ਰਾਹੁਲ ਗਾਂਧੀ ਸਿੱਖਾਂ ਦੇ ਕਤਲੇਆਮ ਵਿੱਚ ਸ਼ਾਮਲ ਕਾਂਗਰਸੀਆਂ ਦੇ ਨਾਂ ਜੱਗ ਜ਼ਾਹਿਰ ਕਰੇ: ਇਆਲੀ
ਨਿਆਂ ਵਿੱਚ ਦੇਰੀ ਲਈ ਕਾਂਗਰਸ ਜ਼ਿੰਮੇਵਾਰ
ਅੰਮ੍ਰਿਤਸਰ//ਲੁਧਿਆਣਾ: 30 ਜਨਵਰੀ 2014: (ਸਤਪਾਲ ਸੋਨੀ//ਪੰਜਾਬ ਸਕਰੀਨ):
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਮਗਰੋਂ ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਸਿੱਖ ਸਿਆਸਤ ਗਰਮਾ ਗਈ ਹੈ। ਧਰਨਿਆਂ ਮੁਜ਼ਾਹਰਿਆਂ ਦਾ ਸਿਲਸਿਲਾ ਲਗਾਤਾਰ ਤੇਜ਼ ਹੋ ਰਿਹਾ ਹੈ। ਇਸੇ ਸੰਬੰਧ ਵਿੱਚ ਅੱਜ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਵੀ ਜ਼ਬਰਦਸਤ ਰੋਸ ਮੁਜ਼ਾਹਰੇ ਹੋਏ। ਦੋਹਾਂ ਥਾਵਾਂ ਤੇ ਹੀ ਯੂਥ ਅਕਾਲੀ ਵਰਕਰਾਂ ਨੇ ਵਧ ਚੜ੍ਹ ਕੇ ਭਾਗ ਲਿਆ। ਕਾਂਗਰਸ ਦੇ ਖਿਲਾਫ਼ ਕੀਤੀ ਗਈ ਜਬਰਦਸਤ ਨਾਅਰੇਬਾਜੀ ਦੌਰਾਨ ਬਾਰ ਬਾਰ ਇਸ ਗੱਲ ਤੇ ਜੋਰ ਦਿੱਤਾ ਗਿਆ ਕਿ ਇਸ ਅਣਮਨੁੱਖੀ ਕਾਰੇ ਦੀ ਜ਼ਿਨ੍ਮੇਵਾਈ ਕਬੂਲ ਕਰਨ ਮਗਰੋਂ ਹੁਣ ਸ਼ਾਮਿਲ ਹੋਏ ਕਾਂਗਰਸੀਆਂ ਦੇ ਨਾਮ ਵੀ ਦੱਸੇ ਜਾਣੇ ਚਾਹੀਦੇ ਹਨ ਅਤੇ ਦੋਸ਼ੀਆਂ ਦੇ ਖਿਲਾਫ਼ ਐਕਸ਼ਨ ਵੀ ਲਿਆ ਜਾਣਾ ਚਾਹੀਦਾ ਹੈ। ਪੰਜਾਬ ਯੂਥ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਲੁਧਿਆਣਾ ਵਿੱਚ ਡੀ.ਸੀ. ਦਫ਼ਤਰ ਦੇ ਸਾਹਮਣੇ ਧਰਨਾ ਦੇ ਕੇ ਰਾਹੁਲ ਗਾਂਧੀ ਨੂੰ ਸਿੱਖ ਕਤਲੇਆਮ ਵਿੱਚ ਸ਼ਾਮਲ ਕਾਂਗਰਸੀ ਆਗੂਆਂ ਦੇ ਨਾਂ ਜੱਗ ਜ਼ਾਹਿਰ ਕਰਨ ਲਈ ਕਿਹਾ। ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋਏ ਯੂਥ ਅਕਾਲੀ ਆਗੂਆਂ ਨੇ ਕਾਂਗਰਸ ਪ੍ਰਧਾਨ ਦਾ ਪੁਤਲਾ ਸਾੜਿਆ।
ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਸ੍ਰੀ ਮਨਪ੍ਰੀਤ ਸਿੰਘ ਇਆਲੀ ਅਤੇ ਹੋਰ ਯੂਥ ਅਕਾਲੀ ਦਲ ਵਰਕਰ ਲੁਧਿਆਣਾ ਦੇ ਮਿੰਨੀ ਸਕੱਤਰੇਤ ਵਿਖੇ ਰਾਹੁਲ ਗਾਂਧੀ ਦਾ ਪੁਤਲਾ ਫੂਕਦੇ ਹੋਏ |
ਅਕਾਲੀਆਂ ਵੱਲੋਂ ਰਾਹੁਲ ਗਾਂਧੀ ਦੇ ਖਿਲਾਫ਼ ਅੰਮ੍ਰਿਤਸਰ ਵਿੱਚ ਹੋਏ ਰੋਸ ਮੁਜ਼ਾਹਰੇ ਦੀ ਇੱਕ ਝਲਕ |
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਮਗਰੋਂ ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਸਿੱਖ ਸਿਆਸਤ ਗਰਮਾ ਗਈ ਹੈ। ਧਰਨਿਆਂ ਮੁਜ਼ਾਹਰਿਆਂ ਦਾ ਸਿਲਸਿਲਾ ਲਗਾਤਾਰ ਤੇਜ਼ ਹੋ ਰਿਹਾ ਹੈ। ਇਸੇ ਸੰਬੰਧ ਵਿੱਚ ਅੱਜ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਵੀ ਜ਼ਬਰਦਸਤ ਰੋਸ ਮੁਜ਼ਾਹਰੇ ਹੋਏ। ਦੋਹਾਂ ਥਾਵਾਂ ਤੇ ਹੀ ਯੂਥ ਅਕਾਲੀ ਵਰਕਰਾਂ ਨੇ ਵਧ ਚੜ੍ਹ ਕੇ ਭਾਗ ਲਿਆ। ਕਾਂਗਰਸ ਦੇ ਖਿਲਾਫ਼ ਕੀਤੀ ਗਈ ਜਬਰਦਸਤ ਨਾਅਰੇਬਾਜੀ ਦੌਰਾਨ ਬਾਰ ਬਾਰ ਇਸ ਗੱਲ ਤੇ ਜੋਰ ਦਿੱਤਾ ਗਿਆ ਕਿ ਇਸ ਅਣਮਨੁੱਖੀ ਕਾਰੇ ਦੀ ਜ਼ਿਨ੍ਮੇਵਾਈ ਕਬੂਲ ਕਰਨ ਮਗਰੋਂ ਹੁਣ ਸ਼ਾਮਿਲ ਹੋਏ ਕਾਂਗਰਸੀਆਂ ਦੇ ਨਾਮ ਵੀ ਦੱਸੇ ਜਾਣੇ ਚਾਹੀਦੇ ਹਨ ਅਤੇ ਦੋਸ਼ੀਆਂ ਦੇ ਖਿਲਾਫ਼ ਐਕਸ਼ਨ ਵੀ ਲਿਆ ਜਾਣਾ ਚਾਹੀਦਾ ਹੈ। ਪੰਜਾਬ ਯੂਥ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਲੁਧਿਆਣਾ ਵਿੱਚ ਡੀ.ਸੀ. ਦਫ਼ਤਰ ਦੇ ਸਾਹਮਣੇ ਧਰਨਾ ਦੇ ਕੇ ਰਾਹੁਲ ਗਾਂਧੀ ਨੂੰ ਸਿੱਖ ਕਤਲੇਆਮ ਵਿੱਚ ਸ਼ਾਮਲ ਕਾਂਗਰਸੀ ਆਗੂਆਂ ਦੇ ਨਾਂ ਜੱਗ ਜ਼ਾਹਿਰ ਕਰਨ ਲਈ ਕਿਹਾ। ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋਏ ਯੂਥ ਅਕਾਲੀ ਆਗੂਆਂ ਨੇ ਕਾਂਗਰਸ ਪ੍ਰਧਾਨ ਦਾ ਪੁਤਲਾ ਸਾੜਿਆ।
ਧਰਨੇ ਦੀ ਪ੍ਰਧਾਨਗੀ ਕਰਦਿਆਂ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਾਨ ਸ੍ਰੀ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਰਾਹੁਲ ਗਾਂਧੀ 1984 ਦੇ ਸਿੱਖ ਦੰਗਿਆਂ ਵਿੱਚ ਸ਼ਾਮਲ ਕਾਂਗਰਸੀਆਂ ਦੇ ਨਾਵਾਂ ਦਾ ਖੁਲਾਸਾ ਕਰੇ। ਉਨਾਂ ਕਿਹਾ ਕਿ ਕਾਂਗਰਸ ਸਿੱਖ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਥਾਂ ਉਨਾਂ ਨੂੰ ਉਚ ਅਹੁਦਿਆਂ ’ਤੇ ਲਗਾ ਕੇ ਸਨਮਾਨਤ ਕਰ ਰਹੀ ਹੈ। ਕਾਂਗਰਸ ਪਾਰਟੀ ’ਤੇ ਵਰਦਿਆਂ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਇੰਦਰ ਮੋਹਨ ਸਿੰਘ ਕਾਦੀਆਂ ਨੇ ਕਿਹਾ ਕਿ ਕਾਂਗਰਸੀਆਂ ਨੇ ਸਿੱਖਾਂ ’ਤੇ ਯੋਜਨਾਬੱਧ ਤਰੀਕੇ ਨਾਲ ਹਮਲਾ ਕੀਤਾ।
ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਹਰਪ੍ਰੀਤ ਸਿੰਘ ਗਰਚਾ ਨੇ ਕਿਹਾ ਕਿ ਗਾਂਧੀ ਪਰਿਵਾਰ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਨਿਆਂ ਦਿਵਾਉਣ ਵਿੱਚ ਜਾਣਬੁੱਝ ਕੇ ਦੇਰੀ ਕਰ ਰਿਹਾ ਹੈ। ਉਨਾਂ ਕਿਹਾ ਕਿ ਉਸ ਸਮੇਂ ਦੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਅਸਲੀ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਨਾਂ ਨੇ ਕਾਂਗਰਸੀ ਆਗੂ ਐਚ.ਕੇ.ਐਲ. ਭਗਤ ਜਿਨਾਂ ਨੂੰ ਚਸ਼ਮਦੀਦਾਂ ਨੇ ਦੇਖ ਵੀ ਲਿਆ ਸੀ, ਨੂੰ ਵੀ ਰਾਜੀਵ ਗਾਂਧੀ ਨੇ ਉਚ ਅਹੁਦੇ ਨਾਲ ਸਨਮਾਨਤ ਕੀਤਾ। ਇਸ ਮੌਕੇ ਸ਼ਾਮਲ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਸ੍ਰੀ ਇੰਦਰ ਇਕਬਾਲ ਸਿੰਘ ਅਟਵਾਲ, ਜਗਜੀਵਨ ਸਿੰਘ ਖੀਰਨੀਆਂ, ਭੁਪਿੰਦਰ ਸਿੰਘ ਚੀਮਾ, (ਸਾਰੇ ਸ਼ਰੋਮਣੀ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ), ਯੂਥ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਸ੍ਰੀ ਕਮਲਜੀਤ ਸਿੰਘ ਮੱਲਾ, ਯੂਥ ਅਕਾਲੀ ਦਲ ਖੰਨਾ ਦੇ ਪ੍ਰਧਾਨ ਸ੍ਰੀ ਯਾਦਵਿੰਦਰ ਸਿੰਘ ਯਾਦੂ, ਪ੍ਰਭਜੋਤ ਸਿੰਘ ਧਾਲੀਵਾਲ, ਮੀਤਪਾਲ ਸਿੰਘ ਦੁੱਗਰੀ, ਰਵਿੰਦਰਪਾਲ ਸਿੰਘ ਮਿੰਕੂ, ਗੁਰਦੀਪ ਸਿੰਘ ਗੋਸ਼ਾ, ਗੁਰਪ੍ਰੀਤ ਸਿੰਘ ਬੱਬਲ, ਕੰਵਲਜੀਤ ਸਿੰਘ ਦੂਆ, ਸੁਰਿੰਦਰ ਸਿੰਘ ਗਰੇਵਾਲ, ਤਰਸੇਮ ਸਿੰਘ ਭਿੰਡਰ, ਹਰਪ੍ਰੀਤ ਸਿੰਘ ਸ਼ਿਵਾਲਿਕ, ਗੁਰਪ੍ਰੀਤ ਸਿੰਘ ਆਲਮਗੀਰ, ਗੁਰਿੰਦਰਪਾਲ ਸਿੰਘ ਪੱਪੂ, ਸੋਹਣ ਸਿੰਘ ਗੋਗਾ, ਜਸਪ੍ਰੀਤ ਸਿੰਘ ਕਾਕਾ, ਬਲਵਿੰਦਰ ਸਿੰਘ ਭੁੱਲਰ, ਕੁਲਦੀਪ ਸਿੰਘ ਢਿੱਲੋਂ, ਕੰਵਲਪ੍ਰੀਤ ਸਿੰਘ ਬੰਟੀ, ਪਰਮਜੀਤ ਸਿੰਘ ਪੰਮਾ ਆਦਿ ਮੌਜੂਦ ਸਨ।
No comments:
Post a Comment