Sunday, August 02, 2015

ਕੇਂਦਰੀ ਮੰਤਰੀ ਸਾਂਪਲਾ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲਾਂ ਦੀ ਵੰਡ

ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ
ਟਰੱਸਟ ਦੀ ਸਾਲਾਨਾ ਆਮ ਬੈਠਕ ਵਿੱਚ ਸ਼ਿਰਕਤ
ਲੁਧਿਆਣਾ: 2 ਅਗਸਤ 2015: (PRD//ਪੰਜਾਬ ਸਕਰੀਨ):
ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਅੱਜ ਸਥਾਨਕ ਵਿਕਲਾਂਗ ਸਹਾਇਤਾ ਅਤੇ ਪੁਨਰਵਾਸ ਕੇਂਦਰ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਪੰਜਾਬ ਦੀ ਸਾਲਾਨਾ ਆਮ ਬੈਠਕ ਵਿੱਚ ਹਿੱਸਾ ਲਿਆ ਅਤੇ ਪੰਜ ਅਪਾਹਜ ਵਿਅਕਤੀਆਂ ਨੂੰ ਆਪਣੇ ਹੱਥਾਂ ਨਾਲ ਟਰਾਈਸਾਈਕਲਾਂ ਦੀ ਵੰਡ ਕੀਤੀ। ਸ੍ਰੀ ਸਾਂਪਲਾ ਨੇ ਇਸ ਮੌਕੇ ਟਰੱਸਟ ਨੂੰ ਭਾਰਤ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦੇਣ ਦਾ ਵੀ ਭਰੋਸਾ ਦਿੱਤਾ। 
ਇਸ ਮੌਕੇ ਸੰਖੇਪ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸਾਂਪਲਾ ਨੇ ਟਰੱਸਟ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਟਰੱਸਟ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਭਾਰਤ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ। ਉਨ•ਾਂ ਇਸ ਮੌਕੇ ਭਾਰਤ ਸਰਕਾਰ ਵੱਲੋਂ ਅਪਾਹਜ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ।  
ਉਨ•ਾਂ ਦੱਸਿਆ ਕਿ ਸਾਲ 2014-15 ਦੌਰਾਨ ਟਰੱਸਟ ਵੱਲੋਂ 1128 ਵੱਖ-ਵੱਖ ਅੰਗ, 103 ਟਰਾਈਸਾਈਕਲਾਂ ਅਤੇ ਵ•ੀਲਚੇਅਰਜ਼, 738 ਕਲਿੱਪਰ, 519 ਸੁਣਨ ਵਾਲੀਆਂ ਮਸ਼ੀਨਾਂ ਅਤੇ ਹੋਰ ਸਮੱਗਰੀ ਦੀ ਵੰਡ ਲੋੜਵੰਦਾਂ ਵਿੱਚ ਬਿਲਕੁਲ ਮੁਫਤ ਕੀਤੀ ਹੈ। ਟਰੱਸਟ ਦੇ ਸਕੱਤਰ ਸ੍ਰੀ ਨਰਿੰਦਰ ਮਿੱਤਲ ਨੇ ਦੱਸਿਆ ਕਿ ਟਰੱਸਟ ਵੱਲੋਂ ਸਾਲ 2014-15 ਦੌਰਾਨ 1.28 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ, ਜਿਸ ਵਿੱਚੋਂ ਵੱਡਾ ਹਿੱਸਾ ਦਾਨੀਆਂ ਵੱਲੋਂ ਦਿੱਤਾ ਗਿਆ ਸੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮਿਸ ਕਨੂੰ ਥਿੰਦ, ਟਰੱਸਟ ਦੇ ਰਾਸ਼ਟਰੀ  ਸਕੱਤਰ ਜਨਰਲ ਸ੍ਰੀ ਅਜੇ ਦੱਤਾ, ਸ੍ਰੀ ਜਤਿੰਦਰ ਪ੍ਰਕਾਸ਼, ਸ੍ਰੀ ਅਜੇ ਸ਼ਰਮਾ,  ਸ੍ਰੀ ਰਵਿੰਦਰ ਅਰੋੜਾ ਅਤੇ ਹੋਰ ਕਈ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ। 

No comments: