Saturday, April 04, 2015

ਗ਼ਦਰ ਪਾਰਟੀ ਸਥਾਪਨਾ ਦਿਵਸ:21 ਨੂੰ ਜਲੰਧਰ ਵਿੱਚ ਵਿਸ਼ੇਸ਼ ਸਮਾਗਮ

Sat, Apr 4, 2015 at 4:27 PM
ਦੇਸ਼ ਭਗਤ ਯਾਦਗਾਰ ਹਾਲ ਵਿਖੇ ਹੋਏਗਾ ਖਾਸ ਆਯੋਜਨ  
ਜਲੰਧਰ 4 ਅਪ੍ਰੈਲ 2015:: (ਪੰਜਾਬ ਸਕਰੀਨ ਬਿਊਰੋ):
21 ਅਪ੍ਰੈਲ 1913 ਨੂੰ ਅਮਰੀਕਾ ’ਚ ਜੱਥੇਬੰਦ ਹੋਈ ‘ਹਿੰਦੀ ਐਸੋਸੀਏਸ਼ਨ ਆਫ਼ ਪੈਸੀਫਿਕ ਕੋਸਟ ਨਾਂਅ’ ਦੀ ਜੱਥੇਬੰਦੀ ਜਿਹੜੀ ਗ਼ਦਰ ਅਖ਼ਬਾਰ ਦੀ ਪ੍ਰਕਾਸ਼ਨਾ ਉਪਰੰਤ ‘ਗ਼ਦਰ ਪਾਰਟੀ’ ਤੌਰ ’ਤੇ ਹੀ ਜਾਣੀ ਜਾਣ ਲੱਗੀ ਉਸਦੇ ਸਥਾਪਨਾ ਦਿਹਾੜੇ ਨੂੰ ਸਮਰਪਤ ਸਮਾਗਮ 21 ਅਪ੍ਰੈਲ ਨੂੰ ਦੇਸ਼ ਭਗਤ ਯਾਦਗਾਰ ਹਾਲ ’ਚ ਕੀਤਾ ਜਾਏਗਾ।
    ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਦਰਬਾਰਾ ਸਿੰਘ ਢਿੱਲੋਂ ਦੀ ਪ੍ਰਧਾਨਗੀ ’ਚ ਹੋਈ ਮੀਟਿੰਗ ’ਚ ਲਏ ਫੈਸਲੇ ਬਾਰੇ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਜਨਰਲ ਸਕੱਤਰ ਡਾ. ਰਘਬੀਰ ਕੌਰ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਦੱਸਿਆ ਕਿ ਇਸ ਦਿਨ ਸਵੇਰੇ 10 ਵਜੇ ਝੰਡਾ ਲਹਿਰਾਉਣ ਦੀ ਰਸਮ ਦੇਸ਼ ਭਗਤ ਯਾਦਗਾਰ ਕਮੇਟੀ ਦੇ ਖਜ਼ਾਨਚੀ ਸੀਤਲ ਸਿੰਘ ਸੰਘਾ ਅਦਾ ਕਰਨ ਉਪਰੰਤ, ਗ਼ਦਰੀ ਸੰਗਰਾਮੀਆਂ ਨੂੰ ਸ਼ਰਧਾਂਜ਼ਲੀ ਭੇਂਟ ਕਰਨਗੇ।
ਸਮਾਗਮ ’ਚ ‘ਸਾਮਰਾਜ਼ੀ ਚੌਤਰਫ਼ਾ ਹੱਲਾ ਅਤੇ ਪ੍ਰਤੀਰੋਧ’ ਵਿਸ਼ੇ ਉਪਰ ਡਾ. ਅਤੁਲ (ਪ੍ਰੋਫੈਸਰ, ਜਵਾਹਰ ਲਾਲ ਨਹਿਰੂ ਯੂਨੀਵਰਸਿਟੀ, ਦਿੱਲੀ) ਮੁੱਖ ਭਾਸ਼ਣ ਦੇਣਗੇ।
ਦੇਸ਼ ਭਗਤ ਯਾਦਗਾਰ ਕਮੇਟੀ ਨੇ ਸਮੂਹ ਲੋਕ-ਪੱਖੀ ਜੱਥੇਬੰਦੀਆਂ ਅਤੇ ਸਖਸ਼ੀਅਤਾਂ ਨੂੰ ਸਮਾਗਮ ’ਚ ਸ਼ਾਮਲ ਹੋਣ ਦੀ ਜ਼ੋਰਦਾਰ ਅਪੀਲ ਕੀਤੀ ਹੈ।

No comments: