Sunday, November 08, 2015

ਬਿਹਾਰ ਵਿੱਚ ਨਾਕਾਮ ਰਹੀ ਮੋਦੀ ਲਹਿਰ--ਬੀਜੇਪੀ ਨੂੰ ਅਣਕਿਆਸੀ ਹਾਰ

ਲਾਲੂ ਯਾਦਵ ਦੀ ਬੱਲੇ ਬੱਲੇ--ਮਹਾਂਗਠਜੋੜ ਨੇ ਰਚਿਆ ਇਤਿਹਾਸ 
ਪਟਨਾ: 8 ਨਵੰਬਰ 2015: (ਪੰਜਾਬ ਸਕਰੀਨ ਬਿਊਰੋ):  
ਬਿਹਾਰ ਤੋਂ ਆ ਰਹੀਆਂ ਖਬਰਾਂ ਹੈਰਾਨਕੁੰਨ ਨਤੀਜੇ ਦੱਸ ਰਹੀਆਂ ਹਨ।   ਕਰਨਾ ਪਿਆ ਹੈ। ਇਹ ਹਾਰ ਸ਼ਾਇਦ ਅਛੇ ਦਿਨਾਂ ਦੇ ਨਾਮ ਹੇਠ ਹੋਏ ਮਜਾਕ ਕਾਰਨ ਵਾਪਰੀ ਅਤੇ  ਕਾਰਨਾਂ ਨੇ ਇਸ ਹਾਰ ਨੂੰ ਸੁਨਿਸਚਿਤ ਬਣਾਇਆ।
ਚੋਣਾਂ ਦੇ ਆ ਰਹੇ ਨਤੀਜਿਆਂ ਮੁਤਾਬਿਕ ਇਸ ਵਾਰ ਨਿਤੀਸ਼ ਕੁਮਾਰ ਤੀਜੀ ਵਾਰ ਬਿਹਾਰ ਦੇ ਮੁੱਖ ਮੰਤਰੀ ਹੋਣਗੇ। ਬਿਹਾਰ ਵਿਧਾਨ ਸਭਾ ਚੋਣਾਂ ਦੇ ਅੱਜ ਐਲਾਨੇ ਗਏ ਨਤੀਜਿਆਂ ਅਤੇ ਰੁਝਾਨਾਂ ਅਨੁਸਾਰ ਨਿਤੀਸ਼ ਕੁਮਾਰ ਦੀ ਅਗਵਾਈ ਵਾਲੇ ਗੱਠਜੋੜ ਨੇ 243 ਮੈਂਬਰੀ ਵਿਧਾਨ ਸਭਾ 'ਚ ਦੋ-ਤਿਹਾਈ ਬਹੁਮਤ ਹਾਸਲ ਕਰ ਲਿਆ ਹੈ, ਜਦਕਿ ਭਾਜਪਾ ਦੀ ਅਗਵਾਈ ਵਾਲੇ ਐੱਨ ਡੀ ਏ ਨੂੰ ਸੂਬੇ ਦੇ ਲੋਕਾਂ ਨੇ ਬੁਰੀ ਤਰ੍ਹਾਂ ਨਕਾਰ ਦਿੱਤਾ। ਭਾਜਪਾ ਵਿਰੋਧੀ ਹਲਕਿਆਂ ਵਿੱਚ ਖੁਸ਼ੀ ਦੀ ਲਹਿਰ ਹੈ। ਲਾਲੂ ਪ੍ਰਸਾਦ ਯਾਦਵ ਅਤੇ ਉਹਨਾਂ ਦੇ ਸਾਥੀ ਮੋਦੀ ਦੇ ਵਿਜੇ ਰਥ ਬਿਹਾਰ ਵਿੱਚ ਰੋਕਣ 'ਚ ਸਫਲ ਰਹੇ ਹਨ।  
ਸ਼ਾਮ ਤੱਕ ਪ੍ਰਾਪਤ ਵਿਧਾਨ ਸਭਾ ਦੇ ਸਾਰੇ ਹਲਕਿਆਂ ਦੇ ਨਤੀਜੇ ਅਤੇ ਰੁਝਾਨ ਅਨੁਸਾਰ ਮਹਾਂ-ਗੱਠਜੋੜ 179 ਸੀਟਾਂ 'ਤੇ ਅੱਗੇ ਚੱਲ ਰਿਹਾ ਸੀ, ਜਦਕਿ ਭਾਜਪਾ ਦੀ ਅਗਗਾਈ ਹੇਠ ਐੱਨ ਡੀ ਏ ਦੇ 58 ਉਮੀਦਵਾਰ ਆਪਣੇ ਵਿਰੋਧੀਆਂ ਤੋਂ ਅੱਗੇ ਸਨ। 6 ਹਲਕਿਆਂ 'ਚ ਅਜ਼ਾਦ ਉਮੀਦਵਾਰਾਂ ਨੇ ਲੀਡ ਬਣਾਈ ਹੋਈ ਸੀ। ਬਿਹਾਰ ਵਿਧਾਨ ਸਭਾ ਚੋਣਾਂ 'ਚ ਹਾਰ ਪ੍ਰਵਾਨ ਕਰਦਿਆਂ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਸੂਬੇ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਆਰ ਜੇ ਡੀ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾ ਦੀ ਪਾਰਟੀ ਲੋਕਾਂ ਦੇ ਫ਼ਤਵੇ ਦਾ ਪੂਰਾ ਸਨਮਾਨ ਕਰਦੀ ਹੈ। 
ਲੋਕ ਜਨ ਸ਼ਕਤੀ ਪਾਰਟੀ ਦੇ ਆਗੂ ਚਿਰਾਗ ਪਾਸਵਾਨ ਨੇ ਨਿਤੀਸ਼ ਕੁਮਾਰ ਦੀ ਸਿਫ਼ਤ ਕਰਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਬਿਹਾਰ ਦੇ ਵਿਕਾਸ ਲਈ ਉਨ੍ਹਾ ਵੱਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਚਿਰਾਗ ਦੀ ਪਾਰਟੀ ਨੂੰ ਚੋਣਾਂ 'ਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾ ਕਿਹਾ ਕਿ ਐੱਨ ਡੀ ਏ ਦੀ ਹਾਰ ਦੇ ਕਈ ਕਾਰਨ ਹਨ ਅਤੇ ਉਨ੍ਹਾ ਦਾ ਵਿਸ਼ਲੇਸ਼ਣ ਕੀਤੇ ਜਾਣ ਦੀ ਲੋੜ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵਿਧਾਨ ਸਭਾ ਚੋਣਾਂ 'ਚ ਮਹਾਂ-ਗੱਠਜੋੜ ਦੀ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦਾ ਵਧਾਈ ਦੇਣ ਲਈ ਧੰਨਵਾਦ ਕੀਤਾ। ਨਿਤੀਸ਼ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਦਾ ਹੁਣੇ ਫੋਨ ਆਇਆ, ਜਿਨ੍ਹਾ ਮੈਨੂੰ ਵਧਾਈ ਦਿੱਤੀ। ਉਨ੍ਹਾ ਵਧਾਈ ਦੇਣ ਲਈ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਵੀ ਧੰਨਵਾਦ ਕੀਤਾ। 
ਉਧਰ ਭਾਜਪਾ ਆਗੂ ਰਾਮ ਮਾਧਵ ਨੇ ਇਨ੍ਹਾਂ ਰਿਪੋਰਟਾਂ ਨੂੰ ਖਾਰਜ ਕੀਤਾ ਹੈ ਕਿ ਬਿਹਾਰ ਵਿਧਾਨ ਸਭਾ ਚੋਣਾਂ ਇਸ ਗੱਲ ਦਾ ਸੰਕੇਤ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕਪ੍ਰਿਅਤਾ ਘਟੀ ਹੈ। ਉਨ੍ਹਾ ਇਸ ਦੇ ਨਾਲ ਹੀ ਕਿਹਾ ਕਿ ਪਾਰਟੀ ਹਾਰ ਦੇ ਕਾਰਨਾਂ ਦੀ ਸਮੀਖਿਆ ਕਰੇਗੀ ਅਤੇ ਉਨ੍ਹਾ 'ਚ ਸੁਧਾਰ ਲਈ ਕਦਮ ਚੁੱਕੇ ਜਾਣਗੇ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਤਿਹਾਸਕ ਜਿੱਤ 'ਤੇ ਨਿਤੀਸ਼ ਕੁਮਾਰ ਨੂੰ ਵਧਾਈ ਦਿੱਤੀ, ਜਦਕਿ ਸ਼ਿਵ ਸੈਨਾ ਨੇ ਹਾਰ 'ਤੇ ਚੁਟਕੀ ਲਂੈਦਿਆਂ ਕਿਹਾ ਕਿ ਬਿਹਾਰ ਚੋਣਾਂ ਦੇ ਨਤੀਜੇ ਇੱਕ ਆਗੂ ਦੇ ਅਸਰ ਦਾ ਸੰਕੇਤ ਹਨ। ਰਾਹੁਲ ਗਾਂਧੀ ਨੇ ਮਹਾਂ-ਗੱਠਜੋੜ ਦੀ ਜਿੱਤ 'ਤੇ ਇੱਕ ਟਵੀਟ 'ਚ ਕਿਹਾ ਕਿ ਇਸ ਜਿੱਤ 'ਤੇ ਬਿਹਾਰ ਦੀ ਜਨਤਾ ਨੂੰ, ਨਿਤੀਸ਼ ਕੁਮਾਰ ਨੂੰ ਅਤੇ ਲਾਲੂ ਪ੍ਰਸਾਦ ਯਾਦਵ ਨੂੰ ਵਧਾਈ।
ਭਾਜਪਾ ਦੇ ਨਰਾਜ਼ ਚੱਲ ਰਹੇ ਆਗੂ ਸ਼ਤਰੂਘਨ ਸਿਨਹਾ ਨੇ ਬਿਹਾਰ ਵਿਧਾਨ ਸਭਾ ਚੋਣਾਂ 'ਚ ਮਹਾਂ-ਗੱਠਜੋੜ ਦੀ ਜਿੱਤ ਨੂੰ ਲੋਕਤੰਤਰ ਦੀ ਜਿੱਤ ਦੱਸਦਿਆਂ ਪਾਰਟੀ ਦੇ ਸੀਨੀਅਰ ਆਗੂਆਂ 'ਤੇ ਇਹ ਕਹਿੰਦਿਆਂ ਚੁਟਕੀ ਲਈ ਕਿ ਬਿਹਾਰੀ ਬਨਾਮ ਬਾਹਰੀ ਦਾ ਮੁੱਦਾ ਹਮੇਸ਼ਾ ਲਈ ਸੁਲਝ ਗਿਆ ਹੈ। ਉਨ੍ਹਾ ਚੋਣਾਂ 'ਚ ਨਿਤੀਸ਼ ਕੁਮਾਰ ਅਤੇ ਲਾਲੂ ਪ੍ਰਸਾਦ ਯਾਦਵ ਨੂੰ ਜ਼ਬਰਦਸਤ ਜਿੱਤ ਲਈ ਵਧਾਈ ਦਿੱਤੀ।
ਚੋਣ ਨਤੀਜਿਆਂ ਦੇ ਐਲਾਨ ਮਗਰੋਂ ਨਿਤੀਸ਼ ਕੁਮਾਰ ਦੀ ਮੌਜੂਦਗੀ 'ਚ ਪੱਤਰਕਾਰਾਂ ਨਾਲ ਗੱਲਬਾਤ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਕਿਹਾ ਕਿ ਬਿਹਾਰ ਦੇ ਲੋਕਾਂ ਨੇ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾ ਕਿਹਾ ਕਿ ਚੋਣ ਨਤੀਜਿਆਂ ਬਾਰੇ ਉਨ੍ਹਾ ਦਾ ਸਰਵੇਖਣ ਪੂਰੀ ਤਰ੍ਹਾਂ ਸਹੀ ਨਿਕਲਿਆ। ਬਿਹਾਰ ਦੇ ਅਗਲੇ ਮੁੱਖ ਮੰਤਰੀ ਬਾਰੇ ਪੁੱਛੇ ਜਾਣ 'ਤੇ ਲਾਲੂ ਪ੍ਰਸਾਦ ਯਾਦਵ ਨੇ ਕਿਹਾ ਕਿ ਨਿਤੀਸ਼ ਕੁਮਾਰ ਦੀ ਅਗਵਾਈ ਹੇਠ ਹੀ ਬਿਹਾਰ 'ਚ ਮਹਾਂ-ਗੱਠਜੋੜ ਦੀ ਸਰਕਾਰ ਬਣੇਗੀ ਅਤੇ ਇਸ ਬਾਰੇ ਫ਼ੈਸਲਾ ਪਹਿਲਾਂ ਹੀ ਕਰ ਲਿਆ ਗਿਆ ਹੈ। ਉਨ੍ਹਾ ਕਿਹਾ ਕਿ ਭਾਵੇਂ ਆਰ ਜੇ ਡੀ ਚੋਣਾਂ 'ਚ ਸਭ ਤੋਂ ਵੱਡੀ ਪਾਰਟੀ ਬਣ ਕੇ ਸਾਹਮਣੇ ਆਈ ਹੈ, ਪਰ ਪਾਰਟੀ ਮੁੱਖ ਮੰਤਰੀ ਅਹੁਦੇ 'ਤੇ ਦਾਅਵਾ ਨਹੀਂ ਕਰੇਗੀ ਅਤੇ ਨਿਤੀਸ਼ ਕੁਮਾਰ ਹੀ ਸੂਬੇ ਦੇ ਅਗਲੇ ਮੁੱਖ ਮੰਤਰੀ ਹੋਣਗੇ। ਹੁਣ ਦੇਖਣਾ ਇਹ ਹੈ ਕਿ ਪੰਜਾਬ ਦੀ ਸਿਆਸਤ 'ਤੇ ਇਹ ਨਤੀਜੇ ਕੀ ਅਸਰ ਪਾਉਂਦੇ ਹਨ?

No comments: