਾਣ'//SGPC//ਪੰਜਾਬ ਸਕਰੀਨ):
ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰ: ਰੇਸ਼ਮ ਸਿੰਘ ਮੋਗਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਉਨ੍ਹਾਂ ਦੇ ਭਰਾਤਾ ਸ੍ਰ੍ਰ: ਗੁਰਪ੍ਰੀਤ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰ: ਰੇਸ਼ਮ ਸਿੰਘ ਅਤੇ ਉਨ੍ਹਾਂ ਦੇ ਭਰਾਤਾ ਸ੍ਰ: ਗੁਰਪ੍ਰੀਤ ਸਿੰਘ ਗੁਰਮਤਿ ਰਹਿਣੀ ਅਤੇ ਉੱਚੀ ਸੁੱਚੀ ਸੋਚ ਦੇ ਮਾਲਕ ਸਨ। ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਤੇ ਇਕ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਅਤੇ ਉਸ ਅੱਗੇ ਕਿਸੇ ਦਾ ਜੋਰ ਨਹੀਂ। ਉਨ੍ਹਾਂ ਕਿਹਾ ਕਿ ਮੇਰੀ ਸਤਿਗੁਰੂ ਦੇ ਚਰਨਾਂ ਵਿੱਚ ਅਰਦਾਸ ਹੈ ਕਿ ਉਹ ਸ੍ਰ: ਰੇਸ਼ਮ ਸਿੰਘ ਅਤੇ ਉਨ੍ਹਾਂ ਦੇ ਭਰਾਤਾ ਸ੍ਰ: ਗੁਰਪ੍ਰੀਤ ਸਿੰਘ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪ੍ਰੀਵਾਰ ਤੇ ਸਾਕ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਜਿਕਰਯੋਗ ਹੈ ਕਿ ਸ੍ਰ: ਰੇਸ਼ਮ ਸਿੰਘ ਮੋਗਾ ਮੈਂਬਰ ਸ਼੍ਰੋਮਣੀ ਕਮੇਟੀ ਬੀਤੇ ਦਿਨ ਅਚਾਨਕ ਅਕਾਲ ਚਲਾਣਾ ਕਰ ਗਏ ਸਨ ਤੇ ਜਦੋਂਉਨ੍ਹਾਂ ਦਾ ਮ੍ਰਿਤਕ ਸਰੀਰ ਬੇਅੰਤ ਨਗਰ ਦੇ ਸ਼ਮਸ਼ਾਨ ਘਾਟ ਵੱਲ ਸਸਕਾਰ ਕਰਨ ਲਿਜਾਇਆ ਜਾ ਰਿਹਾ ਸੀ ਤਾਂ ਉਨ੍ਹਾਂ ਦੇ ਭਰਾਤਾ ਸ੍ਰ: ਗੁਰਪ੍ਰੀਤ ਸਿੰਘ ਵੀ ਗਮ ਨਾ ਸਹਾਰਦਿਆਂ ਅਚਾਨਕ ਦਿਲ ਫੇਲ ਹੋ ਜਾਣ ਕਰਕੇ ਅਕਾਲ ਚਲਾਣਾ ਕਰ ਗਏ ਸਨ। ਇਨ੍ਹਾਂ  ਦੋਵਾਂ ਭਰਾਵਾਂ ਦੀ ਯਾਦ 'ਚ ਰੱਖੇ ਗਏ ਸ੍ਰੀ ਸਹਿਜਪਾਠ ਸਾਹਿਬ ਦਾ ਭੋਗ ਉਨ੍ਹਾਂ ਦੇ ਗ੍ਰੀਹ ਵਿਖੇ 31 ਅਕਤੂਬਰ ਨੂੰ ਪਵੇਗਾ।  
ਨਿਰਮਲਜੀਤ ਸਿੰਘ ਡਰਾਈਵਰ ਨੂੰ ਹਜ਼ਾਰਾਂ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ
ਜਥੇਦਾਰ ਅਵਤਾਰ ਸਿੰਘ ਨੇ ਮ੍ਰਿਤਕ ਸਰੀਰ ਤੇ ਦੁਸ਼ਾਲਾ ਪਾਇਆ
ਅੰਮ੍ਰਿਤਸਰ 24 ਅਕਤੂਬਰ 2014: (ਕੁਲਵਿੰਦਰ ਸਿੰਘ 'ਰਮਦਾਸ'//SGPC//ਪੰਜਾਬ ਸਕਰੀਨ): 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਡਰਾਈਵਰ ਸ. ਨਿਰਮਲਜੀਤ ਸਿੰਘ ਦਾ ਬੀਤੇ ਦਿਨ ਆਪਣੇ ਗ੍ਰਹਿ ਪਿੰਡ ਝਾਮਕਾ ਵਿਖੇ ਅਚਾਨਕ ਦੇਹਾਂਤ ਹੋ ਗਿਆ। ਉਹ ਤਕਰੀਬਨ 36 ਵਰਿਆ ਦੇ ਸਨ। ਸ. ਨਿਰਮਲਜੀਤ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਝਾਮਕਾ ਦੀ ਸ਼ਮਸ਼ਾਨ ਘਾਟ ਵਿਖੇ ਧਾਰਮਿਕ ਰਸਮਾ ਅਨੁਸਾਰ ਕੀਤਾ ਗਿਆ ਜਿਥੇ ਉਨ੍ਹਾਂ ਨੂੰ ਹਜ਼ਾਰਾਂ ਨਮ ਅੱਖਾਂ ਨੇ ਅੰਤਿਮ ਵਿਦਾਇਗੀ ਦਿੱਤੀ।
    ਉਨ੍ਹਾਂ ਦੀ ਮ੍ਰਿਤਕ ਦੇਹ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੁਸ਼ਾਲਾ ਪਾਇਆ ਤੇ ਪ੍ਰੀਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਸਮੇਂ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਧਾਂਤੀ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਿੰਦਰਪਾਲ ਸਿੰਘ ਗੋਰਾ ਕਾਦੀਆਂ ਤੇ ਸ. ਕਸ਼ਮੀਰ ਸਿੰਘ ਬਰਿਆਰ ਮੈਂਬਰ ਸ਼੍ਰੋਮਣੀ ਕਮੇਟੀ, ਸ. ਮਨਵਿੰਦਰਪਾਲ ਸਿੰਘ ਮੱਕੜ ਕੌਂਸਲਰ ਲੁਧਿਆਣਾ ਤੇ ਸ. ਇੰਦਰਜੀਤ ਸਿੰਘ ਮੱਕੜ ਸੀਨੀਅਰ ਅਕਾਲੀ ਆਗੂ ਵੀ ਮੌਜੂਦ ਸਨ। ਉਨ੍ਹਾਂ  ਦੇ ਅੰਤਿਮ ਸੰਸਕਾਰ ਮੌਕੇ ਸੱੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀ: ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਕੀਤੀ, ਸ. ਮਨਜੀਤ ਸਿੰਘ, ਸ. ਰੂਪ ਸਿੰਘ ਤੇ ਸ. ਸਤਬੀਰ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਸ. ਮਹਿੰਦਰ ਸਿੰਘ ਆਹਲੀ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਤੇ  ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਸ. ਸੁਲਖਣ ਸਿੰਘ, ਸ. ਗੁਜਿੰਦਰ ਸਿੰਘ ਤੇ ਸ. ਗੁਰਮੀਤ ਸਿੰਘ ਨੇ ਵੀ ਸ. ਨਿਰਮਲਜੀਤ ਸਿੰਘ ਦੇ ਮ੍ਰਿਤਕ ਸਰੀਰ ਤੇ ਦੁਸ਼ਾਲੇ ਪਾਏ।
     ਸ. ਨਿਰਮਲਜੀਤ ਸਿੰਘ ਦੇ ਪਿਤਾ ਸ. ਗੁਰਾ ਸਿੰਘ ਨੇ ਜਾਣਕਾਰੀ ਦਿੱਤੀ ਕਿ ਨਿਰਮਲਜੀਤ ਸਿੰਘ ਦੇ ਨਮਿਤ ਰਖੇ ਜਾਣ ਵਾਲੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਝਾਮਕਾ ਵਿਖੇ 1 ਨਵੰਬਰ ਨੂੰ ਪਵੇਗਾ ਉਪਰੰਤ 12 ਤੋਂ 2 ਵਜੇ ਤੱਕ ਅੰਤਿਮ ਅਰਦਾਸ ਸਮਾਗਮ ਹੋਵੇਗਾ।
         ਇਸ ਮੌਕੇ ਸ. ਬਿਕਰਮ ਸਿੰਘ ਮਜੀਠੀਆ ਕੈਬਨਟ ਮੰਤਰੀ ਪੰਜਾਬ ਵੱਲੋਂ ਉਨ੍ਹਾਂ ਦੇ ਸਲਾਹਕਾਰ ਸ. ਤਲਬੀਰ ਸਿੰਘ ਗਿੱਲ, ਸ. ਜੋਗਿੰਦਰ ਸਿੰਘ ਅਦਲੀਵਾਲ ਸਕੱਤਰ ਟਰੱਸਟ, ਡਾ: ਏ ਪੀ ਸਿੰਘ ਐਡੀ: ਸਕੱਤਰ ਟਰੱਸਟ ਸ. ਸਤਿੰਦਰ ਸਿੰਘ ਨਿਜੀ ਸਹਾਇਕ ਪ੍ਰਧਾਨ ਸਾਹਿਬ, ਸ. ਸਕੱਤਰ ਸਿੰਘ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ. ਬਿਜੈ ਸਿੰਘ ਮੀਤ ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ,ਸ. ਹਰਮਿੰਦਰ ਸਿੰਘ ਮੂਧਲ ਸੁਪ੍ਰਿੰਟੈਂਡੈਂਟ ਤੇ ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਸ. ਨਿਰਮਲ ਸਿੰਘ ਇੰਚਾਰਜ ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਸਨੇਹੀ ਮੌਜੂਦ ਸਨ। 

No comments: