Monday, August 05, 2013

ਗੁਰਮਤਿ ਸਿੱਖਿਆ ਕੈਂਪ

Mon, Aug 5, 2013 at 4:44 PM
ਕੈਂਪ ਲਗਾਏ ਜਾਣਗੇ ਧਰਮ ਪ੍ਰਚਾਰ ਕਮੇਟੀ ਵੱਲੋਂ-ਸਕੱਤਰ
                                                             ਫ਼ਾਈਲ ਫੋਟੋ 
ਅੰਮ੍ਰਿਤਸਰ: 05 ਅਗਸਤ-(ਪੰਜਾਬ ਸਕਰੀਨ ਬਿਊਰੋ) ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਹਿਲਾਂ ਵੀ ਵੱਖ-ਵੱਖ ਸਥਾਨਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਦਸਤਾਰ ਮੁਕਾਬਲੇ ਅਤੇ ਗੁਰਮਤਿ ਸਿਖਲਾਈ ਕੈਂਪ ਲਗਾਏ ਗਏ ਸਨ ਅਤੇ ਅੱਗੋਂ ਵੀ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਨੂੰ ਵਧਾਉਣ ਲਈ ਅਜਿਹੇ ਸਮਾਗਮ ਕੀਤੇ ਜਾਇਆ ਕਰਨਗੇ।
ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਰਾਹੀਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ.ਸਤਬੀਰ ਸਿੰਘ ਨੇ ਦੱਸਿਆ ਕਿ ਜੁਗੋ-ਜੁਗ ਅਟੱਲ, ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸ੍ਰੀ ਅੰਮ੍ਰਿਤਸਰ ਵੱਲੋਂ ਗੁਰਸਿੱਖੀ ਦੇ ਪ੍ਰਚਾਰ-ਪ੍ਰਸਾਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਸੰਗਤਾਂ ਨੂੰ ਗੁਰਮਤਿ ਨਾਲ ਜੋੜਨ ਲਈ ਗੁਰਦੁਆਰਾ ਸਤਿਸੰਗ, ਸਦਰ ਬਜ਼ਾਰ ਮੇਰਠ ਵਿਖੇ ਗੁਰਮਤਿ ਸਿੱਖਿਆ ਕੈਂਪ ਲਗਾਏ ਜਾਣਗੇ। ਇਹ ਵਿਸ਼ੇਸ਼ ਕੈਂਪ 10 ਤੋਂ 12 ਅਗਸਤ ਤੱਕ ਤਿੰਨ ਦਿਨ ਚੱਲਣਗੇ ਅਤੇ ਇਹਨਾਂ ਦਾ ਸਮਾਂ ਸਵੇਰੇ 10 ਤੋਂ 3.30 ਵਜੇ ਤੱਕ ਹੋਵੇਗਾ।
ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਨ ਲਈ ਪਿੰਡਾਂ ਦੇ ਗੁਰਦੁਆਰਿਆਂ ਦੇ ਗ੍ਰੰਥੀ, ਅਖੰਡਪਾਠੀ ਸਿੰਘ, ਪ੍ਰਚਾਰਕ ਸਾਹਿਬਾਨ, ਰਾਗੀ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਪ੍ਰਧਾਨ, ਪ੍ਰਬੰਧਕਾਂ ਅਤੇ ਗੁਰਬਾਣੀ ਪ੍ਰੇਮੀਆਂ ਲਈ ਇਹ ਤਿੰਨ ਦਿਨਾਂ ਕੈਂਪ ਲਗਾਇਆ ਜਾ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਮੇਰਠ ਮੰਡਲ ਦੇ ਸਮੂਹ ਗ੍ਰੰਥੀ ਸਿੰਘ ਜੋ ਕਿ ਗੁਰਮਤਿ ਪ੍ਰਚਾਰ ਦੀ ਅਹਿਮ ਕੜੀ ਹਨ ਅਤੇ ਹਰ ਇਕ ਮਾਈ-ਭਾਈ ਨੂੰ ਇਸ ਗੁਰਮਤਿ ਕੈਂਪ ਵਿੱਚ ਪਹੁੰਚਣ ਲਈ ਬੇਨਤੀ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਜਿਹੜੇ ਮਾਈ-ਭਾਈ, ਸੱਜਣ ਇਸ ਕੈਂਪ ਵਿੱਚ ਤਿੰਨ ਦਿਨ ਲਗਾਤਾਰ ਹਾਜ਼ਰੀਆਂ ਭਰਨਗੇ, ਉਹਨਾਂ ਨੂੰ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸ੍ਰੀ ਅੰਮ੍ਰਿਤਸਰ ਵੱਲੋਂ ਸਨਮਾਨ ਪੱਤਰ ਅਤੇ ਧਾਰਮਿਕ ਲਿਟਰੇਚਰ ਨਾਲ ਸਨਮਾਨਿਤ ਕੀਤਾ ਜਾਵੇਗਾ।

No comments: