Wednesday, January 22, 2014

ਕੇਦਰ ਸਰਕਾਰ ਸਾਰੇ ਦੇਸ਼ ਵਿੱਚ ਇੱਕੋ ਜਿਹਾ ਸਲੇਬਸ ਲਾਗੂ ਕਰੇ-ਅਟਵਾਲ

Wed, Jan 22, 2014 at 5:51 PM
ਸਾਰਿਆ ਸੂਬਿਆਂ ਵਿੱਚ ਸਿਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਜਿਹਾ ਕਰਨਾ ਜ਼ਰੂਰੀ 
ਮਾਈ ਭਾਗੋ ਸਕੀਮ ਤਹਿਤ 89 ਲੜਕੀਆਂ ਨੂੰ ਸਾਈਕਲਾਂ ਦੀ ਕੀਤੀ ਵੰਡ
ਲੁਧਿਆਣਾ, 22 ਜਨਵਰੀ 2014: (ਸਤਪਾਲ ਸੋਨੀ//ਪੰਜਾਬ ਸਕਰੀਨ):
ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ.ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਕੇਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਾਰਿਆ ਸੂਬਿਆਂ ਵਿੱਚ ਸਿਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਇੱਕੋ ਜਿਹਾ ਸਲੇਬਸ ਸਾਰੇ ਦੇਸ਼ ਵਿੱਚ ਲਾਗੂ ਕਰਨ ਤਾਂ ਹੀ ਅਸੀ ਅਧੁਨਿਕ ਯੁੱਗ ਦਾ ਮੁਕਾਬਲਾ ਕਰ ਸਕਦੇ ਹਨ। ਡਾ. ਅਟਵਾਲ ਅੱਜ ਕਾਰਗਲ ਦੇ ਸਹੀਦ ਸੁਖਚੈਨਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਡਾਣੀ ਕਲਾਂ ਵਿਖੇ ਪੰਜਾਬ ਸਰਕਾਰ ਵੱਲੋ ਲੜਕੀਆਂ ਨੂੰ ਮਾਈ ਭਾਗੋ ਸਕੀਮ ਤਹਿਤ 89 ਸਾਈਕਲ ਵੰਡਣ ਉਪਰੰਤ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ।
 ਡਾ. ਅਟਵਾਲ ਨੇ ਕੇਂਦਰ ਸਰਕਾਰ ਦੀ ਸਿੱਖਿਆ ਨੀਤੀ ਦੀ ਅਲੋਚਣਾ ਕਰਦਿਆ ਕਿਹਾ ਕਿ ਕੇਂਦਰ ਸਰਕਾਰ ਵੱਲੋਂ 9ਵੀਂ ਕਲਾਸ ਤੱਕ ਜੋ ਬੱਚਿਆਂ ਨੂੰ ਫੇਲ੍ਹ ਨਾ ਕਰਨ ਦੀ ਜੋ ਨੀਤੀ ਸ਼ੁਰੂ ਕੀਤੀ ਗਈ ਹੈ ਉਸ ਨਾਲ ਅੱਜ ਦੇ ਮੁਕਾਬਲੇ ਦੇ ਯੁੱਗ ਵਿੱਚ ਬਹੁਤ ਪਿੱਛੇ ਰਹਿ ਜਾਵਾਂਗੇ।ਉਹਨਾਂ ਕਿਹਾ ਕਿ ਅੱਜ ਦੇ ਅਧੁਨਿਕ ਮੁਕਾਬਲੇ ਦੇ ਯੁੱਗ ਵਿੱਚ ਸਿੱਖਿਆ ਦਾ ਵਿਸ਼ੇਸ਼ ਮਹੱਤਵ ਹੈ ਅਤੇ ਲੜਕੀਆਂ ਦੀ ਸਿੱਖਿਆ ਵਿੱਚ ਕਿਸੇ ਕਿਸਮ ਦੀ ਆਉਣ-ਜਾਣ ਵਿੱਚ ਮੁਸ਼ਕਲ ਪੇਸ਼ ਨਾ ਆਵੇ ਇਸੇ ਕਰਕੇ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਸੋਚ ਸਦਕਾ ਸਰਕਾਰ ਵੱਲੋਂ ਮਾਈ ਭਾਗੋ ਸਕੀਮ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਵਿੱਚ ਲੜਕੀਆ ਦੀ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
 ਸ. ਅਟਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਲਈ ਡਾ. ਹਰਗੋਬਿੰਦ ਖੁਰਾਣਾ ਵਜ਼ੀਫ਼ਾ ਸਕੀਮ ਅਧੀਨ 80 ਫੀਸਦੀ ਤੋਂ ਵੱਧ ਨੰਬਰ ਲੈਣ ਵਾਲੇ ਬੱਚਿਆਂ ਲਈ 30 ਹਜ਼ਾਰ ਰੁਪਏ ਸਾਲਾਨਾ ਦੇਣ ਅਤੇ ਆਪਣੀ ਕਿਸਮ ਦਾ ਨਿਵੇਕਲੇ ਵਿਸ਼ੇਸ਼ ਰਿਹਾਇਸ਼ੀ ਸਕੂਲ ਖੋਹਲੇ ਜਾ ਰਹੇ ਹਨ, ਜਿੱਥੇ ਇਹਨਾਂ ਬੱਚਿਆਂ ਦੀ ਰਿਹਾਇਸ਼ ਅਤੇ ਮੁਫ਼ਤ ਪੜ੍ਹਾਈ ਕਰਵਾਈ ਜਾਵੇਗੀ ਤਾ ਇਹ ਬੱਚੇ ਵਧੀਆ ਸਿੱਖਿਆ ਹਾਸਲ ਕਰਕੇ ਆਪਣੇ ਮਾਤਾ-ਪਿਤਾ, ਰਾਜ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਣ।
        ਸ. ਅਟਵਾਲ ਨੇ ਕਿਹਾ ਕਿ ਸਹੀਦ ਸੁਖਚੈਨਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਡਾਣੀ ਕਲਾਂ ਦੇ ਵਿਕਾਸ ਕਾਰਜਾ ਲਈ ਆਉਣ ਵਾਲੇ ਵਿੱਤੀ ਵਰ•ੇ ਵਿੱਚ ਗਰਾਂਟ ਦੇ ਕਿ ਸਕੂਲ ਦੇ ਵਿਕਾਸ ਦੇ ਕੰਮ ਕਰਵਾਏ ਜਾਣਗੇ।ਇਸ ਮੋਕੇ ਉਹਨਾ ਪਿੰਡ ਘੁਡਾਣੀ ਕਲਾਂ ਦੇ ਵੱਖ-ਵੱਖ ਵਿਕਾਸ ਕਾਰਜਾ ਲਈ 4.50 ਲੱਖ ਦੀ ਗਰਾਂਟ ਦੇਣ ਦਾ ਐਲਾਨ ਕੀਤਾ।ਇਸ ਮੌਕੇ ਪਿੰਡ ਦੀ ਗਰਾਮ ਪੰਚਾਇਤ ਅਤੇ ਨਗਰ ਨਿਵਾਸੀਆ ਵੱਲੋ ਡਾ.ਅਟਵਾਲ ਦਾ ਸਨਮਾਨ ਵੀ ਕੀਤਾ ਗਿਆ। 
            ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ  ਸ੍ਰ. ਮੇਜਰ ਸਿੰਘ  ਵੱਲੋਂ ਸ. ਅਟਵਾਲ ਦਾ ਸਕੂਲ ਵਿੱਚ ਪਹੁੰਚਣ ਤੇ ਨਿੱਘਾ ਸਵਾਗਤ ਅਤੇ ਧੰਨਵਾਦ ਕੀਤਾ। ਉਹਨਾਂ ਹੀ ਕਿਹਾ ਕਿ ਇਸ ਸਕੂਲ ਨੇ ਸਿੱਖਿਆ, ਖੇਡਾ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਕਾਫੀ ਮੱਲਾਂ ਮਾਰੀਆ ਹਨ, ਉੱਥੇ ਹੀ ਇਸ ਸਕੂਲ ਦੇ ਇੱਕ ਵਿਦਿਆਰਥੀ ਵੱਲੋਂ 80 ਫੀਸਦੀ ਤੋਂ ਵਧੇਰੇ ਨੰਬਰ ਲੈ ਕੇ ਡਾ. ਹਰਗੋਬਿੰਦ ਖੁਰਾਣਾ ਵਜ਼ੀਫ਼ਾ ਸਕੀਮ ਦਾ ਲਾਭ ਪ੍ਰਾਪਤ ਕੀਤਾ ਹੈ।
 ਇਸ ਮੌਕੇ ਹੋਰਨਾ ਤੋਂ ਇਲਾਵਾ ਸ੍ਰ.ਰਘਬੀਰ ਸਿੰਘ ਸਹਾਰਨ ਮਾਜਰਾ ਮੈਬਰ ਐਸ.ਜੀ.ਪੀ.ਸੀ, ਸ੍ਰੀ ਬਿਕਰਮਜੀਤ ਸਿੰਘ ਚੀਮਾ ਜ਼ਿਲਾ ਪ੍ਰਧਾਨ ਭਾਜਪਾ, ਸ੍ਰ. ਹਰਿੰਦਰਪਾਲ ਸਿੰਘ ਹਨੀ ਸਾਬਕਾ ਚੇਅਰਮੈਨ ਬਲਾਕ ਸੰਮਤੀ, ਸ੍ਰੀ ਦੇਵੀ ਪ੍ਰਸ਼ਾਦ ਸਾਹੀ ਜ਼ਿਲਾ ਮੀਤ ਪ੍ਰਧਾਨ ਭਾਜਪਾ, ਸ੍ਰੀ ਗੁਰਮੁਖ ਸਿੰਘ ਗੋਗਾ ਸਰਪੰਚ ਘੁਡਾਣੀ ਕਲਾਂ, ਬਲਵੰਤ ਸਿੰਘ ਘਲੋਟੀ ਸਾਬਕਾ ਜ਼ਿਲਾ ਪ੍ਰੀਸਦ ਮੈਬਰ, ਸਰਪੰਚ ਹਰਜੀਤ ਸਿੰਘ ਘਲੋਟੀ, ਸ੍ਰੀ ਕੇਸਰ ਸਿੰਘ ਪ੍ਰਧਾਨ ਟਰੱਕ ਯੂਨੀਅਨ ਦੋਰਾਹਾ,ਸ੍ਰ. ਕੇਵਲ ਸਿੰਘ ਸੇਖੋ, ਮਨਜੀਤ ਸਿੰਘ ਘੁਡਾਣੀ, ਪਰਵਿੰਦਰਜੀਤ ਸਿੰਘ , ਗੁਰਪ੍ਰੀਤ ਸਿੰਘ, ਜਗਜੀਤ ਸਿੰਘ,
ਰਾਮ ਸਿੰਘ,ਬਲਵੀਰ ਸਿੰਘ,ਤਰਸੇਮ ਵਰਮਾ, ਬਲਦੇਵ ਸਿੰਘ, ਅਵਤਾਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ।
      ---------

ਫੋਟੋ ਕੈਪਸਨ ਨੰਬਰ 1 -: ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ.ਚਰਨਜੀਤ ਸਿੰਘ ਅਟਵਾਲ, ਸਹੀਦ ਸੁਖਚੈਨਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਡਾਣੀ ਕਲਾਂ ਵਿਖੇ ਲੜਕੀਆਂ ਨੂੰ ਮਾਈ ਭਾਗੋ ਸਕੀਮ ਤਹਿਤ  ਸਾਈਕਲ ਵੰਡਦੇ ਹੋਏ।.

ਫੋਟੋ ਕੈਪਸਨ ਨੰਬਰ 2 -: ਪਿੰਡ ਘੁਡਾਣੀ ਕਲਾਂ ਦੀ ਗਰਾਮ ਪੰਚਾਇਤ ਅਤੇ ਨਗਰ ਨਿਵਾਸੀਆ ਵੱਲੋ ਸਹੀਦ ਸੁਖਚੈਨਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁੰਹੁਚਣ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ.ਚਰਨਜੀਤ ਸਿੰਘ ਅਟਵਾਲ ਨੂੰ ਸਨਮਾਨਿਤ ਕਰਦੇ ਹੋਏ।  

No comments: