Tuesday, March 31, 2015

ਹਲਕਾ ਰਾਮਪੁਰਾ ਫੂਲ ਦੀਆਂ ਸੰਗਤਾਂ ਨੇ ਕੀਤੀ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ


Tue, Mar 31, 2015 at 4:08 PM
ਸੇਵਾ ਕੀਤੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਿੱਚ  
ਅੰਮ੍ਰਿਤਸਰ: 31 ਮਾਰਚ 2015 (*ਕੁਲਵਿੰਦਰ ਸਿੰਘ ‘ਰਮਦਾਸ’//SGPC//ਪੰਜਾਬ ਸਕਰੀਨ):
ਹਲਕਾ ਰਾਮਪੁਰਾ ਫੂਲ ਦੀਆਂ ਸੰਗਤਾਂ ਨੇ  ਪੇਂਡੂ ਪੰਚਾਇਤ ਅਤੇ ਵਿਕਾਸ ਮੰਤਰੀ, ਪੰਜਾਬ ਸਰਕਾਰ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਿੱਚ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕੀਤੀ ਤੇ ਵੱਡੀ ਮਾਤਰਾ ਵਿੱਚ ਲੰਗਰ ਲਈ ਰਸਦਾਂ ਭੇਟ ਕੀਤੀਆਂ। 
ਸ੍ਰ: ਮਲੂਕਾ ਨੇ ਕਿਹਾ ਕਿ ਗੁਰੂ ਘਰ ਦੀ ਸੇਵਾ ਕਰਮਾਂ ਭਾਗਾਂ ਵਾਲਿਆਂ ਨੂੰ ਹੀ ਮਿਲਦੀ ਹੈ ਹਲਕਾ ਰਾਮਪੁਰਾ ਫੂਲ ਦੀਆਂ ਸੰਗਤਾਂ ਧੰਨਤਾਯੋਗ ਹਨ ਜਿਨ੍ਹਾਂ ਨੂੰ ਸੇਵਾ ਕਰਨ ਦਾ ਸੁਭਾਗ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੇਵਾ ਕਰਨ ਨਾਲ ਇਨਸਾਨ ਦਾ ਮਨ ਨਿਰਮਲ ਤੇ ਸਕੂਨ ਪ੍ਰਾਪਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਤਨ, ਮਨ ਅਤੇ ਧਨ ਨਾਲ ਗੁਰੁ-ਘਰ ਦੀ ਸੇਵਾ ਕਰਨ ਨਾਲ ਮਨੁੱਖ ਦੁੱਖਾਂ ਅਤੇ ਕਲੇਸ਼ਾਂ ਤੋਂ ਮੁਕਤ ਹੋ ਜਾਂਦਾ ਹੈ ਤੇ ਸਤਿਗੁਰੂ ਉਨ੍ਹਾਂ ਨੂੰ ਆਪਣੇ ਚਰਨਾ ਨਾਲ ਜੋੜ ਲੈਂਦੇ ਹਨ। ਸ੍ਰ: ਦਲਮੇਘ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ੍ਰ: ਪ੍ਰਤਾਪ ਸਿੰਘ ਨੇ  ਸ੍ਰ: ਸਿਕੰਦਰ ਸਿੰਘ ਮਲੂਕਾ, ਬੀਬੀ ਜਸਪਾਲ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਉਨ੍ਹਾਂ ਨਾਲ ਆਈਆਂ ਸੰਗਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
    ਇਸ ਮੌਕੇ ਸ੍ਰ: ਜਤਿੰਦਰ ਸਿੰਘ ਤੇ ਸ੍ਰ: ਗੁਰਾ ਸਿੰਘ ਐਡੀ: ਮੈਨੇਜਰ, ਸ੍ਰ: ਹਰਪ੍ਰੀਤ ਸਿੰਘ ਤੇ ਸ੍ਰ: ਦਰਸ਼ਨ ਸਿੰਘ ਮੀਤ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰ: ਹਰਿੰਦਰ ਸਿੰਘ ਪ੍ਰਧਾਨ ਨਗਰ ਪੰਚਾਇਤ, ਸ੍ਰੀ ਸੁਨੀਲ ਬਿੱਟਾ ਪ੍ਰਧਾਨ ਨਗਰ ਕੌਂਸਲ ਰਾਮਪੁਰਾ ਫੂਲ, ਸ੍ਰ: ਹਰਜੀਤ ਸਿੰਘ ਪ੍ਰਧਾਨ ਨਗਰ ਪੰਚਾਇਤ ਮਲੂਕਾ, ਸ੍ਰੀ ਰਾਕੇਸ਼ ਕੁਮਾਰ ਪ੍ਰਧਾਨ ਨਗਰ ਪੰਚਾਇਤ ਭਗਤਾ ਭਾਈ, ਸ੍ਰ: ਗੁਰਪ੍ਰੀਤ ਸਿੰਘ ਮਲੂਕਾ ਚੇਅਰਮੈਨ ਨਗਰ ਪ੍ਰੀਸ਼ਦ, ਜਥੇਦਾਰ ਭਰਪੂਰ ਸਿੰਘ ਫੂਲ, ਸ੍ਰ: ਜਸਵੰਤ ਸਿੰਘ ਭਾਈ ਰੂਪਾ ਸਰਕਲ ਜਥੇਦਾਰ, ਸ੍ਰ: ਮਨਜੀਤ ਸਿੰਘ ਧੁੰਨਾ ਸੀਨੀਅਰ ਅਕਾਲੀ ਆਗੂ ਭਗਤਾ ਆਦਿ ਹਾਜ਼ਰ ਸਨ।

No comments: