Monday, April 04, 2016

ਮਾਤਾ ਚੰਦ ਕੌਰ 'ਤੇ ਹਮਲਾ ਬੁਜ਼ਦਿਲਾਨਾ ਕਾਰਵਾਈ -ਪੰਜਾਬੀ ਸਾਹਿਤ ਅਕਾਡਮੀ

ਨਾਮਧਾਰੀ ਪੰਥ ਦੇ ਪੂਜਨੀਕ ਮਾਤਾ ਚੰਦ ਕੌਰ ਜੀ ’ਤੇ ਹੋਏ ਘਿਨਾਉਣੇ ਹਮਲੇ ਦੀ ਘੋਰ ਨਿੰਦਾ
ਲੁਧਿਆਣਾ :  04 ਅਪ੍ਰੈਲ  2016: (ਪੰਜਾਬ ਸਕਰੀਨ ਬਿਊਰੋ):
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ ਤੇ ਸਮੂਹ ਮੈਂਬਰਾਂ ਨੇ ਸਤਿਗੁਰੂ ਜਗਜੀਤ ਸਿੰਘ ਜੀ ਦੇ ਮਹਿਲ ਮਾਤਾ ਚੰਦ ਕੌਰ ਜੀ ’ਤੇ ਹੋਏ ਘਿਨਾਉਣੇ ਹਮਲੇ ਦੀ ਘੋਰ ਨਿੰਦਾ ਕੀਤੀ ਹੈ। ਅਕਾਡਮੀ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਨੇ ਮਾਤਾ ਜੀ ਦੇ ਅਕਾਲ
ਚਲਾਣੇ ’ਤੇ ਮਾਤਾ ਜੀ ਅਤੇ ਸਮੂਹ ਨਾਮਧਾਰੀ ਪੰਥ ਦੀਆਂ ਸਮਾਜ ਲਈ ਕੀਤੀਆਂ ਸੇਵਾਵਾ ਕਰਕੇ ਯਾਦ ਕਰਦਿਆਂ ਕਿਹਾ ਕਿ ਮਾਤਾ ਜੀ ’ਤੇ ਹੋਇਆ ਹਮਲਾ ਨਿਹਾਇਤ ਬੁਜ਼ਦਿਲਾਨਾ ਕਾਰਵਾਈ ਹੈ। ਇਸ ਨਾਲ ਨਾ ਸਿਰਫ਼ ਨਾਮਧਾਰੀ ਸੰਪਰਦਾ ਸਗੋਂ ਸਮੁੱਚੇ ਸੰਵੇਦਨਸ਼ੀਲ ਲੋਕਾਂ ਦੇ ਹਿਰਦੇ ਵਿਲੂੰਦਰੇ ਗਏ ਹਨ। ਅਕਾਡਮੀ ਦੇ ਜਨਰਲ ਸਕੱਤਰ ਡਾ. ਅਨੂਪ ਸਿੰਘ ਅਤੇ ਸੀਨੀਅਰ ਮੀਤ
ਪ੍ਰਧਾਨ ਡਾ. ਸੁਰਜੀਤ ਸਿੰਘ ਨੇ ਮਾਤਾ ਜੀ ਦੇ ਅਕਾਲ ਚਲਾਣੇ ’ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਘਿਨਾਉਣੇ ਹਮਲੇ ਦੀ ਜਿੰਨੀ ਨਿੰਦਾ ਕੀਤੀ ਜਾ ਸਕੇ ਥੋੜ੍ਹੀ ਹੈ।
ਇਸ ਮੌਕੇ ਸ਼ੋਕ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਡਾ. ਸ. ਸ. ਜੌਹਲ, ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਨਰਿੰਜਨ ਤਸਨੀਮ, ਸੁਰਿੰਦਰ ਕੈਲੇ, ਤ੍ਰੈਲੋਚਨ ਲੋਚੀ, ਡਾ. ਗੁਲਜ਼ਾਰ ਸਿੰਘ ਪੰਧੇਰ, ਡਾ. ਗੁਰਚਰਨ ਕੌਰ ਕੋਚਰ,  ਸੁਰਿੰਦਰ
ਰਾਮਪੁਰੀ, ਜਨਮੇਜਾ ਸਿੰਘ ਜੌਹਲ, ਪ੍ਰਿੰਸੀਪਲ ਪ੍ਰੇਮ ਸਿੰਘ ਬਜਾਜ ਸਮੇਤ ਸਥਾਨਕ ਲੇਖਕ ਵੀ ਸ਼ਾਮਲ ਸਨ।

ਸ੍ਰੀ ਭੈਣੀ ਸਾਹਿਬ ਵਿੱਚ ਹਮਲਾ-ਬਿਰਧ ਮਾਤਾ ਚੰਦ ਕੌਰ ਸ਼ਹੀਦ  
ਮਾਤਾ ਚੰਦ ਕੌਰ 'ਤੇ ਹਮਲਾ ਬੁਜ਼ਦਿਲਾਨਾ ਕਾਰਵਾਈ -ਪੰਜਾਬੀ ਸਾਹਿਤ ਅਕਾਡਮੀ

ਨਾਮਧਾਰੀ ਵਿਵਾਦ ਹੋਰ ਤਿੱਖਾ:ਏਕਤਾ ਧੜੇ ਵੱਲੋਂ ਜਲੰਧਰ ਵਿਚ ਮੀਡੀਆ ਮੀਟ

No comments: