Tue, Sep 17, 2013 at 4:19 PM
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ: 17 ਸਤੰਬਰ 2013:(ਕਿੰਗ//ਪੰਜਾਬ ਸਕਰੀਨ): ਇੰਗਲੈਂਡ ਵਿੱਚ ਇੰਡੀਅਨ ਕੌਂਸਲੇਟ ਜਨਰਲ ਸ.ਮਹਿੰਦਰ ਪ੍ਰਤਾਪ ਸਿੰਘ ਨੇ ਪਰਿਵਾਰ ਸਮੇਤ ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ, ਕੀਰਤਨ ਸਰਵਣ ਕੀਤਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਉਪਰੰਤ ਸੂਚਨਾ ਕੇਂਦਰ ਵਿਖੇ ਬੀਤੇ ਦਿਨ ਸ.ਗੁਰਬਚਨ ਸਿੰਘ ਕਰਮੂੰਵਾਲ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ.ਹਰਭਜਨ ਸਿੰਘ ਮਨਾਵਾਂ ਐਡੀਸ਼ਨਲ ਸਕੱਤਰ ਸ਼੍ਰੋਮਣੀ ਕਮੇਟੀ ਨੇ ਸ.ਮਹਿੰਦਰ ਪ੍ਰਤਾਪ ਸਿੰਘ ਤੇ ਉਹਨਾਂ ਦੇ ਪਰਿਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸਿਰੋਪਾਓ ਤੇ ਧਾਰਮਿਕ ਕਿਤਾਬਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ।
ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਮਾਣ-ਸਨਮਾਨ ਬਦਲੇ ਉਹਨਾਂ ਨੇ ਅੰਤ੍ਰਿੰਗ ਮੈਂਬਰ ਸ.ਗੁਰਬਚਨ ਸਿੰਘ ਕਰਮੂੰਵਾਲ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਰੁਹਾਨੀਅਤ ਦਾ ਘਰ ਹੈ ਇਸ ਮੁਕੱਦਸ ਅਸਥਾਨ ਦੇ ਦਰਸ਼ਨ ਕਰਨ ਲਈ ਹਰੇਕ ਦਾ ਮਨ ਲੋਚਦਾ ਹੈ। ਕਿਉਂ ਕਿ ਇਸ ਅਸਥਾਨ ਦੇ ਦਰਸ਼ਨ ਕਰਨ ਨਾਲ ਮਨ ਨੂੰ ਸ਼ਾਂਤੀ ਮਿਲਦੀ ਹੈ।
ਇਸ ਮੌਕੇ ਸ.ਰਵਿੰਦਰ ਸਿੰਘ ਚੱਕ ਅੱਲਾ ਬਖ਼ਸ਼ ਮੈਂਬਰ ਸ਼੍ਰੋਮਣੀ ਕਮੇਟੀ, ਸ.ਰਵਿੰਦਰ ਸਿੰਘ ਬ੍ਰਹਮਪੁਰਾ ਚੇਅਰਮੈਨ ਯੋਜਨਾ ਬੋਰਡ ਤਰਨਤਾਰਨ, ਸ.ਸੁਖਦੇਵ ਸਿੰਘ ਭੂਰਾਕੋਹਨਾ ਮੀਤ ਸਕੱਤਰ, ਸ.ਹਰਪ੍ਰੀਤ ਸਿੰਘ ਸਹਾਇਕ ਸੂਚਨਾ ਅਧਿਕਾਰੀ ਆਦਿ ਮੌਜੂਦ ਸਨ।

No comments:
Post a Comment