Monday, May 18, 2015

ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਖਰਚੇ 200 ਕਰੋੜ ਰੁਪਏ

ਮਨਪ੍ਰੀਤ ਸਿੰਘ ਇਯਾਲੀ ਨੇ ਗਿਣਾਈਆਂ ਅਕਾਲੀ ਭਾਜਪਾ ਸਰਕਾਰ ਦੀਆਂ ਪ੍ਰਾਪਤੀਆ
ਰਿਸ਼ੀ ਨਗਰ ਵਿਖੇ ਨਵੀਂ ਕ੍ਰਿਕਟ ਅਕਾਦਮੀ ਦਾ ਉਦਘਾਟਨ 
*ਦੇਸ਼ ਅਤੇ ਪੰਜਾਬ ਦਾ ਨਾਮ ਅੰਤਰਰਾਸ਼ਟਰੀ ਪੱਧਰ 'ਤੇ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਨੌਕਰੀ
*ਨੌਕਰੀ ਦੇਣ ਲਈ ਲਾਗੂ ਕੀਤੀ ਜਾਵੇਗੀ ਵਿਸ਼ੇਸ਼ ਨੀਤੀ

ਲੁਧਿਆਣਾ: 18 ਮਈ 2015 (ਪੰਜਾਬ ਸਕਰੀਨ ਬਿਊਰੋ):
ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਰਾਜ ਵਿੱਚ ਸਮੁੱਚੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ 200 ਕਰੋਡ਼ ਰੁਪਏ ਖਰਚੇ ਗਏ ਹਨ। ਖੇਡਾਂ ਲਈ ਹੁਣ ਵਿਸ਼ੇਸ਼ ਫੰਡ ਕਾਇਮ ਕੀਤਾ ਗਿਆ ਹੈ, ਜਿਸ ਤਹਿਤ ਸਾਲਾਨਾ 90 ਕਰੋੜ ਰੁਪਏ ਖਰਚ ਕੀਤੇ ਜਾਣਗੇ। ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਖ਼ਿਡਾਰੀਆਂ ਨੂੰ ਨੌਕਰੀਆਂ ਦੇਣ ਲਈ ਪੰਜਾਬ ਸਰਕਾਰ ਵੱਲੋਂ ਨਵੀਂ ਨੀਤੀ ਲਿਆਂਦੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਦਾਖਾ ਦੇ ਵਿਧਾਇਕ ਸ੍ਰ. ਮਨਪ੍ਰੀਤ ਸਿੰਘ ਇਯਾਲੀ ਨੇ ਸਥਾਨਕ ਰਿਸ਼ੀ ਨਗਰ ਵਿਖੇ ਨਵੀਂ ਕ੍ਰਿਕਟ ਅਕਾਦਮੀ ਦਾ ਉਦਘਾਟਨ ਕਰਦਿਆਂ ਕੀਤਾ। 
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਾਲ 2010 ਵਿੱਚ ਰਾਜ ਦੀ ਪਹਿਲੀ ਖੇਡ ਨੀਤੀ ਲਾਗੂ ਕੀਤੀ ਗਈ ਸੀ। ਸਰਕਾਰ ਵੱਲੋਂ ਰਾਜ ਵਿੱਚ ਸਮੁੱਚੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ 200 ਕਰੋੜ ਰੁਪਏ ਖਰਚੇ ਗਏ ਹਨ। ਖੇਡਾਂ ਲਈ ਹੁਣ ਵਿਸ਼ੇਸ਼ ਫੰਡ ਕਾਇਮ ਕੀਤਾ ਗਿਆ ਹੈ, ਜਿਸ ਤਹਿਤ ਸਾਲਾਨਾ 90 ਕਰੋੜ ਰੁਪਏ ਖਰਚ ਕੀਤੇ ਜਾਣਗੇ। ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਖ਼ਿਡਾਰੀਆਂ ਨੂੰ ਨੌਕਰੀਆਂ ਦੇਣ ਲਈ ਪੰਜਾਬ ਸਰਕਾਰ ਵੱਲੋਂ ਨਵੀਂ ਨੀਤੀ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਕੀ ਖੇਡ ਦੀ ਸਰਦਾਰੀ ਬਹਾਲ ਕਰਨ ਵਾਸਤੇ ਮੁਹਾਲੀ, ਬਠਿੰਡਾ, ਫਰੀਦਕੋਟ, ਲੁਧਿਆਣਾ, ਜਲੰਧਰ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਆਧੁਨਿਕ ਸਹੂਲਤਾਂ ਵਾਲੇ ਹਾਕੀ ਸਟੇਡੀਅਮ ਸਥਾਪਤ ਕੀਤੇ ਗਏ ਹਨ। ਕਰੀਬ 60 ਕਰੋੜ ਰੁਪਏ ਖਰਚ ਕਰਕੇ 10 ਬਹੁਮੰਤਵੀ ਸਟੇਡੀਅਮਾਂ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ  ਦੱਸਿਆ ਕਿ ਹੁਣ ਤੱਕ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਵੱਖ-ਵੱਖ ਖਿਡਾਰੀਆਂ ਨੂੰ ਲੱਖਾਂ ਰੁਪਏ ਦੇ ਵਿਅਕਤੀਗਤ ਅਤੇ ਟੀਮ ਇਨਾਮ ਦੇ ਕੇ ਨਿਵਾਜਿਆ ਜਾ ਚੁੱੱਕਾ ਹੈ। 

ਖੇਡਾਂ ਦੀ ਮਹੱਤਤਾ ਪਛਾਣਦਿਆਂ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਤੇ ਖੇਡਾਂ ਲਈ ਲੋਂਡ਼ੀਦਾ ਢਾਂਚਾ ਉਸਾਰਨ ਲਈ ਬਹੁਤ ਵੱਡੇ ਕਦਮ ਪੁੱਟੇ ਹਨ। ਅਕਾਲੀ-ਭਾਜਪਾ ਸਰਕਾਰ ਨੇ ਕਬੱਡੀ ਨੂੰ ਕੌਮਾਂਤਰੀ ਪਛਾਣ ਦੇਣ ਲਈ ਹੁਣ ਤੱਕ ਪੰਜ ਵਿਸ਼ਵ ਕਬੱਡੀ ਕੱਪ ਕਰਵਾਏ ਹਨ, ਜਿਨ੍ਹਾਂ ਰਾਹੀਂ ਖਿਡਾਰੀਆਂ ਨੂੰ ਨੌਕਰੀਆਂ ਤੇ ਕਰੋਡ਼ਾਂ ਰੁਪਏ ਦੇ ਇਨਾਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਮਾਂ ਖੇਡ ਕਬੱਡੀ ਨੂੰ ਵੱਡਾ ਮਾਣ ਦਿੰਦਿਆਂ ਕਬੱਡੀ ਨੂੰ ਮਾਨਤਾ ਦੇ ਕੇ ਗਰੇਡਿੰਗ ਵਾਲੀਆਂ ਖੇਡਾਂ ਦੀ ਸੂਚੀ ਵਿੱਚ ਸ਼ਾਮਿਲ ਕੀਤਾ ਹੈ। ਸੂਬੇ ਵਿੱਚ ਬਹੁਤ ਛੇਤੀ ਵਿਸ਼ਵ ਪੱਧਰ ਦਾ ਸਟੇਟ ਆਫ਼ ਦਾ ਆਰਟ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ ਸਥਾਪਤ ਕੀਤਾ ਜਾ ਰਿਹਾ ਹੈ। ਇਸ ਸੰਸਥਾ ਦਾ ਹੈੱਡਕੁਆਰਟਰ ਮੋਹਾਲੀ ਵਿਖੇ ਬਣਾਇਆ ਜਾ ਰਿਹਾ ਰਿਹਾ ਹੈ। ਜਿਸ ਵਿੱਚ ਕੁਝ ਚੋਣਵੀਆਂ ਖੇਡਾਂ ਦੇ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕੀਤੇ ਜਾਣਗੇ। ਇਸ ਦਾ ਉਦੇਸ਼ ਸੂਬੇ ਵਿੱਚ ਵੱਖ-ਵੱਖ ਖੇਡਾਂ ਲਈ ਉੱਚ ਕੋਟੀ ਦੇ ਖਿਡਾਰੀਆਂ ਦਾ ਇੱਕ ਵੱਡਾ ਪੂਲ ਤਿਆਰ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਕੌਮਾਂਤਰੀ ਖੇਡ ਮੁਕਾਬਲਿਆਂ ਲਈ ਸਿਖ਼ਲਾਈ ਦਿੱਤੀ ਜਾ ਸਕੇ। ਇਨ੍ਹਾਂ ਖਿਡਾਰੀਆਂ ਨੂੰ ਵਧੀਆ ਹੋਸਟਲਾਂ ਵਿੱਚ ਰੱਖਿਆ ਜਾਵੇਗਾ ਅਤੇ ਮਨਪਸੰਦ ਵਿਦਿਅਕ ਸੰਸਥਾਵਾਂ ਵਿੱਚ ਪਡ਼ਨ ਦੀ ਇਜਾਜ਼ਤ ਹੋਵੇਗੀ। ਉਨ੍ਹਾਂ ਸਤਲੁੱਜ ਕ੍ਰਿਕਟ ਅਕਾਦਮੀ ਵੱਲੋਂ ਸ਼ਹਿਰ ਵਿੱਚ ਆਪਣੀ ਨਵੀਂ ਬਰਾਂਚ ਖੋਹਲਣ 'ਤੇ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਅਕਾਦਮੀ ਵੱਲੋਂ ਭਵਿੱਖ ਵਿੱਚ ਦੇਸ਼ ਦੀ ਖੇਡਾਂ ਵਿੱਚ ਅਗਵਾਈ ਕਰਨ ਵਾਲੇ ਖਿਡਾਰੀ ਪੈਦਾ ਕੀਤੇ ਜਾਣਗੇ।

No comments: