May 30, 2011 at 11:45am
ਡਾ.ਅਮਰਜੀਤ ਟਾਂਡਾ |
ਸਿਡਨੀ,30,ਮਈ,2011-ਇੰਡੀਅਨ ਓਵਰਸੀਜ ਕਾਂਗਰਸ ਆਸਟ੍ਰੇਲੀਆ ਦੇ ਪ੍ਰਧਾਨ ਡਾ.ਅਮਰਜੀਤ ਟਾਂਡਾ ਨੇ ਪਰੈਸ ਦੇ ਨਾਂ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਉਹਨਾਂ ਨੇ ਵੀ ਅੱਜ ਹੋਰ ਸਿਆਸੀ ਪਾਰਟੀਆਂ ਵਾਂਗ ਦਵਿੰਦਰ ਪਾਲ ਸਿੰਘ ਭੁੱਲਰ ਨੂੰ ਮਿਲੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਸ਼੍ਰੋਮਣੀ ਅਕਾਲੀ ਦਲ, ਅਕਾਲੀ ਦਲ (ਦਿੱਲੀ) ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਦਵਿੰਦਰ ਪਾਲ ਸਿੰਘ ਭੁੱਲਰ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਕਰ ਚੁੱਕੇ ਹਨ। ਡਾæਅਮਰਜੀਤ ਟਾਂਡਾ ਨੇ ਕਿਹਾ ਕਿ ਕਿਸੇ ਵਿਅਕਤੀ ਨੂੰ ਮੌਤ ਦੀ ਸਜ਼ਾ ਦੇ ਕੇ ਸਮੱਸਿਆ ਦਾ ਹੱਲ ਨਹੀਂ ਕੱਢਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੇ ਨਿੱਜੀ ਵਿਚਾਰ ਹਨ ਕਿ ਭੁੱਲਰ ਦੀ ਸਜ਼ਾ ਉਮਰ ਕੈਦ ਵਿੱਚ ਬਦਲਣੀ ਚਾਹੀਦੀ ਹੈ ਕਿਉਂਕਿ ਉਹ ਪਿਛਲੇ ਕਈ ਸਾਲਾਂ ਤੋਂ ਜੇਲ੍ਹ ਵਿੱਚ ਹੈ।
Sd/-
(DrAmarjit Singh Tanda)
President
Indian Overseas Congress Australia
Member Australian Labor Party
Former Federal Elections candidate. Greenway,Chifley, Australia
No comments:
Post a Comment