ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਪਿਤਾ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ‘ਧਰਮ ਹੇਤ ਸਾਕਾ’ ਕਿਹਾ ਹੈ, ਜਿਸ ਤੋਂ ਸਾਕਾ ਸ਼ਬਦ ਸਿੱਖ ਸ਼ਬਦਾਵਲੀ ਦਾ ਅਟੁੱਟ ਹਿੱਸਾ ਬਣ ਗਿਆ। ਸਾਕੇ ਦਾ ਅਰਥ ਹੈ, ਕੋਈ ਐਸਾ ਕਰਮ ਜੋ ਇਤਿਹਾਸ ਵਿਚ ਪ੍ਰਸਿੱਧ ਰਹਿਣ ਲਾਇਕ ਹੋਵੇ। ਵਚਿੱਤਰ, ਅਨੋਖੀ, ਅਦੁੱਤੀ, ਅਜੀਬ ਘਟਨਾ ਨੂੰ ਸਾਕਾ ਕਿਹਾ ਜਾਂਦਾ ਹੈ। ਸਪਸ਼ਟ ਹੈ ਕਿ ਇਹ ਸ਼ਬਦ ਭਾਰੀ ਦੁਖਾਂਤਕ ਘਟਨਾ ਵਾਸਤੇ ਵਰਤਿਆ ਜਾਂਦਾ ਹੈ।
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਤੋਂ ਬਾਅਦ ਪੰਜਾਬੀਆਂ ਤੇ ਖਾਸ ਕਰਕੇ ਸਿੱਖਾਂ ਨੂੰ ਇਸ ਅਰਥ ਭਾਵ ਵਾਲੇ ਸਾਕਿਆਂ ਸਨਮੁਖ ਹੋਣਾ ਪਿਆ। ਜਲ੍ਹਿਆਂ ਵਾਲੇ ਬਾਗ ਦਾ ਸਾਕਾ, ਨਨਕਾਣਾ ਸਾਹਿਬ ਦਾ ਸਾਕਾ, ਪੰਜਾ ਸਾਹਿਬ ਦਾ ਸਾਕਾ, ਸਾਕਾ ਗੁਰੂ ਕਾ ਬਾਗ ਆਦਿ। ਅੰਗਰੇਜ਼ੀ ਸ਼ਾਸਕਾਂ ਦੀ ਸ਼ਹਿ ’ਤੇ ਮਹੰਤਸ਼ਾਹੀ ਦੇ ਤਾਂਡਵ ਨਾਚ ਦੀ ਦਰਦਨਾਕ ਕਹਾਣੀ ਨੂੰ ਸਾਕਾ ਨਨਕਾਣਾ ਸਾਹਿਬ ਰੂਪਮਾਨ ਕਰਦਾ ਹੈ। ਇਨ੍ਹਾਂ ਸਾਕਿਆਂ ਨੂੰ ਢਾਡੀ ਬੀਰ ਰਸੀ ਵਾਰਾਂ ਰਾਹੀਂ ਪ੍ਰਗਟ ਕਰਨ ਲਈ ‘ਸਾਕਾ ਕਾਵਿ’ ਰੂਪ ਪ੍ਰਚਲਿਤ ਹੋਇਆ।
ਨਨਕਾਣਾ ਸਾਹਿਬ, ਨਾਨਕਿਆਣਾ ਤੋਂ ਬਣਿਆ ਹੈ, ਜਿਸ ਦਾ ਅਰਥ ਹੈ ਨਾਨਕ ਆਯਨ – ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਯਨ ਭਾਵ ਘਰ। ਇਸ ਧਰਤ-ਸੁਹਾਵੀ ਦਾ ਪਹਿਲਾ ਨਾਂ ਰਾਇਪੁਰ ਫਿਰ ਤਲਵੰਡੀ ਰਾਇ ਭੋਇ ਤੇ ਸਦੀਵੀ ਨਾਉਂ ਨਨਕਾਣਾ ਸਾਹਿਬ ਪ੍ਰਚਲਿਤ ਹੋਇਆ। ਨਨਕਾਣਾ ਸਾਹਿਬ ਦੀ ਧਰਤੀ ’ਤੇ ਸ੍ਰੀ ਗੁਰੂ ਨਾਨਕ ਸਾਹਿਬ ਨੇ ਅਨੇਕਾਂ ਅਲੌਕਿਕ ਚੋਜ ਕੀਤੇ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ’ਤੇ 1613 ਈ. ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਆਗਮਨ ਨਾਲ ਯਾਦਗਾਰੀ ਅਸਥਾਨ ਸਥਾਪਿਤ ਹੋਇਆ ਜੋ ਸਮੇਂ ਦੇ ਬੀਤਣ ਨਾਲ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਦੇ ਨਾਂ ਨਾਲ ਵਿਸ਼ਵ ਪ੍ਰਸਿੱਧ ਹੋਇਆ।
ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਤੋਂ ਬਾਅਦ ਜਦੋਂ ਸਿੱਖ ਪੰਥ ਉਂਪਰ ਮੁਗ਼ਲ ਹਕੂਮਤ ਨੇ ਸਖ਼ਤੀ ਦਾ ਦੌਰ ਆਰੰਭ ਕੀਤਾ ਤਾਂ ਗੁਰੂ ਕੇ ਸਿੰਘ ਆਪਣੇ ਘਰ-ਘਾਟ ਤਿਆਗ ਕੇ ਪਹਾੜਾਂ, ਜੰਗਲਾਂ, ਰੇਗਿਸਤਾਨਾਂ ਅਤੇ ਹੋਰ ਸੁਰੱਖਿਅਤ ਥਾਵਾਂ ਤੇ ਜਾ ਕੇ ਆਪਣੀ ਦਿਨ-ਕਟੀ ਕਰਨ ਲੱਗੇ। ਉਸ ਬਿਖੜੇ ਸਮੇਂ ਸਿੱਖ ਪੰਥ ਆਪਣੇ ਪਵਿੱਤਰ ਗੁਰਧਾਮਾਂ ਦਾ ਪ੍ਰਬੰਧ ਸੁਖਾਵੇਂ ਢੰਗ ਨਾਲ ਨਾ ਚਲਾ ਸਕਿਆ। ਉਸ ਸਮੇਂ ਗੁਰਧਾਮਾਂ ਦੀ ਸੇਵਾ-ਸੰਭਾਲ ਦੀ ਜ਼ਿੰਮੇਵਾਰੀ ਨਿਰਮਲੇ ਅਤੇ ਉਦਾਸੀ ਸੰਪਰਦਾਇ ਦੇ ਮਹੰਤਾਂ ਨੇ ਸੰਭਾਲ ਲਈ। ਇਨ੍ਹਾਂ ਉਂਪਰ ਇਤਨੀ ਸਖ਼ਤੀ ਨਹੀਂ ਸੀ ਕੀਤੀ ਜਾਂਦੀ, ਜਿਤਨੀ ਖਾਲਸੇ ਉਂਪਰ ਕੀਤੀ ਜਾਂਦੀ ਸੀ। ਸ਼ੁਰੂ ਸ਼ੁਰੂ ਵਿਚ ਇਨ੍ਹਾਂ ਨੇ ਬੜੇ ਸੁਚੱਜੇ ਢੰਗ ਨਾਲ ਗੁਰਧਾਮਾਂ ਦੀ ਸੇਵਾ-ਸੰਭਾਲ ਕੀਤੀ। ਅਠ੍ਹਾਰਵੀਂ ਸਦੀ ਦੇ ਅਖ਼ੀਰਲੇ ਸਮੇਂ ਅੰਦਰ ਜਦ ਪੰਜਾਬ ਦੀ ਧਰਤੀ ਉਂਪਰ ਸਿੱਖ ਪੰਥ ਦੀ ਤਾਕਤ ਜ਼ੋਰ ਫੜ ਗਈ ਤਾਂ ਸਿੱਖ ਸਰਦਾਰਾਂ ਨੇ ਛੋਟੀਆਂ ਛੋਟੀਆਂ ਰਿਆਸਤਾਂ ਦੇ ਰੂਪ ਵਿਚ ਪੰਜਾਬ ਵਿਚ ਰਾਜ ਕਾਇਮ ਕਰ ਲਏ, ਜਿਸ ਦੇ ਸਿੱਟੇ ਵਜੋਂ ਉਂਨ੍ਹੀਵੀਂ ਸਦੀ ਸ਼ੁਰੂ ਹੁੰਦਿਆਂ ਹੀ ਮਹਾਰਾਜਾ ਰਣਜੀਤ ਸਿੰਘ ਦੀ ਅਗਵਾਈ ਵਿਚ ਸ਼ਕਤੀਸ਼ਾਲੀ ਰਾਜ ਕਾਇਮ ਹੋਇਆ। ਇਸ ਸਮੇਂ ਦੌਰਾਨ ਮਹਾਰਾਜਾ ਰਣਜੀਤ ਸਿੰਘ ਅਤੇ ਹੋਰ ਸਿੱਖ ਸਰਦਾਰਾਂ ਨੇ ਇਤਿਹਾਸਕ ਗੁਰਦੁਆਰਿਆਂ ਦੇ ਨਾਮ ਜਗੀਰਾਂ, ਜਾਇਦਾਦਾਂ ਲਗਵਾਈਆਂ ਤਾਂ ਕਿ ਇਨ੍ਹਾਂ ਦੀ ਆਮਦਨ ਦੇ ਨਾਲ ਗੁਰਦੁਆਰਿਆਂ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਚਲਾਇਆ ਜਾ ਸਕੇ।
ਪਰ ਸਿੱਖ ਰਾਜ ਦੇ ਪਤਨ ਤੋਂ ਬਾਅਦ ਜਦ 1849 ਈ. ਵਿਚ ਪੰਜਾਬ ਦੀ ਧਰਤੀ ਉਂਪਰ ਅੰਗਰੇਜ਼ ਕਾਬਜ਼ ਹੋ ਗਏ ਤਾਂ ਉਨ੍ਹਾਂ ਨੇ ਸਿੱਖ ਧਰਮ ਨੂੰ ਖਤਮ ਕਰਨ ਲਈ ਕਈ ਤਰ੍ਹਾਂ ਦੇ ਜਤਨ ਆਰੰਭ ਕਰ ਦਿੱਤੇ ਜਿਨ੍ਹਾਂ ਵਿਚੋਂ ਇਕ ਜਤਨ ਇਹ ਵੀ ਸੀ ਕਿ ਸਿੱਖ ਪੰਥ ਦੇ ਸਿੱਖੀ ਵਿਸ਼ਵਾਸ ਨੂੰ ਕਮਜ਼ੋਰ ਕਰਨ ਲਈ ਉਸ ਨੂੰ ਸਿੱਖੀ ਦੇ ਮੂਲ ਸੋਮੇ ਗੁਰਦੁਆਰਿਆਂ ਨਾਲੋਂ ਤੋੜਿਆ ਜਾਵੇ। ਉਨ੍ਹਾਂ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਸੰਭਾਲ ਰਹੀ ਪੁਜਾਰੀ ਸ਼੍ਰੇਣੀ ਦੀ ਪਿੱਠ ਠੋਕਣੀ ਸ਼ੁਰੂ ਕਰ ਦਿੱਤੀ ਤਾਂ ਕਿ ਉਹ ਗੁਰਦੁਆਰਿਆਂ ਵਿਚ ਮਨਮੱਤ ਦਾ ਬੋਲ-ਬਾਲਾ ਕਰ ਦੇਣ। ਸੋ ਪੁਜਾਰੀ ਸ਼੍ਰੇਣੀ ਜੋ ਕਿ ਲੰਬੇ ਸਮੇਂ ਤੋਂ ਪੀੜ੍ਹੀ ਦਰ ਪੀੜ੍ਹੀ ਸੰਤਾਨ ਦੇ ਰੂਪ ਵਿਚ ਜਾਂ ਚੇਲਿਆਂ ਦੇ ਰੂਪ ਵਿਚ ਉਂਤਰਾਧਿਕਾਰੀ ਬਣ ਕੇ ਗੁਰਧਾਮਾਂ ਦੀ ਸੇਵਾ-ਸੰਭਾਲ ਕਰਦੀ ਆ ਰਹੀ ਸੀ, ਦੇ ਆਚਰਣ ਵਿਚ ਗਿਰਾਵਟ ਆਉਣੀ ਸ਼ੁਰੂ ਹੋ ਗਈ। ਇਹ ਕੁਦਰਤੀ ਹੀ ਸੀ ਕਿ ਇਕ ਗੁਰਦੁਆਰਿਆਂ ਦੀ ਚੋਖੀ ਆਮਦਨ ਅਤੇ ਦੂਸਰੀ ਅੰਗਰੇਜ਼ ਸਰਕਾਰ ਦੀ ਪੂਰੀ ਹਿਮਾਇਤ, ਜਿਸ ਕਰਕੇ ਪੁਜਾਰੀ ਸ਼੍ਰੇਣੀ ਸ਼ਰਾਬੀ ਅਤੇ ਅਯਾਸ਼ ਹੋ ਗਈ। ਗੁਰਦੁਆਰੇ ਸਿੱਖੀ ਜੀਵਨ ਜਾਚ ਦੇ ਕੇਂਦਰ ਨਾ ਰਹਿ ਕੇ ਅਯਾਸ਼ੀ ਦੇ ਅੱਡੇ ਬਣਾ ਦਿੱਤੇ ਗਏ। ਗੁਰਦੁਆਰਿਆਂ ਵਿਚ ਮਨਮੱਤ ਸ਼ੁਰੂ ਹੋ ਗਈ। ਦਰਬਾਰ ਸਾਹਿਬ ਦੀ ਪਰਕਰਮਾ ਵਿਚ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਦੀ ਪੂਜਾ ਅਤੇ ਹੋਰ ਮਨਮੱਤਾਂ ਹੋਣੀਆਂ ਸ਼ੁਰੂ ਹੋ ਗਈਆਂ। ਇਹ ਐਲਾਨ ਹੋਣ ਲੱਗ ਪਏ ਕਿ ਸਿੱਖੀ ਛੇਤੀ ਹੀ ਦੁਨੀਆਂ ਤੋਂ ਖਤਮ ਹੋ ਕੇ ਅਜਾਇਬ ਘਰਾਂ ਦੀਆਂ ਤਸਵੀਰਾਂ ਅਤੇ ਲਾਇਬ੍ਰੇਰੀ ਦੀਆਂ ਪੁਸਤਕਾਂ ਤਕ ਸੀਮਤ ਹੋ ਜਾਵੇਗਾ।
ਭਾਵੇਂ ਉਂਨ੍ਹੀਵੀਂ ਸਦੀ ਦੇ ਅਖੀਰ ਵਿਚ ਸਿੱਖ ਪੰਥ ਨੂੰ ਪ੍ਰਫੁੱਲਤ ਕਰਨ ਲਈ ਲਹਿਰਾਂ ਚੱਲੀਆਂ। ਪਰ ਇਨ੍ਹਾਂ ਲਹਿਰਾਂ ਦੇ ਮੁਖੀਆਂ ਨੇ ਵੀ ਗੁਰਦੁਆਰਿਆਂ ਦੇ ਪ੍ਰਬੰਧ ਵਿਚ ਸੁਧਾਰ ਲਿਆਉਣ ਲਈ ਬਹੁਤੀ ਦਖਲ-ਅੰਦਾਜ਼ੀ ਨਾ ਕੀਤੀ, ਜਿਸ ਸਦਕਾ ਗੁਰਦੁਆਰਿਆਂ ਵਿਚ ਮਨਮੱਤ ਦਾ ਦੌਰ ਜਾਰੀ ਰਿਹਾ। ਜੇਕਰ ਕਿਧਰੇ ਕੋਈ ਪੰਥ ਦਰਦੀ ਇਸ ਮਨਮੱਤ ਖਿਲਾਫ਼ ਆਵਾਜ਼ ਉਠਾਉਣ ਦੀ ਕੋਸ਼ਿਸ਼ ਕਰਦਾ ਤਾਂ ਉਹ ਕੋਸ਼ਿਸ਼ ਵੀ ਨਿਸਫਲ ਹੋ ਜਾਂਦੀ।
ਵੀਹਵੀਂ ਸਦੀ ਦੇ ਆਰੰਭ ਵਿਚ ਕੁਝ ਐਸੀਆਂ ਘਟਨਾਵਾਂ ਵਾਪਰੀਆਂ, ਜਿਨ੍ਹਾਂ ਨੇ ਸਿੱਖ ਪੰਥ ਦਰਦੀਆਂ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ। ਉਨ੍ਹਾਂ ਵਿਚ ਚੇਤਨਤਾ ਆਈ ਕਿ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਸੁਧਾਰਿਆ ਜਾਏ। ਉਨ੍ਹਾਂ ਵਿਚੋਂ ਮੁੱਖ ਤੌਰ ਤੇ ਦੋ ਘਟਨਾਵਾਂ ਇਹ ਸਨ ਕਿ ਇਕ 1914 ਈ. ਨੂੰ ਕਲਕੱਤੇ ਬਜਬਜ ਘਾਟ ਤੇ ਸ਼ਹੀਦ ਹੋਣ ਵਾਲੇ 22 ਸਿੱਖ ਮੁਸਾਫਰਾਂ ਦੇ ਬਾਰੇ ਅੰਗਰੇਜ਼ ਸਰਕਾਰ ਦੀ ਸ਼ਹਿ ਉਂਪਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਰਬਰਾਹ ਅਰੂੜ ਸਿੰਘ ਰਾਹੀਂ ਹੁਕਮਨਾਮਾ ਜਾਰੀ ਕਰਵਾਇਆ ਗਿਆ ਕਿ ਉਹ ਸਿੱਖ ਨਹੀਂ ਸਨ। ਦੂਜਾ ਜੱਲ੍ਹਿਆਂ ਵਾਲੇ ਬਾਗ ਵਿਚ 1919 ਈ. ਦੀ ਵਿਸਾਖੀ ਨੂੰ ਤਕਰੀਬਨ 1300 ਭਾਰਤੀਆਂ ਨੂੰ, ਜਿਨ੍ਹਾਂ ਵਿਚੋਂ 800 ਦੇ ਕਰੀਬ ਸਿੱਖ ਸਨ, ਸ਼ਹੀਦ ਕਰਨ ਵਾਲੇ ਜਨਰਲ ਡਾਇਰ ਨੂੰ ਸ੍ਰੀ ਦਰਬਾਰ ਸਾਹਿਬ ਦੇ ਸਰਬਰਾਹ ਅਰੂੜ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਤੋਂ ਪਿੱਛੋਂ ਜਦ ਪੰਥ ਦਰਦੀ ਸਿੱਖਾਂ ਨੇ 5 ਅਕਤੂਬਰ ਸੰਨ 1920 ਈ. ਨੂੰ ਗੁਰਦੁਆਰਾ ਬਾਬੇ ਦੀ ਬੇਰ ਸਿਆਲਕੋਟ ਦਾ ਪ੍ਰਬੰਧ ਆਪਣੇ ਹੱਥਾਂ ਵਿਚ ਲੈ ਲਿਆ ਤਾਂ ਸਿੱਖ ਪੰਥ ਵਿਚ ਇਕ ਨਵੀਂ ਜਾਗ੍ਰਿਤੀ ਲਹਿਰ ਪੈਦਾ ਹੋਈ, ਜੋ ਗੁਰਦੁਆਰਾ ਸੁਧਾਰ ਲਹਿਰ ਦੇ ਨਾਮ ਹੇਠ ਸੰਨ 1925 ਈ. ਵਿਚ ਗੁਰਦੁਆਰਾ ਐਕਟ ਬਣ ਜਾਣ ਤਕ ਚੱਲੀ। ਛੇਤੀ ਹੀ ਇਕ ਤੋਂ ਬਾਅਦ ਇਕ ਗੁਰਦੁਆਰਾ ਸਾਹਿਬਾਨ ਸਿੱਖ ਪੰਥ ਦੇ ਪ੍ਰਬੰਧ ਹੇਠ ਆਉਣੇ ਸ਼ੁਰੂ ਹੋ ਗਏ ਜਿਵੇਂ ਗੁ: ਚੁਮਾਲਾ ਸਾਹਿਬ ਲਾਹੌਰ, ਗੁ: ਭਾਈ ਜੋਗਾ ਸਿੰਘ ਪਿਸ਼ਾਵਰ, ਗੁ: ਖਰਾ ਸੌਦਾ ਚੂਹੜਕਾਣਾ, ਗੁ: ਪੰਜਾ ਸਾਹਿਬ ਅਤੇ ਗੁ: ਦਰਬਾਰ ਸਾਹਿਬ ਤਰਨ ਤਾਰਨ ਆਦਿ। ਇਸ ਸਮੇਂ ਦੌਰਾਨ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਹੋਂਦ ਵਿਚ ਆਏ ਜਿਸ ਨਾਲ ਸਿੱਖ ਪੰਥ ਨੂੰ ਮਜ਼ਬੂਤ ਜਥੇਬੰਦੀ ਪ੍ਰਾਪਤ ਹੋਈ ਅਤੇ ਮਹੰਤ ਸ਼੍ਰੇਣੀ ਅੰਦਰ ਇਹ ਡਰ ਪੈਦਾ ਹੋ ਗਿਆ ਕਿ ਛੇਤੀ ਹੀ ਗੁਰਦੁਆਰਿਆਂ ਦਾ ਪ੍ਰਬੰਧ ਸਾਥੋਂ ਖੁੱਸ ਜਾਵੇਗਾ; ਕਿਉਂਕਿ ਉਹ ਗੁਰਦੁਆਰਿਆਂ ਨੂੰ ਆਪਣੀ ਨਿੱਜੀ ਜਾਇਦਾਦ ਅਤੇ ਨਿੱਜੀ ਆਮਦਨ ਦੇ ਸਾਧਨ ਸਮਝਦੇ ਸਨ। ਚਾਹੇ ਸਿੱਖ ਪੰਥ ਨੂੰ ਗੁਰਦੁਆਰਿਆਂ ਦੀ ਸੇਵਾ-ਸੰਭਾਲ ਆਪਣੇ ਹੱਥਾਂ ਵਿਚ ਲੈਣ ਲਈ ਕਾਫੀ ਘਾਲਣਾ ਘਾਲਣੀ ਪਈ ਅਤੇ ਕਈ ਕੁਰਬਾਨੀਆਂ ਦੇਣੀਆਂ ਪਈਆਂ, ਪਰ ਇਸ ਲੇਖ ਵਿਚ ਕੇਵਲ ਇਕ ਘਟਨਾ ਦਾ ਜ਼ਿਕਰ ਕੀਤਾ ਜਾਵੇਗਾ, ਉਹ ਹੈ ਸ੍ਰੀ ਨਨਕਾਣਾ ਸਾਹਿਬ ਦਾ ਸ਼ਹੀਦੀ ਸਾਕਾ।
ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜੋ ਗੁਰੂ ਨਾਨਕ ਸਾਹਿਬ ਦਾ ਜਨਮ ਅਸਥਾਨ ਹੈ, ਦਾ ਪ੍ਰਬੰਧ ਸੰਨ 1920 ਵਿਚ ਮਹੰਤ ਨਰਾਇਣ ਦਾਸ ਚਲਾਉਂਦਾ ਸੀ, ਜਿਹੜਾ ਸਾਰੀ ਮਹੰਤ ਸ਼੍ਰੇਣੀ ਵਿਚੋਂ ਅਤਿ ਦਰਜੇ ਦਾ ਸ਼ਰਾਬੀ ਅਤੇ ਭੈੜੇ ਆਚਰਣ ਵਾਲਾ ਸੀ। ਉਸ ਨੇ ਪਵਿੱਤਰ ਗੁਰਧਾਮ ਨੂੰ ਅਯਾਸ਼ੀ ਦਾ ਅੱਡਾ ਬਣਾਇਆ ਹੋਇਆ ਸੀ। ਉਸ ਨੇ 1917 ਈ. ਵਿਚ ਗੁਰਦੁਆਰੇ ਦੀ ਹਦੂਦ ਅੰਦਰ ਵੇਸਵਾ ਦਾ ਨਾਚ ਕਰਾਇਆ। ਗੁਰਦੁਆਰੇ ਦੀ ਹਦੂਦ ਅੰਦਰ ਸ਼ਰ੍ਹੇਆਮ ਸ਼ਰਾਬ ਦਾ ਦੌਰ ਚਲਦਾ ਰਹਿੰਦਾ ਸੀ ਅਤੇ ਉਸ ਦੇ ਚੇਲੇ ਖ਼ਤਰਨਾਕ ਹੱਦ ਤਕ ਵਿਗੜੇ ਹੋਏ ਸਨ। ਸੰਨ 1918 ਨੂੰ ਇਕ ਰਿਟਾਇਰਡ ਸਿੰਧੀ ਅਫਸਰ ਆਪਣੇ ਪਰਵਾਰ ਸਮੇਤ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਨੂੰ ਆਇਆ ਤਾਂ ਰਾਤ ਸਮੇਂ ਉਸ ਦੀ 13 ਸਾਲਾ ਲੜਕੀ ਦਾ ਮਹੰਤ ਦੇ ਇਕ ਚੇਲੇ ਨੇ ਬਲਾਤਕਾਰ ਕੀਤਾ। ਉਸੇ ਸਾਲ ਹੀ ਪੂਰਨਮਾਸ਼ੀ ਨੂੰ ਜ਼ਿਲ੍ਹਾ ਲਾਇਲਪੁਰ ਦੇ ਜੜ੍ਹਾਂ ਵਾਲੇ ਇਲਾਕੇ ਦੀਆਂ ਛੇ ਬੀਬੀਆਂ ਗੁਰਦੁਆਰੇ ਦੇ ਦਰਸ਼ਨਾਂ ਨੂੰ ਆਈਆਂ ਤਾਂ ਮਹੰਤ ਦੇ ਚੇਲਿਆਂ ਨੇ ਉਨ੍ਹਾਂ ਦਾ ਵੀ ਇਹੋ ਹਸ਼ਰ ਕੀਤਾ। ਜਦ ਕੁਝ ਸਿੱਖਾਂ ਨੇ ਮਹੰਤ ਕੋਲ ਇਸ ਗੱਲ ਦਾ ਰੋਸ ਕੀਤਾ ਤਾਂ ਅੱਗੋਂ ਉਸ ਨੇ ਇਹ ਕਿਹਾ ਕਿ ਗੁਰਦੁਆਰਾ ਸਾਡੀ ਨਿੱਜੀ ਦੁਕਾਨ ਹੈ, ਇਥੇ ਤੁਸੀਂ ਆਪਣੀਆਂ ਇਸਤਰੀਆਂ ਨੂੰ ਨਾ ਭੇਜਿਆ ਕਰੋ। ਇਸ ਮਹੰਤ ਦੀ ਵਧ ਰਹੀ ਗੁੰਡਾਗਰਦੀ ਨੂੰ ਵੇਖਦੇ ਹੋਏ 26 ਜਨਵਰੀ 1921 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿਚ ਇਹ ਗੁਰਮਤਾ ਪਾਸ ਕੀਤਾ ਗਿਆ ਕਿ 4, 5 ਅਤੇ 6 ਮਾਰਚ 1921 ਈ. ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਸਿੱਖ ਪੰਥ ਦਾ ਇਕ ਭਾਰੀ ਇਕੱਠ ਕੀਤਾ ਜਾਵੇ, ਜਿਸ ਵਿਚ ਗੁਰਦੁਆਰਿਆਂ ਦੇ ਪ੍ਰਬੰਧ ਲਈ ਤਜਵੀਜ਼ਾਂ ਹੋਣੀਆਂ ਸਨ। ਖਾਸ ਕਰਕੇ ਸ੍ਰੀ ਨਨਕਾਣਾ ਸਾਹਿਬ ਦੇ ਮਹੰਤ ਬਾਰੇ ਵਿਚਾਰ ਕੀਤੀ ਜਾਣੀ ਸੀ ਕਿ ਉਸ ਨੂੰ ਆਪਣੇ ਆਪ ਦਾ ਅਤੇ ਗੁਰਦੁਆਰੇ ਦੇ ਪ੍ਰਬੰਧ ਦਾ ਸੁਧਾਰ ਕਰਨ ਲਈ ਕਿਹਾ ਜਾਵੇ।
ਦੂਜੇ ਪਾਸੇ ਜਦ ਮਹੰਤ ਨਰੈਣੂ ਨੂੰ ਇਸ ਫੈਸਲੇ ਦੀ ਸੂਹ ਮਿਲੀ ਤਾਂ ਉਸ ਨੇ ਵੀ ਇਕ ਸਨਾਤਨ ਸਿੱਖ ਕਾਨਫਰੰਸ ਲਾਹੌਰ ਵਿਖੇ 19, 20 ਅਤੇ 21 ਫਰਵਰੀ ਨੂੰ ਬਾਬਾ ਕਰਤਾਰ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਸੱਦ ਲਈ, ਜਿਸ ਵਿਚ ਬਹੁਤ ਸਾਰੇ ਗੁਰਦੁਆਰਿਆਂ ਦੇ ਮਹੰਤਾਂ ਅਤੇ ਸਰਬਰਾਹਾਂ ਨੂੰ ਸੱਦਾ ਦਿੱਤਾ ਗਿਆ ਇਹ ਵਿਚਾਰ ਕਰਨ ਲਈ ਕਿ ਇਨ੍ਹਾਂ ਅਕਾਲੀ ਸੁਧਾਰਕਾਂ ਦਾ ਡੱਟ ਕੇ ਮੁਕਾਬਲਾ ਕਿਵੇਂ ਕਰਨਾ ਹੈ? ਮਹੰਤ ਸਾਜ਼ਿਸ਼ਾਂ ਕਰਨ ਵਿਚ ਬੜਾ ਮਾਹਰ ਸੀ। ਉਹ ਇਕ ਪਾਸੇ ਇਹ ਕਹਿ ਰਿਹਾ ਸੀ ਕਿ ਮੈਂ ਸ਼੍ਰੋਮਣੀ ਕਮੇਟੀ ਦੀ ਹਰ ਸ਼ਰਤ ਮੰਨਣ ਲਈ ਤਿਆਰ ਹਾਂ, ਦੂਸਰੇ ਪਾਸੇ ਉਸ ਨੇ ਇਲਾਕੇ ਦੇ ਰਾਂਝੇ ਅਤੇ ਰੀਹਾਨੇ ਵਰਗੇ ਚੋਟੀ ਦੇ ਬਦਮਾਸ਼ਾਂ, ਗੁੰਡਿਆਂ ਨੂੰ ਇਕੱਠਾ ਕਰਕੇ ਇਹ ਗੋਂਦ ਗੁੰਦੀ ਕਿ 4, 5 ਅਤੇ 6 ਮਾਰਚ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਇਕੱਠੇ ਹੋਏ ਪੰਥਕ ਆਗੂਆਂ ਨੂੰ ਹਮਲਾ ਕਰਕੇ ਖਤਮ ਕਰ ਦੇਣਾ ਹੈ। ਇਸ ਲਈ ਉਸ ਨੇ ਕਈ ਪਠਾਣਾਂ ਨੂੰ ਨੌਕਰ ਵੀ ਰੱਖ ਲਿਆ ਅਤੇ ਬਹੁਤ ਸਾਰੇ ਟਕੂਏ, ਛਵ੍ਹੀਆਂ, ਗੰਡਾਸੇ, ਬੰਦੂਕਾਂ ਅਤੇ ਪਿਸਤੌਲਾਂ ਆਦਿ ਹਥਿਆਰ ਇਕੱਠੇ ਕਰ ਲਏ। ਭਾਰੀ ਗਿਣਤੀ ਵਿਚ ਗੋਲੀ ਸਿੱਕਾ, ਮਿੱਟੀ ਦਾ ਤੇਲ ਅਤੇ ਲੱਕੜਾਂ ਦਾ ਜਖ਼ੀਰਾ ਜਮ੍ਹਾਂ ਕਰ ਲਿਆ।
ਮਹੰਤ ਨਰੈਣੂ ਦੀ ਇਸ ਕੋਝੀ ਹਰਕਤ ਦੀ ਸੂਹ ਭਾਈ ਵਰਿਆਮ ਸਿੰਘ ਦੇ ਰਾਹੀਂ, ਜਿਸ ਨੂੰ ਸੂਹੀਏ ਦੇ ਤੌਰ ਤੇ ਮਹੰਤ ਕੋਲ ਛੱਡਿਆ ਹੋਇਆ ਸੀ, ਭਾਈ ਕਰਤਾਰ ਸਿੰਘ ਝੱਬਰ ਹੋਰਾਂ ਨੂੰ ਲੱਗੀ ਕਿ ਮਹੰਤ ਦੀ ਨੀਅਤ ਸਾਫ ਨਹੀਂ ਅਤੇ ਉਹ ਪੰਥਕ ਆਗੂਆਂ ਨੂੰ ਖਤਮ ਕਰਨਾ ਚਾਹੁੰਦਾ ਹੈ। ਉਸ ਨੇ ਇਲਾਕੇ ਦੇ ਮੁਖੀ ਸਿੰਘਾਂ ਜਿਵੇਂ ਭਾਈ ਲਛਮਣ ਸਿੰਘ ਧਾਰੋਵਾਲੀ, ਭਾਈ ਬੂਟਾ ਸਿੰਘ ਲਾਇਲਪੁਰੀ ਆਦਿ ਨਾਲ ਸਲਾਹ ਕੀਤੀ ਕਿ ਮਾਰਚ ਦੀ ਸਿੱਖ ਕਾਨਫਰੰਸ ਤੋਂ ਪਹਿਲਾਂ ਹੀ ਮਹੰਤ ਨਾਲ ਸਿੱਝ ਲਿਆ ਜਾਵੇ। ਇਸ ਨੇ ਆਪਣੀ ਹਰਕਤ ਤੋਂ ਬਾਜ਼ ਨਹੀਂ ਆਉਣਾ। ਇਸ ਲਈ ਗੁਰਦੁਆਰੇ ਤੇ ਅਚਾਨਕ ਉਸ ਵੇਲੇ ਕਬਜ਼ਾ ਕਰ ਲਿਆ ਜਾਵੇ, ਜਦੋਂ ਮਹੰਤ ਲਾਹੌਰ ਵਿਖੇ ਹੋ ਰਹੀ ਸਨਾਤਨ ਕਾਨਫਰੰਸ ਵਿਚ ਗਿਆ ਹੋਵੇ।
17 ਫਰਵਰੀ 1921 ਈ. ਨੂੰ ਗੁ: ਖਰਾ ਸੌਦਾ ਚੂਹੜਕਾਣਾ ਵਿਖੇ ਮੀਟਿੰਗ ਕਰਕੇ ਮਤਾ ਪਕਾਇਆ ਗਿਆ ਕਿ 19 ਫਰਵਰੀ ਦੀ ਸ਼ਾਮ ਨੂੰ ਭਾਈ ਲਛਮਣ ਸਿੰਘ ਅਤੇ ਭਾਈ ਕਰਤਾਰ ਸਿੰਘ ਝੱਬਰ ਪਿੰਡਾਂ ਵਿਚੋਂ ਸਿੰਘਾਂ ਦਾ ਜਥਾ ਇਕੱਤਰ ਕਰਕੇ ਸ੍ਰੀ ਨਨਕਾਣਾ ਸਾਹਿਬ ਵੱਲ ਚਾਲੇ ਪਾ ਦੇਣ। 19 ਫਰਵਰੀ ਦੀ ਸ਼ਾਮ ਨੂੰ ਭਾਈ ਲਛਮਣ ਸਿੰਘ ਦਾ ਜਥਾ ਚੰਦਰਕੋਟ ਦੀ ਝਾਲ ਤੇ ਪਹੁੰਚ ਜਾਵੇ, ਉਥੇ ਹੀ ਭਾਈ ਕਰਤਾਰ ਸਿੰਘ ਝੱਬਰ ਦਾ ਜਥਾ ਉਸ ਨੂੰ ਮਿਲ ਪਵੇਗਾ ਅਤੇ ਫਿਰ ਇਕੱਠੇ ਹੋ ਕੇ ਸ੍ਰੀ ਨਨਕਾਣਾ ਸਾਹਿਬ ਵੱਲ ਕੂਚ ਕੀਤਾ ਜਾਵੇ। ਇਹ ਸਾਰੇ ਫੈਸਲੇ ਦੀ ਖ਼ਬਰ ਪੰਥਕ ਆਗੂਆਂ ਤੋਂ ਗੁਪਤ ਰੱਖੀ ਗਈ।
19 ਫਰਵਰੀ ਨੂੰ ਭਾਈ ਲਛਮਣ ਸਿੰਘ ਡੇਢ ਕੁ ਸੌ ਸਿੰਘਾਂ ਦਾ ਜਥਾ ਲੈ ਕੇ ਚੱਲ ਪਿਆ ਅਤੇ ਭਾਈ ਕਰਤਾਰ ਸਿੰਘ ਝੱਬਰ ਨੇ ਵੀ ਗੁਰਦੁਆਰਾ ਖਰਾ ਸੌਦਾ ਵਿਖੇ 2200 ਸਿੰਘਾਂ ਦਾ ਜਥਾ ਇਕੱਠਾ ਕਰ ਲਿਆ। ਦੂਜੇ ਪਾਸੇ 19 ਫਰਵਰੀ ਨੂੰ ਹੀ ਲਾਹੌਰ ਵਿਖੇ ਅਕਾਲੀ ਅਖ਼ਬਾਰ ਦੇ ਦਫ਼ਤਰ ਵਿਚ ਪੰਥਕ ਮੁਖੀਆਂ ਦੀ ਇਕੱਤਰਤਾ ਹੋਣੀ ਸੀ, ਜਿਸ ਵਿਚ ਮਾਸਟਰ ਤਾਰਾ ਸਿੰਘ, ਸ. ਤੇਜਾ ਸਿੰਘ ਸਮੁੰਦਰੀ, ਸ. ਹਰਚਰਨ ਸਿੰਘ, ਗਿਆਨੀ ਸਰਦੂਲ ਸਿੰਘ ਕਵੀਸ਼ਰ, ਮਾਸਟਰ ਸੁੰਦਰ ਸਿੰਘ ਲਾਇਲਪੁਰੀ, ਸ. ਜਸਵੰਤ ਸਿੰਘ ਝਬਾਲ ਅਤੇ ਭਾਈ ਦਲੀਪ ਸਿੰਘ ਇਕੱਠੇ ਹੋਏ ਤਾਂ ਉਥੇ ਪੰਥਕ ਆਗੂਆਂ ਨੂੰ ਭਾਈ ਕਰਤਾਰ ਸਿੰਘ ਝੱਬਰ ਹੋਰਾਂ ਦੇ ਫੈਸਲੇ ਦਾ ਪਤਾ ਲੱਗਾ। ਉਨ੍ਹਾਂ ਨੇ ਫੈਸਲਾ ਕੀਤਾ ਕਿ ਪਹਿਲਾਂ ਮਿੱਥੇ ਹੋਏ ਪ੍ਰੋਗਰਾਮ ਤੋਂ ਪਹਿਲੋਂ ਕੋਈ ਵੀ ਜਥਾ ਸ੍ਰੀ ਨਨਕਾਣਾ ਸਾਹਿਬ ਨਾ ਭੇਜਿਆ ਜਾਵੇ। ਭਾਈ ਕਰਤਾਰ ਸਿੰਘ ਝੱਬਰ ਅਤੇ ਭਾਈ ਲਛਮਣ ਸਿੰਘ ਨੂੰ ਰੋਕਣ ਲਈ ਦੋ ਆਦਮੀ ਭੇਜੇ, ਜਿਹੜੇ ਭਾਈ ਕਰਤਾਰ ਸਿੰਘ ਝੱਬਰ ਨੂੰ ਗੁਰਦੁਆਰਾ ਖਰਾ ਸੌਦਾ ਜਾ ਕੇ ਮਿਲੇ ਅਤੇ ਪੰਥਕ ਆਗੂਆਂ ਦੇ ਫੈਸਲੇ ਬਾਰੇ ਦੱਸ ਕੇ ਉਨ੍ਹਾਂ ਨੂੰ ਸ੍ਰੀ ਨਨਕਾਣਾ ਸਾਹਿਬ ਨਾ ਜਾਣ ਲਈ ਮਨਾ ਲਿਆ। ਪਰ ਝੱਬਰ ਨੇ ਕਿਹਾ ਕਿ ਜੇ ਹੋਰ ਜਥੇ ਸ੍ਰੀ ਨਨਕਾਣਾ ਸਾਹਿਬ ਪੁੱਜ ਗਏ ਤਾਂ ਉਨ੍ਹਾਂ ਦੇ ਨੁਕਸਾਨ ਦਾ ਜ਼ਿੰਮੇਵਾਰ ਕੌਣ ਹੋਵੇਗਾ ਤਾਂ ਉਨ੍ਹਾਂ ਜਥਿਆਂ ਨੂੰ ਰੋਕਣ ਦੀ ਜ਼ਿੰਮੇਵਾਰੀ ਭਾਈ ਦਲੀਪ ਸਿੰਘ ਸਾਹੋਵਾਲ ਨੇ ਆਪਣੇ ਸਿਰ ਲਈ ਅਤੇ ਆਪਣੇ ਕੁਝ ਆਦਮੀ ਸ੍ਰੀ ਨਨਕਾਣਾ ਸਾਹਿਬ ਨੂੰ ਆਉਂਦੇ ਰਾਹਾਂ ਤੇ ਖਿੰਡਾ ਦਿੱਤੇ ਤਾਂ ਜੋ ਆਉਣ ਵਾਲੇ ਜਥਿਆਂ ਨੂੰ ਪੰਥਕ ਆਗੂਆਂ ਦੇ ਫੈਸਲੇ ਬਾਰੇ ਦੱਸ ਕੇ ਵਾਪਸ ਮੋੜ ਦੇਣ। ਆਪ ਭਾਈ ਦਲੀਪ ਸਿੰਘ, ਭਾਈ ਲਛਮਣ ਸਿੰਘ ਦੇ ਜਥੇ ਨੂੰ ਰੋਕਣ ਲਈ ਚੰਦਰਕੋਟ ਦੀ ਝਾਲ ਤੇ ਪਹੁੰਚੇ ਤਾਂ ਉਥੇ ਭਾਈ ਲਛਮਣ ਸਿੰਘ ਦਾ ਜਥਾ ਨਾ ਮਿਲਿਆ। ਭਾਈ ਦਲੀਪ ਸਿੰਘ ਨੇ ਸੋਚਿਆ ਕਿ ਹੋ ਸਕਦਾ ਹੈ, ਉਨ੍ਹਾਂ ਨੂੰ ਸੁਨੇਹਾ ਮਿਲ ਗਿਆ ਹੋਵੇ ਅਤੇ ਉਹ ਵਾਪਸ ਮੁੜ ਗਏ ਹੋਣ। ਫਿਰ ਵੀ ਉਨ੍ਹਾਂ ਨੇ ਭਾਈ ਵਰਿਆਮ ਸਿੰਘ ਦੀ ਡਿਊਟੀ ਭਾਈ ਲਛਮਣ ਸਿੰਘ ਦੇ ਜਥੇ ਨੂੰ ਰੋਕਣ ਦੀ ਲਾਈ ਅਤੇ ਆਪ ਸ. ਉਤਮ ਸਿੰਘ ਦੇ ਕਾਰਖਾਨੇ ਵਿਚ ਆ ਗਏ। ਭਾਈ ਲਛਮਣ ਸਿੰਘ ਦੇ ਜਥੇ ਨੇ ਅਰਦਾਸਾ ਸੋਧ ਕੇ ਸ੍ਰੀ ਨਨਕਾਣਾ ਸਾਹਿਬ ਵੱਲ ਚਾਲੇ ਪਾ ਦਿੱਤੇ ਸਨ ਅਤੇ ਰਸਤੇ ਵਿਚ ਉਨ੍ਹਾਂ ਦਾ ਮੇਲ ਭਾਈ ਵਰਿਆਮ ਸਿੰਘ ਨਾਲ ਹੋਇਆ। ਉਸ ਨੇ ਭਾਈ ਲਛਮਣ ਸਿੰਘ ਦੇ ਜਥੇ ਨੂੰ ਪੰਥਕ ਆਗੂਆਂ ਦੇ ਫੈਸਲੇ ਦੀ ਚਿੱਠੀ ਦਿਖਾ ਕੇ ਅਤੇ ਮਹੰਤ ਦੀ ਘਿਨਾਉਣੀ ਸਾਜ਼ਿਸ਼ ਦੱਸ ਕੇ ਵਾਪਸ ਮੁੜਨ ਦੀ ਬੇਨਤੀ ਕੀਤੀ। ਭਾਈ ਲਛਮਣ ਸਿੰਘ ਹੋਰੀਂ ਨਾ ਮੰਨੇ, ਉਹ ਕਹਿਣ ਲੱਗੇ ਅਸੀਂ ਸ੍ਰੀ ਨਨਕਾਣਾ ਸਾਹਿਬ ਨੂੰ ਮਹੰਤ ਕੋਲੋਂ ਅਜ਼ਾਦ ਕਰਾਉਣ ਲਈ ਅਰਦਾਸਾ ਸੋਧ ਕੇ ਤੁਰੇ ਹਾਂ, ਹੁਣ ਵਾਪਸ ਨਹੀਂ ਮੁੜ ਸਕਦੇ, ਚਾਹੇ ਸਿੱਟਾ ਕੁਝ ਵੀ ਹੋਵੇ। ਅਰਦਾਸਾ ਸੋਧ ਕੇ ਪਿੱਛੇ ਹੱਟਣਾ ਗਿੱਦੜਾਂ ਦਾ ਕੰਮ ਹੈ, ਸ਼ੇਰਾਂ ਦਾ ਨਹੀਂ। ਇਹ ਕਹਿ ਕੇ ਜਥਾ ਅੱਗੇ ਚੱਲ ਪਿਆ।
20 ਫਰਵਰੀ ਨੂੰ ਸਵੇਰੇ ਛੇ ਵਜੇ ਭਾਈ ਲਛਮਣ ਸਿੰਘ ਦਾ ਜਥਾ ਸ਼ਬਦ ਪੜ੍ਹਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋਇਆ। ਭਾਈ ਲਛਮਣ ਸਿੰਘ ਜੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਗਏ ਅਤੇ ਆਸਾ ਕੀ ਵਾਰ ਦਾ ਕੀਰਤਨ ਆਰੰਭ ਕਰ ਦਿੱਤਾ। ਕੁਝ ਸਮੇਂ ਬਾਅਦ ਮਹੰਤ ਆਪਣੇ ਗੁੰਡਿਆਂ ਸਮੇਤ ਸ਼ਰਾਬੀ ਹਾਲਤ ਵਿਚ ਆਇਆ। ਉਸ ਨੇ ਸਿੰਘਾਂ ਦਾ ਘਾਣ ਕਰਨ ਲਈ ਪਹਿਲਾਂ ਹੀ ਪੂਰੀ ਤਿਆਰੀ ਕੀਤੀ ਹੋਈ ਸੀ। ਉਸ ਨੇ ਦਰਸ਼ਨੀ ਡਿਉਢੀ ਦਾ ਮੇਨ ਗੇਟ ਬੰਦ ਕਰਵਾ ਦਿੱਤਾ ਅਤੇ ਆਪਣੇ ਗੁੰਡਿਆਂ ਪਾਸੋਂ ਰੱਬੀ ਪਿਆਰ ਵਿਚ ਜੁੜੇ ਸ਼ਾਂਤਮਈ ਸਿੰਘਾਂ ਉਂਪਰ ਗੋਲੀਆਂ ਦੀ ਬੁਛਾੜ ਕਰਵਾ ਦਿੱਤੀ। ਸਿੰਘ ਸ਼ਾਂਤਮਈ ਰਹਿੰਦੇ ਹੋਏ ਸ਼ਹੀਦੀ ਪਾ ਰਹੇ ਸਨ। ਗੋਲੀਆਂ ਦੀ ਬੁਛਾੜ ਬੰਦ ਕਰਕੇ ਗੁੰਡੇ ਟਕੂਏ, ਕ੍ਰਿਪਾਨਾਂ, ਛਵ੍ਹੀਆਂ ਤੇ ਗੰਡਾਸੇ ਆਦਿ ਲੈ ਕੇ ਸਿੰਘਾਂ ਉਂਪਰ ਵਾਰ ਕਰਨ ਲੱਗ ਪਏ। ਵੇਖਦਿਆਂ ਵੇਖਦਿਆਂ ਹੀ ਬਹੁਤ ਸਾਰੇ ਸਿੰਘ ਸ਼ਹੀਦ ਕਰ ਦਿੱਤੇ ਅਤੇ ਕਈ ਜ਼ਖ਼ਮੀ ਹੋ ਗਏ। ਇਹ ਇਤਨਾ ਦਿਲਕੰਬਾਊ ਦ੍ਰਿਸ਼ ਸੀ, ਜਿਸ ਨੂੰ ਦੇਖ ਕੇ ਸ਼ਾਇਦ ਔਰੰਗਜ਼ੇਬ, ਨਾਦਰ ਸ਼ਾਹ ਅਬਦਾਲੀ, ਮੀਰ ਮਨੂੰ ਵਰਗਿਆਂ ਦੀਆਂ ਰੂਹਾਂ ਵੀ ਕੰਬ ਉਂਠੀਆਂ ਹੋਣਗੀਆਂ। ਭਾਈ ਲਛਮਣ ਸਿੰਘ ਨੂੰ ਜੰਡ ਨਾਲ ਪੁੱਠਾ ਲਟਕਾ ਕੇ ਅੱਗ ਲਗਾ ਕੇ ਸ਼ਹੀਦ ਕਰ ਦਿੱਤਾ ਗਿਆ।
ਭਾਈ ਦਲੀਪ ਸਿੰਘ ਨੇ, ਜੋ ਸ. ਉਤਮ ਸਿੰਘ ਦੇ ਕਾਰਖਾਨੇ ਵਿਚ ਬੈਠੇ ਸਨ, ਜਦੋਂ ਗੋਲੀਆਂ ਦੀ ਆਵਾਜ਼ ਸੁਣੀ ਤਾਂ ਉਹ ਇਹ ਕਹਿ ਕੇ ਗੁਰਦੁਆਰਾ ਸਾਹਿਬ ਵੱਲ ਦੌੜ ਪਏ ਕਿ ਲੱਗਦਾ ਹੈ ਕਿ ਮਹੰਤ ਨੇ ਕਾਰਾ ਕਰ ਦਿੱਤਾ ਹੈ। ਜਦ ਉਹ ਗੁਰਦੁਆਰਾ ਸਾਹਿਬ ਪਹੁੰਚੇ ਤਾਂ ਮਹੰਤ ਆਪਣੇ ਗੁੰਡਿਆਂ ਪਾਸੋਂ ਸਿੰਘਾਂ ਦਾ ਘਾਣ ਕਰਵਾ ਰਿਹਾ ਸੀ। ਭਾਈ ਦਲੀਪ ਸਿੰਘ ਨੇ ਮਹੰਤ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਮਹੰਤ ਦੇ ਗੁੰਡਿਆਂ ਨੇ ਉਸ ਨੂੰ ਅਕਾਲੀ ਅਕਾਲੀ ਕਹਿ ਕੇ ਬਲਦੀ ਭੱਠੀ ਵਿਚ ਸੁੱਟ ਕੇ ਸ਼ਹੀਦ ਕਰ ਦਿੱਤਾ। ਇਹ ਸਾਰਾ ਕਾਰਾ ਕਰਨ ਤੋਂ ਬਾਅਦ ਮਹੰਤ ਨੇ ਲੱਕੜਾਂ ਦੇ ਢੇਰ ਲਗਾ ਕੇ ਉਂਪਰ ਮਿੱਟੀ ਦਾ ਤੇਲ ਪਾਇਆ ਅਤੇ ਉਸ ਉਂਪਰ ਸ਼ਹੀਦ ਹੋ ਚੁਕੇ ਅਤੇ ਜ਼ਖਮੀ ਸਿੰਘਾਂ ਨੂੰ ਸੁੱਟ ਕੇ ਅੱਗ ਲਗਾ ਦਿੱਤੀ ਜੋ ਸ਼ਾਮ ਚਾਰ ਵਜੇ ਤਕ ਲੱਗੀ ਰਹੀ।
ਸ. ਧੰਨਾ ਸਿੰਘ, ਸ. ਉਤਮ ਸਿੰਘ ਕਾਰਖਾਨੇਦਾਰ ਅਤੇ ਸ. ਕਰਮ ਸਿੰਘ ਸਟੇਸ਼ਨ ਮਾਸਟਰ ਦੇ ਉਂਦਮ ਸਦਕਾ ਇਸ ਘਟਨਾ ਦੀ ਖ਼ਬਰ ਸ਼ਾਮ ਤਕ ਚਾਰੇ ਪਾਸੇ ਫੈਲ ਗਈ। ਉਨ੍ਹਾਂ ਨੇ ਇਸ ਸੋਗਮਈ ਘਟਨਾ ਦੀ ਖ਼ਬਰ ਪੰਜਾਬ ਦੇ ਗਵਰਨਰ, ਕਮਿਸ਼ਨਰ, ਡੀ.ਸੀ. ਅਤੇ ਸ਼੍ਰੋਮਣੀ ਕਮੇਟੀ ਆਦਿ ਨੂੰ ਤਾਰਾਂ ਭੇਜ ਕੇ ਦਿੱਤੀ। ਡੀ. ਸੀ. ਮਿਸਟਰ ਕੈਰੀ ਜਦ ਸ੍ਰੀ ਨਨਕਾਣਾ ਸਾਹਿਬ ਪੁੱਜਾ ਤਾਂ ਉਸ ਸਮੇਂ ਮਹੰਤ ਦੇ ਆਦਮੀ ਲਾਸ਼ਾਂ ਨੂੰ ਸਾੜ ਫੂਕ ਰਹੇ ਸਨ, ਜੋ ਸਿਲਸਿਲਾ ਉਸ ਦੇ ਪਹੁੰਚਣ ਤੋਂ ਡੇਢ ਘੰਟੇ ਬਾਅਦ ਵੀ ਚੱਲਦਾ ਰਿਹਾ। ਮਹੰਤ ਨੂੰ ਅਜਿਹਾ ਕਰਨ ਤੋਂ ਕਿਸੇ ਨੇ ਵੀ ਨਾ ਰੋਕਿਆ। ਰਾਤ ਨੌ ਵਜੇ ਦੇ ਕਰੀਬ ਲਾਹੌਰ ਤੋਂ ਸਪੈਸ਼ਲ ਟਰੇਨ ਰਾਹੀਂ ਮਿਸਟਰ ਕਿੰਗ ਕਮਿਸ਼ਨਰ ਲਾਹੌਰ ਆਪਣੇ ਨਾਲ ਸੌ ਦੇ ਕਰੀਬ ਅੰਗਰੇਜ਼ ਅਫਸਰਾਂ ਅਤੇ ਸਿਪਾਹੀਆਂ ਸਮੇਤ ਸ੍ਰੀ ਨਨਕਾਣਾ ਸਾਹਿਬ ਪਹੁੰਚਿਆ ਤਾਂ ਉਸ ਵੇਲੇ ਵੀ ਮਹੰਤ ਦੇ ਹੱਥ ਵਿਚ ਬੰਦੂਕ ਸੀ। ਸਰਕਾਰ ਨੇ ਮਹੰਤ ਅਤੇ ਉਸ ਦੇ 26 ਸਾਥੀਆਂ ਨੂੰ ਗ੍ਰਿਫਤਾਰ ਕਰਕੇ ਉਸ ਦੇ ਘਰੋਂ ਕਾਫੀ ਅਸਲਾ ਹਥਿਆਰ ਆਦਿ ਬਰਾਮਦ ਕਰ ਲਏ ਅਤੇ ਗੁਰਦੁਆਰੇ ਉਂਪਰ ਸਰਕਾਰ ਨੇ ਕਬਜ਼ਾ ਕਰ ਲਿਆ। ਅਗਲੇ ਦਿਨ 21 ਫਰਵਰੀ ਨੂੰ ਸ. ਮਹਿਤਾਬ ਸਿੰਘ, ਸ. ਹਰਬੰਸ ਸਿੰਘ ਅਟਾਰੀ ਆਦਿ ਆਗੂ ਅਤੇ ਹੋਰ ਸੰਗਤਾਂ ਵੀ ਸ੍ਰੀ ਨਨਕਾਣਾ ਸਾਹਿਬ ਪਹੁੰਚ ਗਈਆਂ। ਭਾਈ ਕਰਤਾਰ ਸਿੰਘ ਝੱਬਰ ਵੀ 2200 ਜੁਆਨਾਂ ਦਾ ਜਥਾ ਲੈ ਕੇ ਪਹੁੰਚ ਗਿਆ। ਇਸ ਘਟਨਾ ਦਾ ਅਤੇ ਗੁਰਦੁਆਰੇ ਉਂਪਰ ਸਰਕਾਰੀ ਕਬਜ਼ੇ ਵਿਰੁੱਧ ਸੰਗਤਾਂ ਅੰਦਰ ਹੋਰ ਰੋਹ ਜਾਗ ਪਿਆ ਸੀ। ਅਖੀਰ ਅੰਗਰੇਜ਼ ਅਧਿਕਾਰੀਆਂ ਨੂੰ ਹਾਰ ਮੰਨਣੀ ਪਈ ਅਤੇ ਗੁਰਦੁਆਰੇ ਦਾ ਪ੍ਰਬੰਧ ਪੰਥ ਦੇ ਹਵਾਲੇ ਕਰ ਦਿੱਤਾ ਗਿਆ।
22 ਫਰਵਰੀ ਨੂੰ ਪੰਜਾਬ ਦਾ ਗਵਰਨਰ ਮਕਲੈਗਨ ਆਪਣੀ ਐਗਜ਼ੈਕਟਿਵ ਦੇ ਮੈਂਬਰਾਂ ਸਮੇਤ ਸ੍ਰੀ ਨਨਕਾਣਾ ਸਾਹਿਬ ਪਹੁੰਚਿਆ ਅਤੇ ਸਾਰਾ ਦ੍ਰਿਸ਼ ਉਸ ਨੇ ਅੱਖੀਂ ਵੇਖਿਆ। 23 ਫਰਵਰੀ ਨੂੰ ਸਾਰੇ ਸ਼ਹੀਦ ਸਿੰਘਾਂ ਦਾ ਗੁਰ ਮਰਯਾਦਾ ਅਨੁਸਾਰ ਸਸਕਾਰ ਕੀਤਾ ਗਿਆ।
ਮਹੰਤ ਨੂੰ ਸਜ਼ਾਵਾਂ 20 ਫਰਵਰੀ ਦੀ ਰਾਤ ਨੂੰ ਹੀ ਦੋ ਵਜੇ ਸਪੈਸ਼ਲ ਟਰੇਨ ਰਾਹੀਂ ਮਹੰਤ ਅਤੇ ਉਸ ਦੇ ਸਾਥੀ ਕਾਤਲਾਂ ਨੂੰ ਲਾਹੌਰ ਸੈਂਟਰਲ ਜੇਲ੍ਹ ਭੇਜ ਦਿੱਤਾ ਗਿਆ। ਜਿਥੇ ਉਨ੍ਹਾਂ ਉਂਪਰ ਮੁਕੱਦਮਾ ਚਲਾ ਕੇ ਸਜ਼ਾਵਾਂ ਦਿੱਤੀਆਂ ਗਈਆਂ। 12 ਅਕਤੂਬਰ 1921 ਨੂੰ ਸੈਸ਼ਨ ਜੱਜ ਨੇ ਇਸ ਘਟਨਾ ਵਿਚ ਸ਼ਾਮਲ ਮਹੰਤ ਅਤੇ ਉਸ ਦੇ ਸੱਤ ਸਾਥੀਆਂ ਕਾਦਰ ਜਲਾਲਾਬਾਦੀ, ਆਤਮ ਰਾਮ ਖਾਨ ਕੀ, ਰਾਂਝਾ ਥਾਣਾ ਝੰਗ, ਹਰੀ ਨਾਥ ਕਨਫਟਾ ਜੋਗੀ, ਨੂਰ ਸ਼ਾਹ ਦੀਨ ਪਠਾਣ, ਸੁਰੈਣ ਸਿੰਘ ਲੁਲਿਆਣੀ, ਰੀਹਾਨਾ ਲੁਲਿਆਣੀ ਨੂੰ ਫਾਂਸੀ ਦੀ ਸਜ਼ਾ, ਅੱਠ ਨੂੰ ਕਾਲੇਪਾਣੀ ਦੀ ਅਤੇ ਬਾਕੀਆਂ ਨੂੰ ਸੱਤ ਸੱਤ ਸਾਲ ਦੀ ਸਜ਼ਾ ਸੁਣਾਈ, ਪਰ ਬਾਅਦ ਵਿਚ ਹਾਈਕੋਰਟ ਨੇ ਇਹ ਸਜ਼ਾਵਾਂ ਘੱਟ ਕਰ ਦਿੱਤੀਆਂ। ਮਹੰਤ ਦੀ ਸਜ਼ਾ ਫਾਂਸੀ ਤੋਂ ਘਟਾ ਕੇ ਕਾਲੇਪਾਣੀ ਦੀ ਕਰ ਦਿੱਤੀ। ਬਾਕੀ ਸੱਤਾਂ ਵਿਚੋਂ ਤਿੰਨ ਦੀ ਫਾਂਸੀ ਦੀ ਸਜ਼ਾ ਅਤੇ ਅੱਠ ਦੀ ਕਾਲੇਪਾਣੀ ਦੀ ਸਜ਼ਾ ਵਿਚੋਂ ਦੋ ਦੀ ਕਾਲੇਪਾਣੀ ਦੀ ਸਜ਼ਾ ਕਾਇਮ ਰਹੀ। ਬਾਕੀ ਦੇ ਸਾਰੇ ਬਰੀ ਕਰ ਦਿੱਤੇ ਗਏ।
ਇਸ ਤਰ੍ਹਾਂ ਸ਼ਹੀਦੀਆਂ ਦੇ ਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦਾ ਪ੍ਰਬੰਧ ਸਿੱਖ ਪੰਥ ਦੇ ਹੱਥਾਂ ਵਿਚ ਆਇਆ। ਪਰ 1947 ਈ. ਦੀ ਦੇਸ਼ ਵੰਡ ਹੋਣ ਕਰਕੇ ਇਹ ਗੁਰਧਾਮ ਪਾਕਿਸਤਾਨ ਵਿਚ ਰਹਿ ਜਾਣ ਕਰਕੇ ਫਿਰ ਪੰਥ ਇਸ ਦੇ ਦਰਸ਼ਨ ਦੀਦਾਰਿਆਂ ਤੋਂ ਵਾਂਝਾ ਹੋ ਗਿਆ, ਜਿਸ ਦੇ ਖੁੱਲ੍ਹੇ ਦਰਸ਼ਨਾਂ ਦੀ ਸਿੱਕ ਲੈ ਕੇ ਅੱਜ ਹਰੇਕ ਸਿੱਖ ਅਰਦਾਸ ਕਰਦਾ ਹੈ। ਇਹ ਸ਼ਹੀਦੀਆਂ ਸਿੱਖਾਂ ਦੀ ਰੋਜ਼ਾਨਾ ਅਰਦਾਸ ਦਾ ਹਿੱਸਾ ਬਣ ਗਈਆਂ। ਅੱਜ ਵੀ ਜਦ ਸਿੱਖ ਅਰਦਾਸ ਕਰਦਾ ਹੈ ਤਾਂ ਇਨ੍ਹਾਂ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਦਾ ਹੋਇਆ ਆਖਦਾ ਹੈ– “…ਗੁਰਦੁਆਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ, ਧਰਮ ਨਹੀਂ ਹਾਰਿਆ, ਸਿੱਖੀ ਕੇਸਾਂ ਸਵਾਸਾਂ ਸੰਗ ਨਿਬਾਹੀ, ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ!”

No comments:
Post a Comment