Wednesday, June 01, 2016

SGPC ਵੱਲੋ ਜੱਥਾ ਨਾ ਭੇਜਣ ਦਾ ਫੈਸਲਾ ਮੱਕੜ ਦੀ ਬੱਜਰ ਗਲਤੀ-ਸਰਨਾ

Wed, Jun 1, 2016 at 13:05 PM (Whatsapp)
ਸ਼ਹੀਦੀ ਪੁਰਬ 'ਤੇ ਪਾਕਿਸਤਾਨ ਜੱਥਾ ਹੁਣ ਅਸੀਂ ਭੇਜਾਂਗੇ-ਹਰਵਿੰਦਰ ਸਿੰਘ ਸਰਨਾ
ਅੰਮ੍ਰਿਤਸਰ 1ਜੂਨ 2016: (ਜਸਬੀਰ ਸਿੰਘ ਪੱਟੀ):
ਸ੍ਰ ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੂਰਬ ਮਨਾਉਣ ਲਈ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋ ਪਾਕਿਸਤਾਨ ਜੱਥਾ ਨਾ ਭੇਜੇ ਦਾ ਕੜਾ ਨੋਟਿਸ ਲੈਦਿਆ ਕਿਹਾ ਕਿ ਇਹ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਬੇਇਨਸਾਫੀ ਹੋਵੇਗੀ ਜਿਸ ਨੂੰ ਮੁੱ੍ਰ੍ਰਖ ਰੱਖਦਿਆ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਜੱਥਾ ਭੇਜਣ ਦਾ ਫੈਸਲਾ ਕੀਤਾ ਹੈ ਤੇ ਇਹ ਜੱਥਾ 10 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਤੇ ਇੱਕ ਹਫਤੇ ਬਾਅਦ 16 ਜੂਨ ਨੂੰ ਸ਼ਹੀਦੀ ਦਿਹਾੜਾ ਮਨਾਉਣ ਉਪਰੰਤ ਵਾਪਸ ਪਰਤੇਗਾ।
           ਜਾਰੀ ਇੱਕ ਬਿਆਨ ਰਾਹੀ ਸ੍ਰ ਹਰਵਿੰਦਰ ਸਿੰਘ  ਸਰਨਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਸਿੱਖ ਪੰਥ ਦੀ ਵੱਖਰੀ ਤੇ ਅੱਡਰੀ ਹੋਂਦ ਹਸਤੀ ਦੀ ਗਵਾਹੀ ਭਰਦੇ ਉਸ ਨਾਨਕਸ਼ਾਹੀ ਕੈਲੰਡਰ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਿਹੜਾ ਸੰਨ 2003 ਵਿੱਚ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਤੋ ਹੋਲੇ ਮਹੱਲੇ ਦੇ ਮੌਕੇ ਰੀਲੀਜ਼ ਕੀਤਾ ਗਿਆ ਤੇ ਫਿਰ 14 ਅਪ੍ਰੈਲ 2003 ਤਖਤ ਸ੍ਰੀ ਦਮਦਮਾ ਸਾਹਿਬ ਤੋ ਪੰਜ ਤਖਤਾਂ ਦੇ ਜਥੇਦਾਰਾਂ, ਤੱਤਕਾਲੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ੍ਰ ਕਿਰਪਾਲ ਸਿੰਘ ਬੰਡੂਗਰ ਤੇ ਤੱਤਕਾਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ੍ਰ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਕਰ ਕਮਲਾਂ ਨਾਲ ਪੰਥਕ ਜੈਕਾਰਿਆ ਦੀ ਗੂੰਜ ਵਿੱਚ ਰੀਲੀਜ਼ ਕੀਤਾ ਪਰ ਸੱਤ ਸਾਲ ਬਾਅਦ ਇਸ ਕੈਲੰਡਰ ਨੂੰ ਮੁੜ ਬਿਕਰਮੀ ਬਣਾ ਦਿੱਤਾ ਗਿਆ ਜਿਸ ਦਾ ਵਿਰੋਧ ਦੇਸ਼ਾਂ ਵਿਦੇਸ਼ਾ ਦੀਆ ਸੰਗਤਾਂ ਨੇ ਡੱਟ ਕੇ ਕੀਤਾ।
        ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ 'ਤੇ ਇਸ ਵੇਲੇ ਆਰ.ਐਸ.ਐਸ ਦੀ ਕਠਪੁਤਲੀ ਬਣੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਨਿਰੰਕੁਸ਼ ਕਬਜ਼ਾ ਹੈ ਤੇ ਜਥੇਦਾਰ ਅਕਾਲ ਤਖਤ ਗਿਆਨੀ ਗੁਰਬਚਨ ਸਿੰਘ ਵੀ ਉਹਨਾਂ ਦੀ ਕਠਪੁਤਲੀ ਬਣ ਕੇ ਕੰਮ ਕਰ ਰਿਹਾ ਹੈ ਜਿਸ ਕਾਰਨ ਪੰਥਕ ਕਦਰਾਂ ਕੀਮਤਾਂ ਨੂੰ ਭਾਰੀ ਠੇਸ ਪੁੱਜ ਰਹੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਮਹਿਸੂਸ ਕੀਤਾ ਹੈ ਕਿ ਗੁਰੂ ਸਾਹਿਬ ਦੇ ਇਤਿਹਾਸਕ ਦਿਹਾੜੇ 'ਤੇ ਜੱਥਾ ਨਾਲ ਭੇਜਿਆ ਜਾਣਾ ਮੰਦਭਾਗਾ ਹੋਵੇਗਾ ਇਸ ਲਈ 10 ਜੂਨ ਨੂੰ ਜੱਥਾ ਭੇਜਿਆ ਜਾਵੇਗਾ ਜਿਹੜਾ 16 ਜੂਨ ਨੂੰ ਗੁਰੂ ਸਾਹਿਬ ਦਾ ਸ਼ਹੀਦੀ ਦਿਹਾੜਾ ਮਨਾ ਕੇ ਵਾਪਸ ਪਰਤ ਆਵੇਗਾ। ਉਹਨਾਂ ਕਿਹਾ ਕਿ ਇਸ ਯਾਤਰਾ ਦੌਰਾਨ ਸੰਗਤਾਂ ਨਨਕਾਣਾ ਸਾਹਿਬ, ਪੰਜਾ ਸਾਹਿਬ , ਸੱਚਾ ਸੌਦਾ ਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਵੀ ਕਰ ਸਕਦੀਆ ਹਨ ਕਿਉਕਿ ਪਾਕਿਸਤਾਨ ਦੀ ਸਰਹੱਦ ਪਾਰ ਕਰਨ ਉਪਰੰਤ ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਤੇ ਓਕਾਬ ਬੋਰਡ ਦਾ ਆਪਣਾ ਪ੍ਰੋਗਰਾਮ ਹੁੰਦਾ ਹੈ ਤੇ ਉਹ ਸੰਗਤਾਂ ਦੀ ਜਿਥੇ ਹਰ ਸਹੂਲਤ ਦਾ ਪ੍ਰਬੰਧ ਕਰਦੇ ਹਨ ਉਥੇ ਯਾਤਰਾ ਵੀ ਉਹਨਾਂ ਦੁਆਰਾ ਨਿਰਧਾਰਿਤ ਕੀਤੇ ਪ੍ਰੋਗਰਾਮ ਅਨੁਸਾਰ ਹੀ ਕਰਵਾਈ ਜਾਂਦੀ ਹੈ। ਉਹਨਾਂ ਕਿਹਾ ਕਿ ਇਸ ਤੋ ਪਹਿਲਾਂ ਵੀ ਜਦੋਂ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਕਮੇਟੀ ਹੋਂਦ ਵਿੱਚ ਆਉਣ ਦੇ ਰੋਸ ਵਜੋ ਜੱਥੇ ਭੇਜਣੇ ਬੰਦ ਕੀਤੇ ਸਨ ਤਾਂ ਉਸ ਸਮੇਂ ਵੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਵੱਲੋ ਦਿੱਲੀ ਕਮੇਟੀ ਰਾਹੀ ਜੱਥੇ ਭੇਜੇ ਜਾਂਦੇ ਸਨ।  ਉਹਨਾਂ ਕਿਹਾ ਕਿ 2005 ਵਿੱਚ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੇ ਦਿੱਲੀ ਤੋ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ ਸੀ ਉਸ ਸਮੇਂ ਸ਼੍ਰੋਮਣੀ ਕਮੇਟੀ ਨੇ ਨਗਰ ਕੀਤਰਨ ਦਾ ਬਾਈਕਾਟ ਕਰਕੇ ਅਜਿਹੀ ਬੱਜਰ ਗਲਤੀ ਕੀਤੀ ਸੀ ਜਿਹੜੀ ਬਾਈਕਾਟ ਕਰਨ ਵਾਲਿਆ ਦੇ ਕਿਰਦਾਰ ਤੇ ਕਾਲੇ ਅੱਖਰਾਂ ਵਿੱਚ ਲਿਖੀ ਗਈ ਹੈ।

No comments: