ਸ਼ਰਧਾ ਭਾਵਨਾ ਨਾਲ ਯਾਦ ਕੀਤੀ ਜਾਵੇਗੀ ਉਹ ਮਹਾਨ ਸ਼ਹਾਦਤ-ਵੀਡੀਓ ਦੇਖੋ:
ਅੰਮ੍ਰਿਤਸਰ:: 08 ਜੁਲਾਈ- (ਪੰਜਾਬ ਸਕਰੀਨ ਬਿਊਰੋ): ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਨਹੀਂ ਰੱਖਦੀਆਂ ਉਹ ਦੁਨੀਆਂ ਦੇ ਨਕਸ਼ੇ ਤੋਂ ਸਦਾ ਲਈ ਖਤਮ ਹੋ ਜਾਂਦੀਆਂ ਹਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਧਾਰਮਿਕ ਸੰਸਥਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਹੋਏ ਨਿਰਦੇਸ਼ਾਂ ਤਹਿਤ ਗੁਰੂਆਂ, ਭਗਤਾਂ ਤੇ ਸ਼ਹੀਦਾਂ ਦੇ ਦਿਹਾੜੇ ਸ਼੍ਰੋਮਣੀ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਜਾਂਦੇ ਹਨ।
ਸ਼੍ਰੋਮਣੀ ਕਮੇਟੀ ਦੇ ਪਬਲੀਸਿਟੀ ਵਿਭਾਗ ਵੱਲੋਂ ਜਾਰੀ ਪ੍ਰੈਸ ਰਲੀਜ਼ ’ਚ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ. ਤਰਲੋਚਨ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ 9 ਜੁਲਾਈ ਨੂੰ ਪੈਣਗੇ। ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸ. ਤਰਲੋਚਨ ਸਿੰਘ ਸਕੱਤਰ ਨੇ ਸੰਗਤਾਂਨੂੰ ਅਪੀਲ ਕੀਤੀ ਹੈ ਕਿ ਅੱਜ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫਲਾ ਕਰਨ।
ਆਧਾਰ ਕਾਰਡ: ਸਭ ਤੋਂ ਗੁਪਤ ਸਰਵਜਨਕ ਯੋਜਨਾ ਮੰਦਿਰਾ ਨੇ ਟੈਟੂ ਨਾ ਹਟਾਇਆ ਤਾਂ ਹੋਵੇਗੀ ਕਾਰਵਾਈ
ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ 9 ਨੂੰ
No comments:
Post a Comment