Tuesday, February 17, 2015

ਪ੍ਰਸਿੱਧ ਪੰਜਾਬੀ ਕਵੀ ਸੀ.ਮਾਰਕੰਡਾ ਦੇ ਸਪੁੱਤਰ ਸਮੀਰ ਮਾਰਕੰਡਾ ਦਾ ਦੇਹਾਂਤ

Tue, Feb 17, 2015 at 2:09 PM
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ 
ਲੁਧਿਆਣਾ : 17 ਫਰਵਰੀ 2015: (ਪੰਜਾਬ ਸਕਰੀਨ ਬਿਊਰੋ):
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰ ਤੇ ਸਮੂਹ ਮੈਂਬਰਾਂ ਨੇ ਪ੍ਰਸਿੱਧ ਪੰਜਾਬੀ ਕਵੀ ਅਤੇ ਅਕਾਡਮੀ ਦੇ ਮੀਤ ਪ੍ਰਧਾਨ ਸੀ. ਮਾਰਕੰਡਾ ਦੇ ਨੌਜਵਾਨ ਤੇ ਹੋਣਹਾਰ ਸਪੁੱਤਰ ਅਤੇ ਤੇਜਿੰਦਰ ਮਾਰਕੰਡਾ ਦੇ ਛੋਟੇ ਭਰਾ ਸਮੀਰ ਮਾਰਕੰਡਾ ਦੀ ਦੁਖਦਾਈ ਮੌਤ 'ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ।
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਡਾ. ਸੁਰਜੀਤ ਸਿੰਘ ਅਤੇ ਜਨਰਲ ਸਕੱਤਰ ਡਾ. ਅਨੂਪ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਮੀਰ ਮਾਰਕੰਡਾ ਦੇ ਦੇਹਾਂਤ ਨਾਲ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ। ਉਨ੍ਹਾਂ ਦਸਿਆ ਸਮੀਰ ਮਾਰਕੰਡਾ ਆਪਣੇ ਪਿੱਛੇ ਨੌਜਵਾਨ ਪਤਨੀ ਅਤੇ ਦੋ ਛੋਟੇ ਛੋਟੇ ਬੱਚੇ ਛੱਡ ਗਏ ਹਨ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਦੇ ਅੰਗ ਸੰਗ ਹੈ।
ਸ਼ੋਕ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਅਕਾਡਮੀ ਦੇ ਸਾਬਕਾ ਪ੍ਰਧਾਨ ਡਾ. ਸ. ਸ. ਜੌਹਲ, ਡਾ. ਸੁਰਜੀਤ ਸਿੰਘ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰਿੰ. ਪ੍ਰੇਮ ਸਿੰਘ ਬਜਾਜ, ਤ੍ਰੈਲੋਚਨ ਲੋਚੀ, ਸੁਰਿੰਦਰ ਕੈਲੇ, ਸ੍ਰੀਮਤੀ ਗੁਰਚਰਨ ਕੌਰ ਕੋਚਰ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਲਜ਼ਾਰ ਸਿੰਘ ਪੰਧੇਰ, ਸੁਰਿੰਦਰ ਰਾਮਪੁਰੀ, ਜਨਮੇਜਾ ਸਿੰਘ ਜੌਹਲ, ਪ੍ਰੀਤਮ ਸਿੰਘ ਭਰੋਵਾਲ ਅਤੇ ਖੁਸ਼ਵੰਤ ਬਰਗਾੜੀ ਸਮੇਤ ਸਥਾਨਕ ਲੇਖਕ ਹਾਜ਼ਰ ਸਨ। ਸਮੀਰ ਮਾਰਕੰਡਾ ਦੀ ਆਤਮਾ ਦੀ ਸ਼ਾਂਤੀ ਲਈ ਅੰਤਿਮ ਅਰਦਾਸ ਉਨ੍ਹਾਂ ਦੇ ਜੱਦੀ ਟਿਕਾਣੇ ਤਪਾ ਮੰਡੀ ਵਿਚ 24 ਫ਼ਰਵਰੀ ਨੂੰ ਦੁਪਹਿਰ ਸਮੇਂ ਹੋਵੇਗੀ।

No comments: