Wednesday, September 28, 2016

PAU: ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਵੱਲੋਂ ਸਿਖਲਾਈ ਕੋਰਸ ਆਰੰਭ

Tue, Sep 27, 2016 at 4:50 PM
ਸਿਖਲਾਈ ਕੋਰਸ ਨਵੇਂ ਭਰਤੀ ਵਿਗਿਆਨੀਆਂ ਲਈ
ਲੁਧਿਆਣਾ: 27 ਸਤੰਬਰ 2016: (ਪੰਜਾਬ ਸਕਰੀਨ ਬਿਊਰੋ)::
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਗ੍ਰਹਿ ਵਿਗਿਆਨ ਕਾਲਜ ਦੇ ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਵੱਲੋਂ ਨਵੇਂ ਭਰਤੀ ਵਿਗਿਆਨੀਆਂ ਦੇ ਲਈ ਇੱਕ 10 ਰੋਜਾ ਸਿਖਲਾਈ ਕੋਰਸ ਆਰੰਭ ਹੋਇਆ । ਇਸ ਸਿਖਲਾਈ ਕੋਰਸ ਵਿੱਚ ਸਿਖਿਆਰਥੀਆਂ ਨੂੰੰ ਸੁਚੱਜੀ ਸਿੱਖਿਆ, ਖੋਜ ਅਤੇ ਪਸਾਰ ਦੇ ਖੇਤਰ ਸੰਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ । ਇਸ ਕੋਰਸ ਦਾ ਉਦਘਾਟਨ ਹੋਮ ਸਾਇੰਸ ਕਾਲਜ ਦੇ ਡੀਨ ਡਾ. ਜੀ ਕੇ ਸੰਘਾ ਨੇ ਕੀਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਭਾਗ ਦੇ ਮੁਖੀ ਡਾ. ਕਿਰਨਜੋਤ ਸਿੱਧੂ ਨੇ ਦੱਸਿਆ ਕਿ ਇਸ ਕੋਰਸ ਵਿੱਚ 25 ਨਵੇਂ ਭਰਤੀ ਕੀਤੇ ਵਿਗਿਆਨੀ ਭਾਗ ਲੈ ਰਹੇ ਹਨ । ਉਹਨਾਂ ਦੱਸਿਆ ਕਿ ਕੋਰਸ ਦੌਰਾਨ ਸਿਖਿਆਰਥੀਆਂ ਨੂੰ ਸੁਚੱਜੀ ਕਾਰਜ ਕੁਸ਼ਲਤਾ ਸੰਬੰਧੀ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ । 
ਜੀ ਆਇਆ ਦੇ ਸ਼ਬਦ ਡਾ. ਸੁਖਦੀਪ ਕੌਰ ਨੇ ਕਹੇ । ਇਸ ਮੌਕੇ ਡਾ. ਸਾਂਘਾ ਨੇ ਆਯੋਜਕਾਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹਨਾਂ ਵਿਗਿਆਨੀਆਂ ਵੱਲੋਂ ਆਪਣੀਆਂ ਜ਼ਿੰਮੇਵਾਰੀਆਂ ਨੇਪਰੇ ਚਾੜ੍ਹਨ ਲਈ ਵੱਡਮੁੱਲੀ ਜਾਣਕਾਰੀ ਇਸ ਕੋਰਸ ਦੌਰਾਨ ਪ੍ਰਦਾਨ ਕੀਤੀ ਜਾਵੇਗੀ । ਅੰਤ ਵਿੱਚ ਧੰਨਵਾਦ ਦੇ ਸ਼ਬਦ ਵਿਭਾਗ ਦੇ ਵਿਗਿਆਨੀ ਡਾ. ਪ੍ਰੀਤੀ ਸ਼ਰਮਾ ਨੇ ਕਹੇ ।   

No comments: