Monday, May 16, 2016

ਅਜੇ ਤੱਕ ਕਿਓਂ ਨਹੀਂ ਲੱਗੇ ਦਰਸ਼ਨੀ ਡਿਓੜੀ ਦੇ ਦਰਵਾਜ਼ੇ ?

Mon, May 16, 2016 at 4:46 PM
ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲਿਆਂ  ਕੋਲੋਂ ਮੰਗਿਆ ਸਪਸ਼ਟੀਕਰਨ 
ਅੰਮ੍ਰਿਤਸਰ: 16 ਮਈ 2016: (ਪੰਜਾਬ ਸਕਰੀਨ ਬਿਊਰੋ):
ਅੱਜ ਮਿਤੀ 3 ਜੇਠ ਸੰਮਤ ਨਾਨਕਸ਼ਾਹੀ 548 ਮੁਤਾਬਿਕ 16 ਮਈ 2016 ਨੂੰ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤਾਂ ਦੇ ਜਥੇਦਾਰ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਦਰਸ਼ਨੀ ਡਿਉੜੀ ਦੇ ਪੁਰਾਤਨ ਦਰਵਾਜਿਆਂ ਦੀ ਸੇਵਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲੇ ਨੂੰ ਦਿੱਤੀ ਗਈ ਸੀ। ਪੁਰਾਤਨ ਦਰਵਾਜਿਆਂ ਦੀ ਸੇਵਾ ਪੂਰੀ ਕਰਨ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਸੀ ਪ੍ਰੰਤੂ ਨਿਸ਼ਚਿਤ ਕੀਤੇ ਸਮੇਂ ਤੋਂ ਕਈ ਸਾਲ ਬਾਅਦ ਵੀ ਅਜੇ ਤੱਕ ਦਰਵਾਜੇ ਨਾ ਲੱਗਣ ਕਾਰਨ ਸਿੱਖ ਪੰਥ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਦਰਸ਼ਨੀ ਡਿਉੜੀ ਦੇ ਦਰਵਾਜਿਆਂ ਦੇ ਲੱਗਣ ਵਿਚ ਹੋਈ ਦੇਰੀ ਸਬੰਧੀ ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲੇ ਲਿਖਤੀ ਰੂਪ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾਣਕਾਰੀ ਭੇਜਣ। ਪੰਜ ਸਿੰਘ ਸਾਹਿਬਾਨ ਵੱਲੋਂ ਬਾਬਾ ਕਸ਼ਮੀਰਾ ਸਿੰਘ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਇਹ ਦਰਵਾਜੇ ਤੁਰੰਤ 3 ਮਹੀਨੇ ਵਿਚ-ਵਿਚ ਲਗਾਏ ਜਾਣ।

  

No comments: