Friday, September 11, 2015

ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਬੀ.ਐਲ.ਓਜ. ਨੂੰ ਦਿੱਤੀ ਸਿਖਲਾਈ

Fri, Sep 11, 2015 at 3:53 PM
ਕੋਈ ਵੀ ਯੋਗ ਨਾਗਰਿਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ
ਸ੍ਰੀ ਮੁਕਤਸਰ ਸਾਹਿਬ: 11 ਸਤੰਬਰ 2015: (ਅਨਿਲ ਪਨਸੇਜਾ//ਪੰਜਾਬ ਸਕਰੀਨ):
ਭਾਰਤ ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਸਮਾਂ ਸਾਰਣੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਅੱਜ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਬੂਥ ਲੈਵਲ ਅਫ਼ਸਰਾਂ ਲਈ ਇਕ ਦਿਨਾਂ ਸਿਖਲਾਈ ਦਾ ਆਯੋਜਨ ਰੈਡਕਰਾਸ ਭਵਨ ਵਿਖੇ ਕੀਤਾ ਗਿਆ। 
ਇਸ ਮੌਕੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕਮ ਐਸ.ਡੀ.ਐਮ. ਸ੍ਰੀ ਰਾਮ ਸਿੰਘ ਨੇ ਕਿਹਾ ਕਿ ਸੁਧਾਈ ਲਈ ਯੋਗਤਾ ਮਿਤੀ ਇਕ ਜਨਵਰੀ 2016 ਰੱਖੀ ਗਈ ਹੈ। ਉਨਾਂ ਕਿਹਾ ਕਿ ਵੋਟਰ ਸੂਚੀਆਂ ਦੀ ਖਰੜਾ ਪ੍ਰਕਾਸ਼ਨਾ 15 ਸਤੰਬਰ ਨੂੰ ਹੋਵੇਗੀ ਜਦਕਿ ਦਾਅਵੇ ਤੇ ਇਤਰਾਜ਼ ਦਾਇਰ ਕਰਨ ਲਈ ਸਮਾਂ ਹੱਦ 15 ਸਤੰਬਰ ਤੋਂ 14 ਅਕਤੂਬਰ ਤੱਕ ਰੱਖੀ ਗਈ ਹੈ। ਇਸ ਤੋਂ ਇਲਾਵਾ ਦਾਅਵਿਆਂ ਤੇ ਇਤਰਾਜ਼ਾਂ ਦੀ ਜਾਂਚ ਪੜਤਾਲ 16 ਸਤੰਬਰ ਤੇ 30 ਸਤੰਬਰ ਨੂੰ ਹੋਵੇਗੀ। ਉਨਾਂ ਬੀ.ਐਲ.ਓ. ਨੂੰ ਕਿਹਾ ਕਿ ਇਸ ਮੁਹਿੰਮ ਦੌਰਾਨ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਯੋਗ ਨਾਗਰਿਕ ਵੋਟ ਬਣਾਏ ਜਾਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਉਨਾਂ ਨੇ ਕਿਹਾ ਕਿ ਇਸ ਮੁਹਿੰਮ ਤੋਂ ਬਾਅਦ ਫਾਈਨਲ ਵੋਟਰ ਸੂਚੀ ਪ੍ਰਕਾਸ਼ਤ ਕੀਤੀ ਜਾਵੇਗੀ। ਇਸ ਮੌਕੇ ਤਹਸੀਲਦਾਰ ਸ: ਦਰਸ਼ਨ ਸਿੰਘ ਵੀ ਹਾਜਰ ਸਨ। ਉਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਸ ਮੁਹਿੰਮ ਦੌਰਾਨ ਜੇਕਰ ਕਿਸੇ ਦੀ ਵੋਟ ਨਹੀਂ ਬਣੀ ਤਾਂ ਜਰੂਰ ਬਣਵਾ ਲੈਣ।

No comments: