Saturday, September 14, 2013

ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਚਾਰ ਮੁਹਿੰਮ ਤੇਜ਼

Sat, Sep 14, 2013 at 3:26 PM
ਗੁਰਮਤਿ ਸਮਾਗਮ ਤੇ ਸੈਮੀਨਾਰ ਕਰਵਾਏ ਜਾਣਗੇ-ਸਤਬੀਰ ਸਿੰਘ
ਅੰਮ੍ਰਿਤਸਰ:14 ਸਤੰਬਰ 2013: (ਕਿੰਗ//ਪੰਜਾਬ ਸਕਰੀਨ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਵੱਖ-ਵੱਖ ਕਾਲਜਾਂ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਅਤੇ ਸੈਮੀਨਾਰ ਕਰਵਾਏ ਜਾਣਗੇ।
ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ.ਸਤਬੀਰ ਸਿੰਘ ਨੇ ਦਫ਼ਤਰ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੀਤਾ ਕਿ ਗੁਰਮਤਿ ਦੀ ਲਹਿਰ ਨੂੰ ਪ੍ਰਚੰਡ ਕਰਨ ਲਈ ਗੁਰੂ ਨਾਨਕ ਕਾਲਜ ਬਟਾਲਾ, ਗੁਰੂ ਅਰਜਨ ਦੇਵ ਕਾਲਜ ਚੋਹਲਾ ਸਾਹਿਬ, ਮਿਤੀ 16-9-2013 ਨੂੰ ਬਾਬਾ ਦੀਪ ਸਿੰਘ ਖਾਲਸਾ ਕਾਲਜ ਸਰਹਾਲੀ, ਮਿਤੀ 17-9-2013 ਨੂੰ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਅੰਮ੍ਰਿਤਸਰ ਅਤੇ 18-9-2013 ਨੂੰ ਸਰਕਾਰੀ ਕਾਲਜ ਕਾਲਾ ਅਫਗਾਨਾ ਗੁਰਦਾਸਪੁਰ ਵਿੱਚ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਅਤੇ ਕਾਲਜਾਂ ਦੇ ਪ੍ਰਿੰਸੀਪਲਾਂ ਤੇ ਸਟਾਫ਼ ਦੇ ਸਹਿਯੋਗ ਨਾਲ ਪ੍ਰਸਿੱਧ ਵਿਦਵਾਨਾਂ ਵੱਲੋਂ ਵਿਦਿਆਰਥੀਆਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਜਾਣਗੀਆਂ।
ਉਹਨਾਂ ਅੱਗੇ ਕਿਹਾ ਕਿ ਇਸ ਦੇ ਇਲਾਵਾ ਵਿਦਿਆਰਥੀਆਂ ਦੇ ਗੁਰਬਾਣੀ ਕੰਠ ਮੁਕਾਬਲੇ ਅਤੇ ਸੁੰਦਰ ਦਸਤਾਰਬੰਦੀ ਮੁਕਾਬਲੇ ਵੀ ਕਰਵਾਏ  ਜਾਣਗੇ। ਵਿਸ਼ੇਸ਼ ਤੌਰ ਤੇ ਸਿੱਖ ਰਹਿਤ ਮਰਯਾਦਾ ਤੇ ਚਾਨਣਾ ਪਾਇਆ ਜਾਵੇਗਾ। ਉਹਨਾਂ ਕਿਹਾ ਕਿ ਇਹਨਾਂ ਮੁਕਾਬਲਿਆਂ ਵਿੱਚ ਵਿਸ਼ੇਸ਼ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿਨ੍ਹ (ਮੋਮੈਟੋਂ) ਅਤੇ ਧਾਰਮਿਕ ਲਿਟਰੇਚਰ ਆਦਿ ਨਾਲ ਸਨਮਾਨਿਤ ਕੀਤਾ ਜਾਵੇਗਾ।

No comments: