Thursday, January 14, 2016

ਤੀਜੀ ਵਾਰ ਫੇਰ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਫਤਵਾ ਦੇਣ ਦਾ ਸੱਦਾ

Thu, Jan 14, 2016 at 5:42 PM
ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਪਵਿੱਤਰ ਦਿਨ ਮੌਕੇ ਸਹੁੰ ਖਾਣ ਲਈ ਕਿਹਾ 
ਕੇਜਰੀਵਾਲ ਪੇਂਡੂ ਜਿੰਦਗੀ ਤੋਂ ਅਣਜਾਨ, ਫਸਲਾਂ ਤੱਕ ਦੀ ਨਹੀਂ ਪਹਿਚਾਣ
 ਕੈਪਟਨ ਇਕ ਅਨੁਸਾਸ਼ਣਹੀਨ ਸਿਪਾਹੀ- ਕਾਂਗਰਸ ਹਮੇਸ਼ਾਂ ਰਹੀ ਪੰਜਾਬ ਵਿਰੋਧੀ
ਸਾਰੇ ਪਿੰਡਾਂ ਦੀਆਂ ਗਲੀਆਂ/ਨਾਲੀਆਂ ਸੀਮੇਂਟ ਦੀਆਂ ਬਣਾਂਵਾਗੇ-ਸੁਖਬੀਰ ਬਾਦਲ
ਸ਼੍ਰੀ ਮੁਕਤਸਰ ਸਾਹਿਬ 14 ਜਨਵਰੀ 2016: (ਅਨਿਲ ਪਨਸੇਜਾ//ਪੰਜਾਬ ਸਕਰੀਨ): 
ਮਾਘੀ ਦੇ ਮੇਲੇ ਦੀ ਇਤਿਹਾਸਕ ਮਹੱਤਤਾ ਨੂੰ ਲੋਕਾਂ ਸਾਹਮਣੇ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਪਵਿੱਤਰ ਸਥਾਨ ਤੋਂ ਇਹ ਪ੍ਰਣ ਕਰਕੇ ਜਾਣ ਕਿ ਸੂਬੇ ਵਿਚ ਹੋ ਰਹੇ ਬੇਮਿਸਾਲ ਵਿਕਾਸ ਨੂੰ ਇੰਜ ਹੀ ਨਿਰੰਤਰ ਜਾਰੀ ਰੱਖਣ ਲਈ ਉਹ ਸੂਬੇ ਵਿਚ ਲਗਾਤਾਰ ਤੀਜੀ ਵਾਰ ਸ਼ੋ੍ਰਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਗਠਜੋੜ ਦੀ ਸਰਕਾਰ ਬਣਾਉਣਗੇ।
ਅੱਜ ਇੱਥੇ ਮਾਘੀ ਮੇਲੇ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਪੰਜਾਬੀ ਦਾ ਇਹ ਫਰਜ਼ ਬਣਦਾ ਹੈ ਕਿ ਉਹ ਅੱਜ ਦੇ ਪਵਿੱਤਰ ਦਿਨ ਸਹੰੂ ਖਾਣ ਕਿ ਉਹ ਸੂਬੇ ਵਿਚ ਤੀਜੀ ਵਾਰ ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿਚ ਫਤਵਾ ਦੇਣਗੇ ਤਾਂ ਜੋ ਸੂਬੇ ਵਿਚ ਵਿਕਾਸ ਅਤੇ ਖੁਸਹਾਲੀ ਦਾ ਨਵਾਂ ਦੌਰ ਲਿਖਿਆ ਜਾ ਸਕੇ। ਸ: ਬਾਦਲ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਦੇ ਲੋਕ ਪੱਖੀ ਅਤੇ ਵਿਕਾਸ ਮੁੱਖੀ ਫੈਸਲਿਆਂ ਕਾਰਨ ਪੰਜਾਬ ਅੱਜ ਵਿਕਾਸ ਅਤੇ ਸਾਂਤੀ ਦੇ ਪੂੰਜ ਵਜੋਂ ਉਭਰਿਆ ਹੈ। ਉਨ੍ਹਾਂ ਕਿਹਾ ਕਿ ਇਹ ਇਸ ਵਿਕਾਸ ਦੀ ਗਤੀ ਨੂੰ ਹੋਰ ਹੁਲਾਰਾ ਦੇਣ ਲਈ ਅਕਾਲੀ ਭਾਜਪਾ ਸਰਕਾਰ ਦਾ ਤੀਜੀ ਵਾਰ ਪੰਜਾਬ ਦਾ ਕਮਾਨ ਸੰਭਾਲਣਾ ਸਮੇਂ ਦੀ ਲੋੜ ਹੈ।
ਸ਼ੋ੍ਰਮਣੀ ਅਕਾਲੀ ਦਲ ਵੱਲੋਂ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਪਾਏ ਗਏ ਯੋਗਦਾਨ ਬਾਰੇ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਹਮੇਸਾ ਹੀ ਪੰਜਾਬ ਅਤੇ ਪੰਜਾਬੀਆਂ ਦੇ ਹਿਤਾਂ ਦੀ ਰੱਖਿਆ ਲਈ ਵਚਨਬੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਰ ਇਕ ਵਰਕਰ ਨੇ ਪੰਜਾਬ ਦੇ ਹਿੱਤਾਂ ਖਾਤਰ ਜ਼ੇਲ੍ਹਾਂ ਕੱਟੀਆਂ ਹਨ ਜਦ ਕਿ ਦੂਜੀਆਂ ਸਿਆਸੀ ਧਿਰਾਂ ਨੇ ਹਮੇਸਾਂ ਹੀ ਪੰਜਾਬ ਨੂੰ ਆਪਣੇ ਨਿੱਜੀ ਮੁਫਾਦਾਂ ਲਈ ਵਰਤਿਆ ਹੈ।
ਆਮ ਆਦਮੀ ਪਾਰਟੀ ਦੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਉਸਨੂੰ ਭਗੌੜਿਆਂ ਅਤੇ ਛੁਰਲੀਬਾਜਾਂ ਦੀ ਪਾਰਟੀ ਦੱਸਿਆ। ਉਨ੍ਹਾਂ ਕਿਹਾ ਕਿ ਇਸ ਪਾਰਟੀ ਦੇ ਆਗੂ ਹਮੇਸਾ ਗੁੰਮਰਾਹਕੁੰਨ ਪ੍ਰਚਾਰ ਕਰਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲਾ ਸੂੁਬੇ ਦੀ ਸੱਤਾ ਹਥਿਆਉਣ ਦਾ ਸੁਪਨਾ ਵੇਖ ਰਹੇ ਹਨ ਪਰ ਉਨ੍ਹਾਂ ਨੂੰ ਪੰਜਾਬ ਦੇ ਸਭਿਆਚਾਰ ਅਤੇ ਭੁਗੌਲਿਕ ਸਥਿਤੀ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਪੇਂਡੂ ਜਿੰਦਗੀ ਬਾਰੇ ਵੀ ਕੋਈ ਗਿਆਨ ਨਹੀਂ ਹੈ ਅਤੇ ਉਹ ਤਾਂ ਠੀਕ ਢੰਗ ਨਾਲ ਫਸਲਾਂ ਵਿਚ ਠੀਕ ਤਰੀਕੇ ਨਾਲ ਫਰਕ ਵੀ ਨਹੀਂ ਦੱਸ ਸਕਦੇ।
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਅਨੁਸਾਸ਼ਣਹੀਨ ਸਿਪਾਹੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਕੈਪਟਨ ਫੌਜ ਵਿਚ ਸੇਵਾ ਕਰਨ ਦਾ ਦਾਅਵਾ ਕਰਦੇ ਹਨ ਪਰ ਉਨ੍ਹਾਂ ਨੇ ਫੌਜ ਵਿਚੋਂ ਕੁਝ ਵੀ ਨਹੀਂ ਸਿੱਖਿਆ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਇਕ ਪੂਰੇ ਤਰਾਂ ਨਾਲ ਅਨੁਸਾਸ਼ਣਬੱਧ ਫੌਜ ਹੈ ਪਰ ਕੈਪਟਨ ਨੇ ਸ਼ਰੇਆਮ ਆਪਣੀ ਹਾਈਕਮਾਂਡ ਦੀ ਵਿਰੋਧਤਾ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਪੂਰੀ ਤਰਾਂ ਨਾਲ ਅਨੁਸਾਸ਼ਣਹੀਨ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਕੋਈ ਵੀ ਫੌਜੀ ਦੋ ਵਾਰ ਬੂਰੀ ਤਰਾਂ ਨਾਲ ਹਾਰਨ ਤੋਂ ਬਾਅਦ ਜੰਗ ਦੀ ਕਮਾਨ ਆਪਣੇ ਹੱਥ ਵਿਚ ਨਹੀਂ ਲੈਂਦਾ ਹੈ ਪਰ ਸੱਤਾ ਦੀ ਲਾਲਸਾ ਕਾਰਨ ਉਹ ਫੌਜ ਦਾ ਇਹ ਅਸੂਲ ਵੀ ਭੁੱਲ ਚੁੱਕੇ ਹਨ।
ਕੈਪਟਨ ਅਮਰਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੁੱਚਾ ਸਿੰਘ ਛੋਟਾਪੁਰ ਤੇ ਵਰਦਿਆਂ ਕਿਹਾ ਕਿ ਇੰਨ੍ਹਾਂ ਦੋਹਾਂ ਆਗੂਆਂ ਨੇ ਆਪਣੇ ਨਿੱਜੀ ਮੁਫਾਦਾਂ ਲਈ ਸਿਆਸੀ ਦਲਾਂ ਦਾ ਲੜ ਫੜਿਆ ਅਤੇ ਛੱਡਿਆ ਹੈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਆਗੂ ਕਿਸੇ ਸਮੇਂ ਕੱਟੜ ਅਕਾਲੀ ਸਨ ਪਰ ਆਪਣੇ ਨਿੱਜੀ ਹਿੱਤਾਂ ਨੂੰ ਮੁੱਖ ਰਖਦੇ ਹੋਏ ਹੁਣ ਹੋਰ ਸਿਆਸੀ ਦਲਾਂ ਵਿਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਹ ਦੋਹੇਂ ਆਗੂ ਵਿਸਵਾਸਯੋਗ ਨਹੀਂ ਹਨ ਕਿਉਂਕਿ ਇਹ ਆਪਣੇ ਨਿੱਜੀ ਹਿੱਤਾਂ ਖਾਤਰ ਕਿਸੇ ਵੀ ਸਮੇਂ ਲੋਕਾਂ ਨੂੰ ਧੋਖਾ ਦੇ ਸਕਦੇ ਹਨ।
ਕਾਂਗਰਸ ਪਾਰਟੀ ਤੇ ਤਿੱਖੇ ਹਮਲੇ ਕਰਦਿਆਂ ਲੋਕਾਂ ਨੂੰ ਯਾਦ ਕਰਵਾਇਆ ਕਿ ਇਹ ਉਹੀ ਪਾਰਟੀ ਹੈ ਜਿਸ ਨੇ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਕਰਵਾਉਣ ਦੇ ਨਾਲ ਨਾਲ ਦਿੱਲੀ ਵਿਚ ਹਜਾਰਾਂ ਨਿਰਦੋਸ਼  ਸਿੱਖਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸਾ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਅਤੇ ਜਿਸ ਦੀ ਪ੍ਰਤੱਖ ਮਿਸਾਲ ਹੈ ਕਿ ਪੰਜਾਬ ਨੂੰ ਪੰਜਾਬੀ ਬੋਲਦਿਆਂ ਇਲਾਕਿਆਂ, ਇਸਦੀ ਰਾਜਧਾਨੀ ਅਤੇ ਪਾਣੀਆਂ ਵਿਚ ਉਸਦੇ ਬਣਦੇ ਹਿੱਸੇ ਤੱਕ ਤੋਂ ਵੰਚਿਤ ਰੱਖਿਆ ਜਾਣਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਮਾੜੀਆਂ ਨੀਤੀਆਂ ਕਾਰਨ ਹੀ ਸੂਬੇ ਦੀ ਆਰਥਿਕਤਾ ਨੂੰ ਵੱਡਾ ਧੱਕਾ ਲਗਾ ਹੈ ਜਿਸ ਕਾਰਨ ਅੱਜ ਤੱਕ ਪੰਜਾਬ ਆਪਣੇ ਪੈਰਾ ਤੇ ਖੜਾ ਨਹੀਂ ਹੋ ਸਕਿਆ ਹੈ।
ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸਾਂ ਦੇ ਵਾਂਗ ਆਪਣੀ ਵੰਡ ਪਾਓ ਅਤੇ ਰਾਜ ਕਰੋ ਦੀ ਨੀਤੀ ਦੇ ਤਹਿਤ ਪੰਜਾਬ ਦੀ ਸਾਂਤੀ ਨੂੰ ਭੰਗ ਕਰਨਾ ਚਾਹੰੁਦੀ ਹੈ। ਜਿਸ ਲਈ ਉਸਨੇ ਗਰਮ ਖਿਆਲੀ ਦਲਾਂ ਨਾਲ ਹੱਥ ਮਿਲਾ ਲਿਆ ਹੈ। ਉਨ੍ਹਾਂ ਕਿਹਾ ਕਿ ਦਰਅਸਲ ਕਾਂਗਰਸ ਪਾਰਟੀ ਤੇ ਇਹ ਗਰਮ ਖਿਆਲੀ ਦਲ ਇਕ ਹੀ ਸਿੱਕੇ ਦੇ ਦੋ ਪਹਿਲੂ ਹਨ। ਪਰ ਉਨ੍ਹਾਂ ਲੋਕਾਂ ਨੂੰ ਇਹ ਯਕੀਨ ਦਿਵਾਇਆ ਕਿ ਅਕਾਲੀ ਭਾਜਪਾ ਸਰਕਾਰ ਪੰਜਾਬ ਦੀ ਅਮਨ ਅਤੇ ਸਾਂਤੀ ਨੂੰ ਭੰਗ ਕਰਨ ਦੀਆਂ ਇੰਨ੍ਹਾਂ ਕੋਸ਼ਿਸਾਂ ਨੂੰ ਕਦੀ ਵੀ ਕਾਮਯਾਬ ਨਹੀਂ ਹੋਣ ਦੇਵੇਗੀ।
       ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਕਾਨਫਰੰਸ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿੰਨੀ ਤਰੱਕੀ ਪੰਜਾਬ ਨੇ ਸ਼੍ਰੌਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਦੌਰਾਨ ਕੀਤੀ ਹੈ ਓਨੀ ਇਸ ਤੋਂ ਪਹਿਲਾਂ ਕਦੇ ਨਹੀਂ ਹੋਈ। ਉਨ੍ਹਾਂ ਇਸ ਮੌਕੇ ਇਕ ਵੱਡਾ ਐਲਾਨ ਕਰਦਿਆਂ ਕਿਹਾ ਕਿ 2017 ਵਿਚ ਦੋਬਾਰਾ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਬਣਨ ‘ਤੇ ਪੰਜਾਬ ਦੇ ਸਾਰੇ ਪਿੰਡਾਂ ਦੀਆਂ ਗਲੀਆਂ ਸੀਮੇਂਟ ਦੀਆਂ ਬਣਾ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਵਿਕਾਸ ਦੀ ਹਨੇਰੀ ਚੱਲ ਰਹੀ ਹੈ ਅਤੇ ਰਾਜ ਸਰਕਾਰ ਵੱਲੋਂ ਪੰਜਾਬ ਦੇ
  ਲੋਕਾਂ, ਕਿਸਾਨਾਂ ਅਤੇ ਵਪਾਰੀਆਂ ਲਈ ਵਿਕਾਸ ਪੱਖੀਂ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਰੇਕ ਹਲਕੇ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 30-40 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ ਵਿਚ 4-6 ਮਾਰਗੀ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ ਅਤੇ 20000 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੀਆਂ ਸੜਕਾਂ ਦੀ ਕਾਇਆ-ਕਲਪ ਕਰ ਦਿੱਤੀ ਜਾਵੇਗੀ।
        ਸ. ਬਾਦਲ ਨੇ ਪੰਜਾਬ ਸਰਕਾਰ ਦੀਆਂ ਹੋਰ ਵਿਕਾਸ ਮੁਖੀ ਸਕੀਮਾਂ ਵਿਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਮੁਫਤ ਬਿਜਲੀ, ਆਟਾ-ਦਾਲ ਸਕੀਮ, ਸਿਹਤ ਬੀਮਾ ਯੋਜਨਾ ਅਤੇ ਹੋਰ ਵਿਕਾਸਮੁਖੀ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਅਜਿਹਾ ਪਹਿਲਾਂ ਸੂਬਾ ਹੈ ਜਿੱਥੇ ਗਰੀਬ ਕਿਸਾਨਾਂ ਅਤੇ ਵਪਾਰੀਆਂ ਦਾ ਮੁਫਤ ਬੀਮਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਿਨਾਂ ਸਿਫਾਰਸ਼ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਰੁਝਾਨ ਸ਼ੁਰੂ ਕੀਤਾ ਅਤੇ ਆਉਣ ਵਾਲੇ ਸਮੇਂ ਵਿਚ ਨੌਜਵਾਨਾਂ ਲਈ 1.13 ਲੱਖ ਹੋਰ ਨੌਕਰੀਆਂ ਲਿਆਂਦੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਆਉਣ ਵਾਲੇ 3 ਮਹੀਨਿਆਂ ਵਿਚ 2174 ਸੇਵਾ ਕੇਂਦਰਾਂ ਦੇ ਸ਼ੁਰੂ ਹੋ ਜਾਣ ਤੋਂ ਬਾਅਦ ਲੋਕਾਂ ਨੂੰ ਸਰਕਾਰੀ ਦਫਤਰਾਂ ਵਿਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਕੰਮ ਨਿਰਧਾਰਿਤ ਸਮੇਂ ਵਿਚ ਹੋ ਜਾਇਆ ਕਰਨਗੇ।
        ਇਸ ਮੌਕੇ ਸ. ਬਾਦਲ ਨੇ ਆਮ ਆਦਮੀ ਪਾਰਟੀ ‘ਤੇ ਤਨਜ਼ ਕੱਸਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਭ ਤੋਂ ਵੱਡਾ ਡਰਾਮੇਬਾਜ਼ ਅਤੇ ਧੋਖੇਬਾਜ਼ ਹੈ। ਉਨ੍ਹਾਂ ਕਿਹਾ ਕਿ ਇਹ ਪਾਰਟੀ ਆਪਣੇ ਮੂਲ ਅਸੂਲਾਂ ਤੋਂ ਉਲਟ ਸਾਰੇ ‘ਖਾਸ’ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪ੍ਰਧਾਨ ਮੰਤਰੀ ਤੋਂ ਵੀ ਜ਼ਿਆਦਾ ਤਨਖਾਹਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਲੈ ਰਹੇ ਹਨ ਅਤੇ ਸਾਰੀਆਂ ਸੁੱਖ-ਸੁਵਿਧਾਵਾਂ ਵੀ ਮਾਣ ਰਹੇ ਹਨ, ਜਦਕਿ ਚੋਣਾਂ ਤੋਂ ਪਹਿਲਾਂ ‘ਆਪ’ ਨੇ ਇਸ ਦੇ ਉਲਟ ਵਾਅਦੇ ਕੀਤੇ ਸਨ। ਉਨ੍ਹਾਂ ਕਿਹਾ ਕਿ ‘ਟੋਪੀ ਵਾਲੇ’ ਆਗੂਆਂ ਨੇ ਦਿੱਲੀ ਵਿਚ ਸਰਕਾਰੀ ਕੋਠੀਆਂ ਵੀ ਲਈਆਂ, ਗੰਨਮੈਨ ਵੀ ਲਏ ਅਤੇ ਸਰਕਾਰੀ ਚੇਅਰਮੈਨੀਆਂ ਤੇ ਅਹੁਦੇਦਾਰੀਆਂ ਦੇ ਵੀ ਨਹੀਂ ਛੱਡੀਆਂ। ਉਨ੍ਹਾਂ ਪੰਜਾਬੀਆਂ ਨੂੰ ਆਮ ਆਦਮੀ ਪਾਰਟੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਅਤੇ ਝਾਂਸਿਆਂ ਤੋਂ ਪੰਜਾਬੀ ਬਚ ਕੇ ਰਹਿਣ। ਉਨ੍ਹਾਂ ਸਵਾਲ ਚੁੱਕਿਆਂ ਕਿ ਜਿਸ ਆਮ ਆਦਮੀ ਪਾਰਟੀ ਦੇ ਆਗੂ ਖੁਦ ਨਸ਼ੇ ਕਰਦੇ ਹੋਣ ਉਹ ਨਸ਼ਿਆਂ ਖਿਲਾਫ ਕੀ ਲੜਾਈ ਲੜਣਗੇ। ਸ. ਬਾਦਲ ਨੇ ਕਿਹਾ ਕਿ ਕੇਜਰੀਵਾਲ ਹਰ ਮਸਲੇ ਵਿਚ ਕੇਂਦਰ ਸਰਕਾਰ ਨਾਲ ਉਲਝਦਾ ਹੈ ਇਸ ਲਈ ਉਹ ਵਿਕਾਸ ਦਾ ਕੰਮ ਕਦੀ ਕਰਵਾ ਹੀ ਨਹੀਂ ਸਕਦਾ। ਉਨ੍ਹਾਂ ਕਿਹਾ ਕਿ 2017 ਦੀਆਂ ਚੋਣਾਂ ਵਿਚ ਪੰਜਾਬੀ ‘ਆਪ’ ਅਤੇ ਕਾਂਗਰਸ ਪਾਰਟੀ ਦਾ ਸਫਾਇਆ ਕਰਕੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਨੂੰ ਮੁੜ ਸੱਤਾ ਵਿਚ ਲੈ ਕੇ ਆਉਣਗੇ।
        ਕਾਂਗਰਸ ਪਾਰਟੀ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਇਸ ਸਮੇਂ ਪੂਰੀ ਤਰ੍ਹਾਂ ਨਿਰਾਸ਼ਾ ਦੇ ਆਲਮ ਵਿਚ ਘਿਰ ਚੁੱਕੀ ਹੈ ਅਤੇ ਕਾਂਗਰਸ ਦਾ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਬਣਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਘਰੋਂ ਹੀ ਨਹੀਂ ਨਿਕਲਦਾ ਅਤੇ ਉਸ ਦੀ ਪਾਰਟੀ ਦੇ ਵਿਧਾਇਕ ਘੋਰ ਨਿਰਾਸ਼ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਨੂੰ ਯੁੱਗ ਪੁਰਸ਼ ਐਲਾਨਦਿਆਂ ਕਿਹਾ ਕਿ “ਬਾਦਲ ਵਰਗਾ ਇਨਸਾਨ ਪੈਦਾ ਹੋ ਹੀ ਨਹੀਂ ਸਕਦਾ।”
ਉੱਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਵਿਚ ਸਭ ਤੋਂ ਵੱਡਾ ਯੋਗਦਾਨ ਸ਼੍ਰੋਮਣੀ ਅਕਾਲੀ ਦਲ ਅਤੇ ਸ. ਪ੍ਰਕਾਸ਼ ਸਿੰਘ ਬਾਦਲ ਦਾ ਹੈ ਅਤੇ ਇਨ੍ਹਾਂ ਦੀ ਬਦੌਲਤ ਹੀ ਪੰਜਾਬ ਵਿਚ ਏਨੇ ਸਮੇਂ ਬਾਅਦ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਸ. ਬਾਦਲ ਪੰਜਾਬ ਦੇ ਲੋਕਾਂ ਨੂੰ ਪਰਿਵਾਰਕ ਮੈਂਬਰਾਂ ਵਾਂਗ ਪਿਆਰ ਕਰਦੇ ਹਨ ਅਤੇ ਉਹ ਸੂਬੇ ਦੀ ਖੁਸ਼ਹਾਲੀ ਤੇ ਵਿਕਾਸ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਮੁਕਤਸਰ ਦੇ ਇਲਾਕੇ ਵਿਚੋਂ ਸੇਮ ਦੇ ਖਾਤਮੇ ਲਈ ਜੋ ਯਤਨ ਮੁੱਖ ਮੰਤਰੀ ਸ. ਬਾਦਲ ਨੇ ਕੀਤੇ ਉਸਦੇ ਮੁਕਾਬਲੇ ਕਾਂਗਰਸੀਆਂ ਨੇ ਇਸ ਇਲਾਕੇ ਦੀ ਕਦੇ ਵੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਹੁਣ ਵੀ ਪੰਜਾਬ ਸਰਕਾਰ ਕਰੋੜਾਂ ਰੁਪਏ ਸੇਮ ਨੂੰ ਦੂਰ ਕਰਨ ਲਈ ਜਾਰੀ ਕਰ ਰਹੀ ਹੈ ਅਤੇ ਕੇਂਦਰ ਸਰਕਾਰ ਤੋਂ ਵੀ ਕਰੋੜਾਂ ਰੁਪਏ ਲਿਆਂਦੇ ਜਾ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਹਰੇਕ ਢਾਣੀ ਨੂੰ ਬਿਜਲੀ ਕੁਨੈਕਸ਼ਨ ਦੇਵੇਗੀ ਅਤੇ ਕਿਸੇ ਢਾਣੀ ਵਿਚ ਜੇਕਰ ਇਕ ਹੀ ਘਰ ਹੈ ਤਾਂ ਉੱਥੇ ਵੀ ਅਗਲੇ 3 ਮਹੀਨਿਆਂ ਵਿਚ ਬਿਜਲੀ ਪਹੁੰਚਾ ਦਿੱਤੀ ਜਾਵੇਗੀ। ਰੈਲੀ ਦੀ ਕਾਮਯਾਬੀ ਲਈ ਸ. ਬਾਦਲ ਨੇ ਐਸ.ਓ.ਆਈ ਅਤੇ ਯੂਥ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਦਾ ਖਾਸ ਤੌਰ ‘ਤੇ ਧੰਨਵਾਦ ਕੀਤਾ।
ਇਸ ਤੋਂ ਪਹਿਲਾਂ ਬੋਲਦਿਆਂ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਦੇਸ਼ ਵਿਚ ਲੋਕਤੰਤਰ ਦੀ ਮਜਬੂਤੀ ਲਈ ਨਿਭਾਈ ਭੁਮਿਕਾ ਨੂੰ ਯਾਦ ਕਰਦਿਆਂ ਕਿਹਾ ਕਿ ਕਾਂਗਰਸ ਵੱਲੋਂ ਲਗਾਏ ਆਪਾਤਕਾਲ ਦਾ ਪਾਰਟੀ ਨੇ ਵੱਡੀਆਂ ਕੁਰਬਾਨੀਆਂ ਦੇ ਕੇ ਵਿਰੋਧ ਕੀਤਾ ਸੀ। ਉਨ੍ਹਾਂ ਨੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਨਿਭਾਏ ਰੋਲ ਦੀ ਵੀ ਸਲਾਘਾ ਕੀਤੀ।
ਰਾਜ ਸਭਾ ਮੈਂਬਰ ਸ: ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸੂਬੇ ਵਿਚ ਕੋਈ ਵੀ ਹੋਰ ਆਗੂ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਦੇ ਸਿਆਸੀ ਕੱਦ ਦੇ ਹਾਣ ਦਾ ਨਹੀਂ ਹੈ, ਜਿਸ ਨੇ ਆਪਣੀ ਪੂਰੀ ਜਿੰਦਗੀ ਇਸ ਸੂਬੇ ਦੇ ਲੋਕਾਂ ਦੀ ਭਲਾਈ ਦੇ ਲੇਖੇ ਲਗਾ ਦਿੱਤੀ ਹੋਵੇ। ਉਨ੍ਹਾਂ ਨੇ ਕਾਂਗਰਸ ਅਤੇ ਆਪ ਪਾਰਟੀ ਦੇ ਵੰਡਪਾਉ ਨੀਤੀਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਇੰਨ੍ਹਾਂ ਪਾਰਟੀਆਂ ਦਾ ਸੱਤਾ ਹਾਸਲ ਕਰਨਾ ਹੀ ਇਕ ਮਾਤਰ ਉਦੇਸ਼ ਹੈ ਅਤੇ ਇੰਨ੍ਹਾਂ ਨੂੰ ਪੰਜਾਬ ਦੇ ਹਿੱਤਾਂ ਦੀ ਕੋਈ ਪਰਵਾਹ ਨਹੀਂ ਹੈ।
ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰੰਘ ਚੰਦੂਮਾਜਰਾ ਨੇ ਕਿਹਾ ਆਪ ਦਿੱਲੀ ਵਿਚ ਲੋਕਾਂ ਦੀ ਇੱਛਾਵਾਂ ਦੀ ਪੂਰਤੀ ਕਰਨ ਵਿਚ ਪੂਰੀ ਤਰਾਂ ਨਾਲ ਨਾਕਾਮ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਇੱਕੋ ਇਕ ਸਰਕਾਰ ਹੈ ਜੋ ਕਿ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇ ਰਹੀ ਹੈ। ਇਸ ਮੌਕੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜੰਗੀਰ ਕੌਰ ਨੇ ਵੀ ਸੰਬੋਧਨ ਕੀਤਾ ਅਤੇ ਸਰਕਾਰ ਵੱਲੋਂ ਚਲਾਈਆਂ ਲੋਕ ਪੱਖੀ ਨੀਤੀਆਂ ਦੀ ਜਾਣਕਾਰੀ ਦਿੱਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸ: ਗੁਲਜ਼ਾਰ ਸਿੰਘ ਰਣੀਕੇ, ਸ: ਸਿੰਕਦਰ ਸਿੰਘ ਮਲੂਕਾ, ਜੱਥੇਦਾਰ ਤੋਤਾ ਸਿੰਘ, ਸ: ਦਲਜੀਤ ਸਿੰਘ ਚੀਮਾ, ਸ: ਜਨਮੇਜਾ ਸਿੰਘ ਸੇਖੋਂ ਅਤੇ ਸੁਰਜੀਤ ਕੁਮਾਰ ਜਿਆਣੀ, ਮੁੱਖ ਪਾਰਲੀਮਾਨੀ ਸਕੱਤਰ ਸ੍ਰੀ ਐਨ.ਕੇ. ਸ਼ਰਮਾ, ਸ: ਮਨਤਾਰ ਸਿੰਘ ਬਰਾੜ, ਸ੍ਰੀ ਪਵਨ ਟੀਨੂੰ, ਵਿਧਾਇਕ ਹਰਪ੍ਰੀਤ ਸਿੰਘ ਮਲੋਟ, ਸ: ਗੁਰਤੇਜ ਸਿੰਘ ਘੁੜਿਆਣਾ, ਸ੍ਰੀ ਮਨਜੀਤ ਸਿੰਘ ਮਿਆਂਵਿੰਡ, ਸ੍ਰੀ ਬਲਜੀਤ ਸਿੰਘ ਜਲਾਲਉਸਮਾ, ਸ੍ਰੀ ਦੀਪ ਮਲੋਹਤਰਾ, ਸ੍ਰੀ ਦਰਸ਼ਨ ਸਿੰਘ ਕੋਟਫੱਤਾ, ਸ੍ਰੀ ਪ੍ਰੇਮ ਮਿੱਤਲ, ਸਾਬਕਾ ਮੰਤਰੀ ਸ: ਸੂੱਚਾ ਸਿੰਘ ਲੰਗਾਹ, ਸਾਬਕਾ ਲੋਕ ਸਭਾ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ, ਚੇਅਰਮੈਨ ਪੰਜਾਬ ਐਗਰੋ ਜੱਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਯੂਥ ਅਕਾਲੀ ਦਲ ਦੇ ਮਾਲਵਾ ਜੋਨ ਇਕ ਦੇ ਪ੍ਰਧਾਨ ਸ: ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਚੇਅਰਮੈਨ ਤਜਿੰਦਰ ਸਿੰਘ ਮਿੱਡੂਖੇੜਾ, ਭਗਵਾਨ ਦਾਸ ਜੁਨੇਜ਼ਾ ਪਟਿਆਲਾ, ਸ: ਹਰਦੀਪ ਸਿੰਘ ਡਿੰਪੀ ਢਿੱਲੋਂ, ਸ: ਪਰਕਾਸ਼ ਸਿੰਘ ਭੱਟੀ, ਸ: ਪਰਮਜੀਤ ਸਿੰਘ ਸਿੱਧਵਾਂ, ਸ: ਚਰਨਜੀਤ ਸਿੰਘ ਬਰਾੜ, ਸ: ਅਵਤਾਰ ਸਿੰਘ ਵਨਵਾਲਾ, ਚੇਅਰਮੈਨ ਕੁਲਵਿੰਦਰ ਸਿੰਘ ਭਾਈਕਾਕੇਰਾ, ਪਰਮਿੰਦਰ ਸਿੰਘ ਕੋਲਿਆਂਵਾਲੀ, ਪ੍ਰਦੀਪ ਸਿੰਘ ਕੋਲਿਆਂ ਵਾਲੀ, ਸ: ਮਨਜਿੰਦਰ ਸਿੰਘ ਬਿੱਟੂ ਚੇਅਰਮੈਨ, ਹਰਪਾਲ ਸਿੰਘ ਬੇਦੀ, ਸੰਨੀ ਢਿੱਲੋਂ, ਨਿਰਮਲ ਸਿੰਘ, ਅਕਾਸ਼ਦੀਪ ਸਿੰਘ ਮਿੱਡੂਖੇੜਾ, ਜਸਵਿੰਦਰ ਸਿੰਘ ਧੌਲਾ, ਰਣਜੋਧ ਸਿੰਘ ਲੰਬੀ, ਮਹਿਲਾ ਕਮਿਸ਼ਨ ਦੇ ਮੈਂਬਰ ਬੀਬੀ ਵੀਰਪਾਲ ਕੌਰ ਤਰਮਾਲਾ ਆਦਿ ਵੀ ਹਾਜਰ ਸਨ।


No comments: