Tuesday, January 12, 2016

ਮੁੱਖ ਮੁਕਾਬਲਾ ਕਾਂਗਰਸ ਪਾਰਟੀ ਨਾਲ ਸੁਖਬੀਰ ਸਿੰਘ ਬਾਦਲ

Tue, Jan 12, 2016 at 5:36 PM
ਨਾਲ ਹੀ ਕਿਹਾ-ਆਮ ਆਦਮੀ ਪਾਰਟੀ ਦਾ ਕੋਈ ਅਧਾਰ ਨਹੀਂ ਪੰਜਾਬ ਵਿਚ
 8ਵੀਂ ਕੌਮੀ ਪਸ਼ੂ ਧੰਨ ਚੈਂਪੀਅਨਸ਼ਿਪ ਵਿਚ ਘੋੜਾ ਪਾਲਕਾਂ ਨੂੰ ਵੰਡੇ ਇਨਾਮ
 ਮਾਘੀ ਕਾਨਫਰੰਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
 ਅਕਾਲੀ ਦਲ ਦੀ ਰੈਲੀ ਵਿਚ ਹੋਵੇਗਾ ਰਿਕਾਰਡ ਤੋੜ ਇਕੱਠ
ਸ਼੍ਰੀ ਮੁਕਤਸਰ ਸਾਹਿਬ 12 ਜਨਵਰੀ 2016: (ਅਨਿਲ //ਪੰਜਾਬ ਸਕਰੀਨ ਬਿਊਰੋ):

ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਇੱਥੇ ਹੋਣ ਵਾਲੀ ਮਾਘੀ ਕਾਨਫਰੰਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦਾ ਮੁੱਖ ਮੁਕਾਬਲਾ ਕਾਂਗਰਸ ਪਾਰਟੀ ਨਾਲ ਹੈ ਅਤੇ ਆਮ ਆਦਮੀ ਪਾਰਟੀ ਦਾ ਪੰਜਾਬ ਵਿਚ ਕੋਈ ਅਧਾਰ ਨਹੀਂ ਹੈ।

ਇਸ ਮੌਕੇ ਉਪ ਮੁੱਖ ਮੰਤਰੀ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਰੈਲੀ ਵਿਚ ਰਿਕਾਰਡ ਤੋੜ ਇੱਕਠ ਹੋਵੇਗਾ ਅਤੇ ਸ਼ੋ੍ਰਮਣੀ ਅਕਾਲੀ ਦੀ ਰੈਲੀ ਇੱਕਠ ਪੱਖੋਂ ਦੂਸਰੀਆਂ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਮਾਤ ਪਾਵੇਗੀ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਰਿਕਾਰਡਤੋੜ ਵਿਕਾਸ ਦਾ ਹੀ ਨਤੀਜਾ ਹੈ ਕਿ ਪੰਜਾਬ ਬੁਨਿਆਦੀ ਢਾਂਚੇ ਦੇ ਵਿਕਾਸ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣ ਰਿਹਾ ਹੈ। ਉਨਾਂ ਨੇ ਕਿਹਾ ਕਿ ਆਮ ਆਦਮੀ ਦੀ ਦਿੱਲੀ ਵਿਚ ਸਰਕਾਰ ਪੂਰੀ ਤਰਾ ਨਾਲ ਨਾਕਾਮ ਸਾਬਤ ਹੋਈ ਹੈ ਅਤੇ ਇਸ ਦੀਆਂ ਦਿੱਲੀ ਦੀਆਂ ਨਾਕਾਮੀਆਂ ਤੋਂ ਪੰਜਾਬ ਦੇ ਲੋਕ ਵੀ ਭਲੀ ਭਾਂਤ ਜਾਣੂ ਹੋ ਚੁੱਕੇ ਹਨ ਇਸ ਲਈ ਉਨਾਂ ਵੱਲੋਂ ਇਸ ਪਾਰਟੀ ਨੂੰ ਪੂੁਰੀ ਤਰਾਂ ਨਾਲ ਰੱਦ ਕਰ ਦਿੱਤਾ ਜਾਵੇਗਾ ਅਤੇ ਸ਼ੋ੍ਰਮਣੀ ਅਕਾਲੀ ਦਲ ਦਾ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨਾਲ ਹੀ ਮੁਕਾਬਲਾ ਹੋਵੇਗਾ। ਇਸ ਮੁਕਾਬਲੇ ਵਿਚ ਪੰਜਾਬ ਸਰਕਾਰ ਵੱਲੋਂ ਕਰਵਾਏ ਵੱਡੇ ਵਿਕਾਸ ਦੀ ਬਦੌਲਤ ਅਕਾਲੀ ਦਲ ਕਾਂਗਰਸ ਨੂੰ ਵੀ ਕਰਾਰੀ ਮਾਤ ਦੇਵੇਗਾ।

ਇਸ ਤੋਂ ਪਹਿਲਾਂ ਕੌਮੀ ਪਸੂਧੰਨ ਚੈਂਪੀਅਨਸ਼ਿਪ ਵਿਚ ਜੇਤੂ ਘੋੜਾ ਪਾਲਕਾਂ ਨੂੰ ਇਨਾਮ ਤਕਸੀਮ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਈ ਜਾਂਦੀ ਕੌਮੀ ਪਸ਼ੂਧੰਨ ਚੈਂਪੀਅਨਸ਼ਿਪ ਅਤੇ ਦੁੱਧ ਚੁਆਈ ਮੁਕਾਬਲਿਆਂ ਕਾਰਨ ਸੂਬੇ ਵਿਚ ਨਸਲ ਸੁਧਾਰ ਪ੍ਰੋਗਰਾਮ ਨੂੰ ਬਲ ਮਿਲਿਆ ਹੈ ਅਤੇ ਸੁਧਰੀ ਨਸਲ ਦੇ ਪਸ਼ੂ ਪਾਲਣ ਪ੍ਰਤੀ ਵਧੀ ਪਸੂ ਪਾਲਕਾਂ ਦੀ ਰੂਚੀ ਕਾਰਨ ਪਸ਼ੂੁਆਂ ਦੀ ਕੁਆਲਟੀ ਵਿਚ ਸੁਧਾਰ ਹੋਣ ਦੇ ਨਾਲ ਨਾਲ ਦੁੱਧ ਉਤਪਾਦਨ ਵਿਚ ਵੀ ਵਾਧਾ ਹੋਇਆ ਹੈ। ਉਨਾਂ ਨੇ ਕਿਹਾ ਕਿ ਇਹ ਚੈਂਪੀਅਨਸ਼ਿਪ ਆਪਣੇ ਮਕਸਦ ਵਿਚ ਪੂੁਰੀ ਤਰਾਂ ਨਾਲ ਸਫਲ ਸਿੱਧ ਹੋਈ ਹੈ। ਉਨਾਂ ਕਿਹਾ ਕਿ ਪੰਜਾਬ ਦੇ ਪਸ਼ੂ ਪਾਲਕ ਘੱਟ ਪਸ਼ੂ ਪਾਲਕੇ ਵੀ ਵਧੇਰੇ ਦੁੱਧ ਦਾ ਉਤਪਾਦਨ ਲੈ ਰਹੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪਸ਼ੂ ਪਾਲਣ ਮੰਤਰੀ ਸ: ਗੁਲਜਾਰ ਸਿੰਘ ਰਣੀਕੇ, ਮੁੱਖ ਪਾਰਲੀਮਾਨੀ ਸਕੱਤਰ ਸ: ਦੇਸ਼ ਰਾਜ ਧੂਗਾ, ਜੱਥੇਦਾਰ ਦਿਆਲ ਸਿੰਘ ਕੋਲਿਆਂ ਵਾਲੀ ਚੇਅਰਮੈਨ ਪੰਜਾਬ ਐਗਰੋ, ਯੂਥ ਅਕਾਲੀ ਦਲ ਮਾਲਵਾ ਜੋਨ ਇਕ ਦੇ ਪ੍ਰਧਾਨ ਸ: ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਚੇਅਰਮੈਨ ਸ: ਤਜਿੰਦਰ ਸਿੰਘ ਮਿੱਡੂਖੇੜਾ, ਸ: ਅਵਤਾਰ ਸਿੰਘ ਵਨਵਾਲਾ ਸਰਕਲ ਪ੍ਰਧਾਨ ਲੰਬੀ, ਸ: ਮਨਜੀਤ ਸਿੰਘ ਬਰਕੰਦੀ, ਚੇਅਰਮੈਨ ਸ: ਕੁਲਵਿੰਦਰ ਸਿੰਘ ਭਾਈਕਾਕੇਰਾ, ਸ: ਮਨਜਿੰਦਰ ਸਿੰਘ ਬਿੱਟੂ, ਵਧੀਕ ਮੁੱਖ ਸਕੱਤਰ ਪਸ਼ੂ ਪਾਲਣ ਸ: ਮਨਦੀਪ ਸਿੰਘ ਸੰਧੂ, ਸਲਾਹਕਾਰ ਪੰਜਾਬ ਪਸ਼ੂ ਪਾਲਣ ਵਿਭਾਗ ਡਾ: ਪੀ. ਕੇ. ਉਪੱਲ, ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ, ਐਸ.ਐਸ.ਪੀ. ਸ੍ਰੀ ਕੁਲਦੀਪ ਚਾਹਲ, ਏ.ਡੀ.ਸੀ. ਵਿਕਾਸ ਸ੍ਰੀ ਕੁਲਵੰਤ ਸਿੰਘ, ਏ.ਡੀ.ਸੀ. ਜਨਰਲ ਸ: ਕੁਲਜੀਤ ਪਾਲ ਸਿੰਘ ਮਾਹੀ, ਡਾਇਰੈਕਟਰ ਪਸ਼ੂ ਪਾਲਣ ਸ: ਐਚ.ਐਸ. ਸੰਧਾ, ਫਿੱਕੀ ਤੋਂ ਜੀ.ਬੀ. ਸਿੰਘ ਸ: ਬਲਤੇਜ ਸਿੰਘ ਬਲਮਗੜ, ਸ: ਨਵਤੇਜ ਸਿੰਘ ਕਾਊਣੀ, ਸ: ਅਕਾਸ਼ਦੀਪ ਸਿੰਘ ਮਿੱਡੁਖੇੜਾ, ਸ: ਮਨਦੀਪ ਸਿੰਘ ਪੱਪੀ ਤਰਮਾਲਾ, ਕਾਕੂ ਸ਼ੀਰਵਾਲੀ ਆਦਿ ਵੀ ਹਾਜਰ ਸਨ।   

No comments: