ਦਫ਼ਤਰ ਸ਼੍ਰੌਮਣੀ ਕਮੇਟੀ ਤੋਂ ਜਾਰੀ ਇਕ ਪ੍ਰੈਸ ਰਲੀਜ਼ 'ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਅੱਜ ਸਮੁੱਚਾ ਸਿੱਖ ਜਗਤ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਸ਼ ਪੁਰਬ ਮਨਾ ਰਿਹਾ ਹੈ ਤੇ ਦਸਮੇਸ਼ ਪਿਤਾ ਜੀ ਦੇ ਜਨਮ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਚੱਲ ਰਹੇ ਧਾਰਮਿਕ ਸਮਾਗਮ ਜਿਸ ਦਾ ਟੀ ਵੀ ਚੈਨਲਾਂ ਰਾਹੀਂ ਸਿੱਧਾ ਪ੍ਰਸਾਰਨ ਕੀਤਾ ਜਾ ਰਿਹਾ ਸੀ ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਇਸ ਸਮਾਗਮ ਦਾ ਸਿੱਧਾ ਪ੍ਰਸਾਰਨ ਦੇਖ ਰਹੀਆਂ ਸਨ, ਉਸ ਸਮੇਂ ਕੁਝ ਸਿੱਖ ਜਥੇਬੰਦੀਆਂ ਵਲੋਂ ਸਮਾਗਮ ਦੌਰਾਨ ਖਲਨ ਪਾਉਂਦਿਆਂ ਇਕ ਦੂਸਰੇ ਤੇ ਹਮਲਾ ਕਰਨਾ ਬਹੁਤ ਹੀ ਦੁੱਖਦਾਈ ਤੇ ਨਿੰਦਣ ਯੋਗ ਹੈ। ਉਹਨਾਂ ਕਿਹਾ ਕਿ ਪਟਨਾ ਸਾਹਿਬ ਦੀ ਧਰਤੀ ਤੇ ਅਜਿਹੀ ਘਟਨਾ ਵਾਪਰਨ ਨਾਲ ਹਰੇਕ ਸ਼ਰਧਾਵਾਨ ਸਿੱਖ ਦੇ ਮਨ ਨੂੰ ਭਾਰੀ ਸੱਟ ਵੱਜੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਗਠਿਤ ਪੰਜ ਮੈਂਬਰੀ ਕਮੇਟੀ ਸਾਰੀ ਘਟਨਾ ਦੀ ਮੌਕੇ ਪੁਰ ਪਹੁੰਚ ਕੇ ਮੁਕੰਮਲ ਜਾਂਚ ਪੜਤਾਲ ਕਰਕੇ ਤੁਰੰਤ ਰੀਪੋਰਟ ਦੇਵੇਗੀ।
Wednesday, January 08, 2014
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਵਾਪਰੀ ਹਿੰਸਾ
ਦਫ਼ਤਰ ਸ਼੍ਰੌਮਣੀ ਕਮੇਟੀ ਤੋਂ ਜਾਰੀ ਇਕ ਪ੍ਰੈਸ ਰਲੀਜ਼ 'ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਅੱਜ ਸਮੁੱਚਾ ਸਿੱਖ ਜਗਤ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਸ਼ ਪੁਰਬ ਮਨਾ ਰਿਹਾ ਹੈ ਤੇ ਦਸਮੇਸ਼ ਪਿਤਾ ਜੀ ਦੇ ਜਨਮ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਚੱਲ ਰਹੇ ਧਾਰਮਿਕ ਸਮਾਗਮ ਜਿਸ ਦਾ ਟੀ ਵੀ ਚੈਨਲਾਂ ਰਾਹੀਂ ਸਿੱਧਾ ਪ੍ਰਸਾਰਨ ਕੀਤਾ ਜਾ ਰਿਹਾ ਸੀ ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਇਸ ਸਮਾਗਮ ਦਾ ਸਿੱਧਾ ਪ੍ਰਸਾਰਨ ਦੇਖ ਰਹੀਆਂ ਸਨ, ਉਸ ਸਮੇਂ ਕੁਝ ਸਿੱਖ ਜਥੇਬੰਦੀਆਂ ਵਲੋਂ ਸਮਾਗਮ ਦੌਰਾਨ ਖਲਨ ਪਾਉਂਦਿਆਂ ਇਕ ਦੂਸਰੇ ਤੇ ਹਮਲਾ ਕਰਨਾ ਬਹੁਤ ਹੀ ਦੁੱਖਦਾਈ ਤੇ ਨਿੰਦਣ ਯੋਗ ਹੈ। ਉਹਨਾਂ ਕਿਹਾ ਕਿ ਪਟਨਾ ਸਾਹਿਬ ਦੀ ਧਰਤੀ ਤੇ ਅਜਿਹੀ ਘਟਨਾ ਵਾਪਰਨ ਨਾਲ ਹਰੇਕ ਸ਼ਰਧਾਵਾਨ ਸਿੱਖ ਦੇ ਮਨ ਨੂੰ ਭਾਰੀ ਸੱਟ ਵੱਜੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਗਠਿਤ ਪੰਜ ਮੈਂਬਰੀ ਕਮੇਟੀ ਸਾਰੀ ਘਟਨਾ ਦੀ ਮੌਕੇ ਪੁਰ ਪਹੁੰਚ ਕੇ ਮੁਕੰਮਲ ਜਾਂਚ ਪੜਤਾਲ ਕਰਕੇ ਤੁਰੰਤ ਰੀਪੋਰਟ ਦੇਵੇਗੀ।
Subscribe to:
Post Comments (Atom)

No comments:
Post a Comment