Mon, Jul 1, 2013 at 2:53 PM ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਲਿਆ ਗੰਭੀਰ ਨੋਟਿਸ
ਫੈਸਲਾ ਤੁਰੰਤ ਰੱਦ ਕਰਵਾਇਆ ਜਾਵੇ ਤਾਂ ਜੋ ਸ਼ਾਂਤੀ ਦਾ ਮਾਹੌਲ ਬਣਿਆ ਰਹੇ

ਉਨ੍ਹਾਂ ਕਿਹਾ ਕਿ ਦੇਸ਼ ਹੀ ਨਹੀਂ ਬਲਕਿ ਵਿਦੇਸ਼ਾਂ ’ਚ ਵੀ ਪੰਜਾਬੀ ਸਖ਼ਤ ਮਿਹਨਤ ਤੇ ਕਾਰੋਬਾਰ ਸਥਾਪਿਤ ਕਰਕੇ ਜਿਥੇ ਆਪਣੇ ਪਰਿਵਾਰਾਂ ਦਾ ਪਾਲਣ-ਪੋਸ਼ਣ ਕਰ ਰਹੇ ਹਨ। ਉਥੇ ਦੇਸ਼ ਦੀ ਤਰੱਕੀ ’ਚ ਵੀ ਅਹਿਮ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਨੇਡਾ ਦੀ ਧਰਤੀ ਤੇ ਵਸੇ ਪੰਜਾਬੀ ਭਾਈਚਾਰੇ ਦੇ ਯੋਗਦਾਨ ਨੂੰ ਸਮਝਦਿਆਂ ਕੈਨੇਡਾ ਸਰਕਾਰ ਨੇ ਬਹੁਤ ਸਾਰੀਆਂ ਥਾਵਾਂ ਤੇ ਸਾਈਨ ਬੋਰਡ ਪੰਜਾਬੀ ਭਾਸ਼ਾ ’ਚ ਲਗਵਾਏ ਹਨ, ਜਿਸ ਨੂੰ ਵੇਖ ਕੇ ਹਰ ਪੰਜਾਬੀ ਦਾ ਸਿਰ ਮਾਣ ਨਾਲ ਉੱਚਾ ਹੋ ਜਾਂਦਾ ਹੈ ਕਿਉਂਕਿ ਵਿਦੇਸ਼ੀ ਧਰਤੀ ਤੇ ਮਾਂ ਬੋਲੀ ਪੰਜਾਬੀ ਨੂੰ ਮਾਣ ਮਿਲਣਾ ਕੋਈ ਛੋਟੀ ਗੱਲ ਨਹੀਂ।
ਉਨ੍ਹਾਂ ਕਿਹਾ ਕਿ ਪੰਜਾਬ ਤੋਂ ਇਲਾਵਾ ਦਿੱਲੀ ਵਿੱਚ ਵੀ ਬਹੁਤ ਸਾਰੇ ਪੰਜਾਬੀ ਵੱਸਦੇ ਹਨ ਜਿਨ੍ਹਾਂ ਨੂੰ ਮਾਂ ਬੋਲੀ ਪੰਜਾਬੀ ਨਾਲ ਬਹੁਤ ਪਿਆਰ ਹੈ, ਪ੍ਰੰਤੂ ਸਰਕਾਰੀ ਤੰਤਰ ਵਿੱਚ ਕੁਝ ਸ਼ਰਾਰਤੀ ਲੋਕ ਕੋਈ ਨਾ ਕੋਈ ਨਵਾਂ ਝਮੇਲਾ ਖੜ੍ਹਾ ਕਰਕੇ ਦੇਸ਼ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਦੀ ਤਾਕ ’ਚ ਰਹਿੰਦੇ ਹਨ। ਉਨ੍ਹਾਂ ਕਿਹਾ ਹੈ ਕਿ ਦਿੱਲੀ ਯੂਨੀਵਰਸਿਟੀ ਦੇ ਇਸ ਨਾਦਰਸ਼ਾਹੀ ਫੈਸਲੇ ਪ੍ਰਤੀ ਪੰਜਾਬੀ ਭਾਈਚਾਰੇ ’ਚ ਰੋਸ ਤੇ ਰੋਹ ਦੇ ਨਾਲ-ਨਾਲ ਬੇਗਾਨਗੀ ਦੀ ਭਾਵਨਾ ਪਾਈ ਜਾ ਰਹੀ ਹੈ, ਜੋ ਠੀਕ ਨਹੀਂ। ਉਨ੍ਹਾਂ ਦਿੱਲੀ ਅਤੇ ਕੇਂਦਰ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਸਮੁੱਚੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਦਿੱਲੀ ਯੂਨੀਵਰਸਿਟੀ ਵੱਲੋਂ ਪੰਜਾਬੀ ਭਾਸ਼ਾ ਵਿਰੁੱਧ ਕੀਤਾ ਫੈਸਲਾ ਤੁਰੰਤ ਰੱਦ ਕਰਵਾਇਆ ਜਾਵੇ ਤਾਂ ਜੋ ਦੇਸ਼ ’ਚ ਸ਼ਾਂਤੀ ਦਾ ਮਾਹੌਲ ਬਣਿਆ ਰਹੇ।
ਫੇਸਬੁੱਕ ਤੇ ਸਿੱਖ-ਗੁਰੂ ਸਾਹਿਬਾਨ ਵਿਰੁੱਧ ਭੱਦੀ ਸ਼ਬਦਾਵਲੀਬੰਗਾ ਵਿਖੇ ਗੁਰਮਤਿ ਕੈਂਪ ਲਗਾਇਆ ਬੱਚਿਆਂ ਨੂੰ ਸਿੱਖੀ ਵਿੱਚ ਪ੍ਰਪੱਕ ਕਰਨ ਦੀ ਮੁਹਿੰਮ ਤੇਜ਼
ਦਿੱਲੀ ਯੂਨੀਵਰਸਿਟੀ ਦਾ ਫੈਸਲਾ ਪੰਜਾਬੀ ਭਾਸ਼ਾ ਵਿਰੁੱਧ ਡੂੰਘੀ ਸਾਜਿਸ਼
ਪੰਜਾਬੀ ਸਾਹਿਤ ਅਕਾਦਮੀ ਵੱਲੋਂ ਪਨੂੰ 'ਤੇ ਹਮਲੇ ਦੀ ਤਿੱਖੀ ਨਿਖੇਧੀ
No comments:
Post a Comment