Thursday, August 09, 2018

ਸੀਟੀ ਯੂਨੀਵਰਸਿਟੀ ਵਿਖੇ ਨਵੇਂ ਵਿਦਿਆਰਥੀਆਂ ਦਾ ਕੀਤਾ ਸਵਾਗਤ

Thu, Aug 9, 2018 at 2:12 PM
ਧਰਮ, ਸਭਿਆਚਾਰ ਅਤੇ ਕੌਮੀ ਜਜ਼ਬਾ ਵੀ ਜਗਾਇਆ 
ਲੁਧਿਆਣਾ: 9 ਅਗਸਤ 2018: (ਪੰਜਾਬ ਸਕਰੀਨ ਬਿਊਰੋ)::

ਸੀਟੀ ਯੂਨੀਵਰਸਿਟੀ ਵਿਖੇ ਦੋ ਦਿਨਾਂ ਨਿਓਫਾਇਟ ਸਮਾਗਮ ਆਯੋਜਿਤ ਕਰਵਾਇਆ ਗਿਆ। ਇਸ ਸਮਾਗਮ ਵਿੱਚ ਨਵੇਂ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਯੂਨੀਵਰਸਿਟੀ  ਦੇ ਨਿਯਮਾਂ ਅਤੇ ਕਾਨੂੰਨਾਂ ਤੋਂ ਵੀ ਜਾਣੂੰ  ਕਰਵਾਇਆ ਗਿਆ।

ਇਸ ਸਮਾਗਮ ਦੀ ਸ਼ੁਰੂਆਤ ਮਾਤਾ ਲਕਸ਼ਮੀ ਦੀ ਪੂਜਾ ਅਤੇ ਲੈਂਪ ਜਗਾ ਕੇ ਕੀਤੀ ਗਈ। ਸਮਾਗਮ ਵਿੱਚ ਸੀਟੀ ਯੂਨੀਵਰਸਿਟੀ ਦੇ ਚਾਂਸਲਰ ਸ. ਚਰਨਜੀਤ ਸਿੰਘ ਚੰਨੀ, ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ, ਮੈਨੇਜਿੰਗ ਡਾਇਰੈਕਟਰ ਮਨਬੀਰ ਸਿੰਘ, ਰਜਿਸਟਰਾਰ ਡਾ. ਜਗਤਾਰ ਸਿੰਘ ਧਿਮਾਨ, ਡੀਨ ਅਕਾਦਮਿਕ ਡਾ. ਗੁਰਵਿੰਦਰ ਸਿੰਘ ਬਖਸ਼ੀ, ਡੀਨ ਸਟੂਡੈਂਟਸ ਅਫੇਅਰਸ ਸੁਖਮਿੰਦਰ ਸਿੰਘ ਗਰੇਵਾਲ, ਸਾਰੇ ਸਕੂਲਾਂ ਦੇ ਮੁੱਖੀ, ਅਧਿਯਾਪਕ, ਪਰਿਵਾਰਕ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
ਸੀਟੀ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਜਗਤਾਰ ਸਿੰਘ ਧਿਮਾਨ ਨੇ ਨਵੇਂ ਵਿਦਿਆਰਥੀਆਂ ਨੂੰ ਨਿਯਮਾਂ ਅਤੇ ਕਾਨੂੰਨ ਨਾਲ ਅਵਗਤ ਕਰਵਾਇਆ।
ਸੀਟੀ ਯੂਨੀਵਰਸਿਟੀ ਦੇ ਚਾਂਸਲਰ ਸ. ਚਰਨਜੀਤ ਸਿੰਘ ਚੰਨੀ ਅਤੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਕਿਹਾ ਕਿ ਸੀਟੀ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਕਿਤਾਬੀ ਸਿੱਖਿਆ ਹੀ ਨਹੀਂ ਬਲਕਿ ਪ੍ਰੈਕਟੀਕਲ ਸਿੱਖਿਆ ਦੇਣ ਵਿੱਚ ਵੀ ਵਿਸ਼ਵਾਸ ਰੱਖਦਾ ਹੈ।

No comments: