Friday, March 27, 2015

ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ ਸਲਾਨਾ ਡਿਗਰੀ ਵੰਡ ਸਮਾਰੋਹ ਦਾ ਆਯੋਜਨ


Fri, Mar 27, 2015 at 3:07 PM
366 ਵਿਦਿਆਰਥੀਆਂ ਨੂੰ ਮਿਲੀਆਂ ਡਿਗਰੀਆਂ 
ਦੋਰਾਹਾ: 27 ਮਾਰਚ 2015 (ਪੰਜਾਬ ਸਕਰੀਨ ਬਿਊਰੋ):
ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਡਾ. ਈਸ਼ਵਰ ਸਿੰਘ ਯਾਦਗਾਰੀ ਹਾਲ ਵਿਖੇ ਸਲਾਨਾ  ਕਨਵੋਕੇਸ਼ਨ ਅਤੇ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ `ਤੇ ਪ੍ਰੋ. (ਡਾ.) ਸਤਬੀਰ ਸਿੰਘ ਗੋਸਲ, ਡਾਇਰੈਕਟਰ ਆਫ ਰਿਸਰਚ (ਰਿਟਾਇਰਡ), ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਸ਼ੇਸ਼ ਤੌਰ `ਤੇ ਪਹੁੰਚੇ। ਇਸ ਸਮਾਗਮ ਵਿਚ ਵੱਖ-ਵੱਖ ਕਲਾਸਾਂ ਦੇ ਕੁੱਲ 366 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ।
    ਸਮਾਗਮ ਦੀ ਆਰੰਭਤਾ ਕਾਲਜ ਵਿਦਿਆਰਥੀਆਂ ਵੱਲੋਂ ਗੁਰਬਾਣੀ ਦੇ ਸ਼ਬਦ ਗਾਇਨ ਨਾਲ ਹੋਈ। ਕਾਲਜ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਸਿੱਧੂ ਨੇ ਬਾਹਰੋਂ ਆਏ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਡਿਗਰੀਆਂ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸ ਉਪਰੰਤ ਕਾਲਜ ਪ੍ਰਿੰਸੀਪਲ ਨੇ ਕਾਲਜ ਦੀ ਸਲਾਨਾ ਰਿਪੋਰਟ ਪੜ੍ਹ ਕੇ ਸੁਣਾਈ।
    ਆਪਣੇ ਸੰਬੋਧਨ ਵਿਚ ਮੁੱਖ ਮਹਿਮਾਨ ਪ੍ਰੋ. (ਡਾ.) ਸਤਬੀਰ ਸਿੰਘ ਗੋਸਲ ਨੇ ਡਿਗਰੀਆਂ ਤੇ ਹੋਰ ਸਨਮਾਨ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਅਜੋਕੇ ਦੌਰ ਵਿਚ ਆਪਣੇ ਆਪ ਨੂੰ ਕਾਮਯਾਬ ਬਣਾਉਣ ਲਈ ਆਪਣੀ ਮਰਜੀ ਦੇ ਮੁਤਾਬਿਕ ਵਿਸ਼ਾ ਚੁਣ ਕੇ ਸੁਨਹਿਰਾ ਭਵਿੱਖ ਬਣਾਉਣ ਲਈ ਪ੍ਰੇਰਿਤ ਕੀਤਾ।   
    ਸਮਾਗਮ ਦੌਰਾਨ ਕੁੱਲ 366 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਜਿਨ੍ਹਾਂ ਵਿਚ  ਬੀ. ਐਸ. ਸੀ. ਦੀਆਂ 11, ਬੀ. ਏ. (ਜਨਰਲ )ਦੀਆਂ 114, ਬੀ. ਏ. (ਆਨਰਜ਼ )ਦੀਆਂ 12, ਬੀ. ਬੀ. ਏ. ਦੀਆਂ 15, ਬੀ. ਸੀ. ਏ. ਦੀਆਂ 23, ਬੀ. ਕਾਮ. ਦੀਆਂ 89, ਐਮ. ਏ. ਪੰਜਾਬੀ ਦੀਆਂ 12, ਐਮ. ਏ. ਰਾਜਨੀਤੀ ਸ਼ਾਸ਼ਤਰ ਦੀਆਂ 6, ਐਮ. ਏ. ਸ਼ੋਸ਼ਿਆਲੋਜੀ ਦੀਆਂ 14, ਐਮ. ਐਸ. ਸੀ. ਆਈ ਟੀ. ਦੀਆਂ 7, ਪੀ. ਜੀ. ਡੀ. ਸੀ. ਏ. ਦੀਆਂ 20, ਐਮ. ਕਾਮ ਦੀਆਂ 43 ਡਿਗਰੀਆਂ ਸ਼ਾਮਿਲ ਹਨ।
    ਡਿਗਰੀਆਂ ਤੋਂ ਬਿਨ੍ਹਾਂ ਅਕਾਦਮਿਕ ਸ਼ੈਸ਼ਨ 2014-15 ਵਿਚ ਵੱਖ-ਵੱਖ ਖੇਤਰਾਂ ਵਿਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰੋ. (ਡਾ.) ਸਤਬੀਰ ਸਿੰਘ ਗੋਸਲ ਨੇ ਸਨਮਾਨਿਤ ਕੀਤਾ। ਸਲਾਨਾ ਇਮਤਿਹਾਨਾਂ ਵਿਚ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਰਹਿਣ ਵਾਲੇ ਜੇਤੂ ਵਿਦਿਆਰਥੀਆਂ ਨੂੰ ਕਾਲਜ ਪ੍ਰਧਾਨ ਸ਼੍ਰੀਮਤੀ ਰੂਪ ਬਰਾੜ ਜੀ ਨੇ ਸਨਮਾਨਿਤ ਕੀਤਾ।
    ਅੰਤ ਵਿਚ ਜਨਰਲ ਸਕੱਤਰ ਸ. ਹਰਪ੍ਰਤਾਪ ਸਿੰਘ ਬਰਾੜ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਭਵਿੱਖ ਵਿਚ ਅੱਗੇ ਵਧਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਸ਼੍ਰੀਮਤੀ ਰੂਪ ਬਰਾੜ, ਸ. ਹਰਪ੍ਰਤਾਪ ਸਿੰਘ ਬਰਾੜ, ਸ਼੍ਰੀਮਤੀ ਰੁਪਿੰਦਰ ਬਰਾੜ, ਸ. ਪਵਿੱਤਰਪਾਲ ਸਿੰਘ ਪਾਂਗਲੀ, ਸ. ਜੋਗੇਸ਼ਵਰ ਸਿੰਘ ਮਾਂਗਟ, ਸ. ਜਗਜੀਵਨਪਾਲ ਸਿੰਘ ਗਿੱਲ, ਸ਼੍ਰੀਮਤੀ ਰਾਜ ਰਾਣੀ, ਸ਼੍ਰੀਮਤੀ ਸਤਿੰਦਰ ਕੌਰ ਜਵੰਦਾ, ਸ਼੍ਰੀ ਆਦਰਸ਼ਪਾਲ ਬੈਕਟਰ, ਪ੍ਰਿੰਸੀਪਲ ਡੀ.ਪੀ.ਠਾਕੁਰ ਆਦਿ ਹਾਜ਼ਰ ਸਨ।

No comments: