Thursday, September 03, 2015

ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੀ ਫਿਰ ਬੱਲੇ ਬੱਲੇ

ਹਰਸ਼ਦੀਪ ਕੌਰ ਰਹੀ ਯੂਨੀਵਰਸਿਟੀ `ਚੋਂ ਪਹਿਲੇ ਸਥਾਨ ‘ਤੇ
ਦੋਰਾਹਾ:  3 ਸਤੰਬਰ 2015: (ਪੰਜਾਬ ਸਕਰੀਨ ਬਿਊਰੋ):
ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਮ. ਏ. (ਸੋਸ਼ੌਲੋਜੀ) ਚੌਥੇ ਸਮੈਸਟਰ ਦੇ ਐਲਾਨੇ ਨਤੀਜਿਆਂ ਵਿਚ ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ ਦੀ ਵਿਦਿਆਰਥਣ ਹਰਸ਼ਦੀਪ ਕੌਰ ਨੇ ਯੂਨੀਵਰਸਿਟੀ ਵਿਚੋਂ ਪਹਿਲੀ ਪੁਜੀਸ਼ਨ ਪ੍ਰਾਪਤ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।
ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਬੀਤੇ ਦਿਨੀਂ ਐਮ. ਏ. (ਸੋਸ਼ੌਲੋਜੀ) ਦੇ ਨਤੀਜੇ ਜਾਰੀ ਕੀਤੇ ਗਏ ਹਨ, ਜਿਸ ਵਿਚ ਐਮ. ਏ. (ਸੋਸ਼ੌਲੋਜੀ)  ਸਮੈਸਟਰ ਚੌਥੇ ਵਿਚੋਂ ਹਰਸ਼ਦੀਪ ਕੌਰ ਸਪੁੱਤਰੀ ਸ. ਜਗਦੀਸ਼ ਸਿੰਘ, ਰੋਲ ਨੰ: 62871 ਨੇ (1291/1600) 80.68 ਫ਼ੀਸਦੀ ਅੰਕਾਂ ਨਾਲ ਯੂਨੀਵਰਸਿਟੀ ਵਿਚੋਂ ਪਹਿਲਾ, ਅੰਮ੍ਰਿਤਪਾਲ ਕੌਰ ਸਪੁਤਰੀ ਸ. ਸੁਖਦੇਵ ਸਿੰਘ, ਰੋਲ ਨੰਬਰ 62861 ਨੇ (1134/1600) 70.87 ਫ਼ੀਸਦੀ ਅੰਕਾਂ ਨਾਲ ਕਾਲਜ ਵਿਚੋਂ ਦੂਜਾ ਅਤੇ ਜਸਪ੍ਰੀਤ ਕੌਰ ਸਪੁਤਰੀ ਸ. ਸੁਖਜੀਤ ਸਿੰਘ, ਰੋਲ ਨੰਬਰ 62874 ਨੇ (1131/1600) 70.68 ਫ਼ੀਸਦੀ ਅੰਕਾਂ ਨਾਲ ਕਾਲਜ ਵਿਚੋਂ ਤੀਜਾ ਸਥਾਨ ਹਾਸਲ ਕੀਤਾ।
ਵਿਭਾਗ ਦੇ ਮੁਖੀ ਡਾ. ਗੁਰਜੀਤ ਵਿਰਕ ਸਿੱਧੂ ਨੇ ਦੱਸਿਆ ਕਿ ਇਸ ਕਲਾਸ ਦਾ ਨਤੀਜਾ ਇਸ ਵਾਰ ਵੀ ਸੌ ਫ਼ੀਸਦੀ ਰਿਹਾ। ਵਿਦਿਆਰਥੀਆਂ ਦੀਆਂ ਇਨ੍ਹਾਂ ਮਾਣਮੱਤੀਆਂ ਪ੍ਰਾਪਤੀਆਂ ਲਈ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਰੂਪ ਬਰਾੜ, ਸਕੱਤਰ ਸ. ਹਰਪ੍ਰਤਾਪ ਬਰਾੜ, ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਸਿੱਧੂ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਵਿਸ਼ੇਸ਼ ਕਰਕੇ ਅਧਿਆਪਕਾਂ ਨੂੰ ਵਧਾਈ ਦਿੱਤੀ ਜਿੰਨ੍ਹਾਂ ਦੀ ਸਾਂਝੀ ਮਿਹਨਤ ਸਦਕਾ ਸ਼ਾਨਦਾਰ ਨਤੀਜੇ ਪ੍ਰਾਪਤ ਹੋਏ ਹਨ ਜਿਸ ਨਾਲ ਕਾਲਜ ਅਤੇ ਇਲਾਕੇ ਦਾ ਨਾਂ ਰੌਸ਼ਨ ਹੋਇਆ।

No comments: