Tuesday, February 25, 2014

ਵੈਟਨਰੀ ਯੂਨੀਵਰਸਿਟੀ ਦੀ ਅਥਲੈਟਿਕ ਮੀਟ

 Tue, Feb 25, 2014 at 5:18 PM
ਮਿਸਾਲੀ ਖੇੜੇ, ਖੁਸ਼ੀ ਤੇ ਖੇਡ ਭਾਵਨਾ ਨਾਲ ਹੋਈ ਸੰਪੂਰਨ
ਲੁਧਿਆਣਾ: 25-ਫਰਵਰੀ-2014 (ਰੈਕਟਰ ਕਥੂਰੀਆ//ਪੰਜਾਬ ਸਕਰੀਨ):
ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੀ ਅਥਲੈਟਿਕ ਮੀਟ ਅੱਜ ਖੇਡ ਭਾਵਨਾ ਦੀ ਚੰਗੀ ਮਿਸ਼ਾਲ ਪੇਸ਼ ਕਰਦਿਆਂ ਹੋਇਆਂ ਖੁਸ਼ੀ ਭਰੇ ਮਾਹੌਲ ਵਿੱਚ ਸੰਪੂਰਨ ਹੋਈ। ਯੂਨੀਵਰਸਿਟੀ ਵਿੱਚ ਸਥਾਪਿਤ ਤਿੰਨ ਕਾਲਜਾਂ ਵੈਟਨਰੀ ਸਾਇੰਸ ਕਾਲਜ, ਡੇਅਰੀ ਸਾਇੰਸ ਅਤੇ ਟੈਕਨਾਲੋਜੀ ਕਾਲਜ, ਫਿਸ਼ਰੀਜ ਕਾਲਜ ਅਤੇ ਸਕੂਲ ਆਫ ਐਨੀਮਲ ਬਾਇਓਤਕਨਾਲੋਜੀ ਦੇ ਵਿਦਿਆਰਥੀਆਂ ਤੋਂ ਇਲਾਵਾ ਯੂਨੀਵਰਸਿਟੀ ਨਾਲ ਸਬੰਧਤ ਖਾਲਸਾ ਕਾਲਜ ਆਫ ਵੈਟਨਰੀ ਐਂਡ ਐਨੀਮਲ ਸਾਇੰਸਜ਼, ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਵੀ ਇਸ ਖੇਡ ਮੇਲੇ ਵਿੱਚ ਆਪਣੇ ਸਰੀਰਕ ਬਲ ਦੇ ਪੂਰੇ ਜ਼ੌਹਰ ਵਿਖਾਏ।ਲੜਕੇ ਅਤੇ ਲੜਕੀਆਂ ਨੇ ਅਥਲੈਟਿਕ ਦੀਆਂ ਵਿਭਿੰਨ ਖੇਡਾਂ ਵਿੱਚ ਆਪਣੀ ਬਿਹਤਰ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਇਨ੍ਹਾਂ ਵਿੱਚ ਆਪਣੀ ਮੁਹਾਰਤ ਸਾਬਤ ਕੀਤੀ। ਅਥਲੈਟਿਕ ਮੀਟ ਦਾ ਉਦਘਾਟਨ ਡਾ. ਵਿਜੇ ਕੁਮਾਰ ਤਨੇਜਾ, ਉਪ ਕੁਲਪਤੀ, ਵੈਟਨਰੀ ਯੂਨੀਵਰਸਿਟੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਉਨ੍ਹਾਂ ਨੇ ਝੰਡਾ ਲਹਿਰਾਇਆ ਅਤੇ ਕਿਹਾ ਕਿ ਵੈਟਨਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸਦਾ ਸਿਹਤਮੰਦ ਅਤੇ ਉੱਚ ਗੁਣਾਂ ਵਾਲੀ ਖੇਡ ਭਾਵਨਾ ਦਾ ਮੁਜ਼ਾਹਰਾ ਕੀਤਾ ਹੈ। ਉਨ੍ਹਾਂ ਨੇ ਪ੍ਰਬੰਧਕੀ ਟੀਮ ਦੀ ਪ੍ਰਸੰਸਾ ਕੀਤੀ ਜਿਨ੍ਹਾਂ ਨੇ ਪੂਰੀ ਸ਼ਾਨ ਅਤੇ ਉੱਚ ਕਦਰਾਂ-ਕੀਮਤਾਂ ਨਾਲ ਅਥਲੈਟਿਕ ਮੀਟ ਨੂੰ ਕਰਾਉਣ ਵਿੱਚ ਯੋਗਦਾਨ ਪਾਇਆ। ਉਨ੍ਹਾਂ ਨੇ ਭਵਿੱਖ ਵਿੱਚ ਵੀ ਪ੍ਰਤੀਯੋਗੀਆਂ ਨੂੰ ਹੋਰ ਉੱਚੀਆਂ ਪ੍ਰਾਪਤੀਆਂ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ। ਖੇਡ ਮਸ਼ਾਲ ਨੂੰ ਯੂਨੀਵਰਸਿਟੀ ਦੇ ਉੱਘੇ ਖਿਡਾਰੀਆਂ ਨੇ ਰੋਸ਼ਨ ਕੀਤਾ। ਯੂਨੀਵਰਸਿਟੀ ਦੇ ਉੱਘੇ ਖਿਡਾਰੀ ਗੁਰਵਿੰਦਰ ਸਿੰਘ ਦੇ ਸਹੁੰ ਚੁੱਕਣ ਨਾਲ ਅਥਲੈਟਿਕ ਮੀਟ ਸ਼ੁਰੂ ਹੋਈ। ਉਦਘਾਟਨ ਤੋਂ ਬਾਅਦ ਖਿਡਾਰੀਆਂ ਦਾ ਮਾਰਚ ਪਾਸਟ ਹੋਇਆ। ਖੁਸ਼ਹਾਲੀ ਅਤੇ ਜੋਸ਼ ਦੇ ਚਿੰਨ ਦੇ ਤੌਰ ਤੇ ਗੁਬਾਰੇ ਵੀ ਹਵਾ ਵਿੱਚ ਛੱਡੇ ਗਏ। ਗ਼ੈਰ-ਅਧਿਆਪਨ ਮੁਲਾਜ਼ਮਾਂ ਨੇ ਦੋਸਤਾਨਾ ਕਬੱਡੀ ਮੈਚ ਵੀ ਖੇਡਿਆ ਜਿਸ ਦਾ ਦਰਸ਼ਕਾਂ ਨੇ ਭਰਪੂਰ ਆਨੰਦ ਲਿਆ।ਇਨਾਮ ਵੰਡ ਸਮਾਗਮ ਸਮੇਂ ਸ. ਨਿਰਮਲ ਸਿੰਘ ਢਿੱਲੋਂ ਇੰਸਪੈਕਟਰ ਜਨਰਲ ਪੁਲਿਸ, ਪਟਿਆਲਾ ਰੇਂਜ ਮੁੱਖ ਮਹਿਮਾਨ ਸਨ।ਉਨ੍ਹਾਂ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਸਵੈ ਵਿਸ਼ਵਾਸ਼ ਦੀ ਭਾਵਨਾ ਨੂੰ ਸੁਗਠਿਤ ਕਰਦੀਆਂ ਹਨ।ਇਸ ਨਾਲ ਜਿੱਥੇ ਸਿਹਤ ਸੁਚੱਜੀ ਹੁੰਦੀ ਹੈ ਉੱਥੇ ਕਈ ਚੰਗੀਆਂ ਆਦਤਾਂ  ਅਤੇ ਕਦਰਾਂ ਕੀਮਤਾਂ ਵੀ ਦ੍ਰਿੜ ਹੁੰਦੀਆਂ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਉਨ੍ਹਾਂ ਨੂੰ ਆਪਣੇ ਇਰਾਦਿਆਂ ਨੂੰ ਕਾਮਯਾਬ ਕਰਨ ਵਾਸਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ। ਲੜਕਿਆਂ ਵਿੱਚੋਂ ਅਰਸ਼ਦੀਪ ਸਿੰਘ ਕੈਲੇ ਤੇ ਲੜਕੀਆਂ ਵਿੱਚੋਂ ਰਮਨੀਤ ਕੌਰ ਨੂੰ ਸਰਵਉੱਤਮ ਅਥਲੀਟ ਐਲਾਨਿਆ ਗਿਆ. ਕਾਲਜ ਆਫ ਵੈਟਨਰੀ ਸਾਇੰਸ ਨੇ ਓਵਰਆਲ ਟਰਾਫੀ ਤੇ ਕਬਜ਼ਾ ਕੀਤਾ। ਖਾਲਸਾ ਕਾਲਜ ਆਫ ਵੈਟਨਰੀ ਐਂਡ ਐਨੀਮਲ ਸਾਇੰਸ ਅੰਮ੍ਰਿਤਸਰ ਨੇ ਵੀ ਕਈ ਮੁਕਾਬਲਿਆਂ ਵਿੱਚ ਚੰਗੀਆਂ ਪ੍ਰਾਪਤੀਆਂ ਕੀਤੀਆਂ।ਐਨ. ਸੀ. ਸੀ ਕੈਡਿਟਾਂ ਨੇ ਘੋੜਿਆਂ ਦੇ ਸ਼ਾਨਦਾਰ ਕਰਤਬ ਪੇਸ਼ ਕੀਤੇ। ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਦਾ ਵੀ ਦਿਲਖਿੱਚਵਾਂ ਪ੍ਰਦਰਸ਼ਨ ਕੀਤਾ. ਇਸ ਮੌਕੇ ਤੇ ਯੂਨੀਵਰਸਿਟੀ ਦੇ ਅਧਿਆਪਕ ਸਹਿਬਾਨ ਮੁਲਾਜ਼ਮ ਸਹਿਬਾਨ ਅਤੇ ਵਿਦਿਆਰਥੀਆਂ ਨੇ ਵੱਧ-ਚੜ ਕੇ ਹਾਜ਼ਰੀ ਲਗਵਾਈ ਅਤੇ ਖਿਡਾਰੀਆਂ ਦਾ ਉਤਸ਼ਾਹ ਵਧਾਇਆ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕ ਤੇ ਮੁਲਾਜ਼ਮ ਸਾਹਿਬਾਨ ਵੀ ਇਸ ਮੌਕੇ ਤੇ ਸ਼ਾਮਿਲ ਹੋਏ।ਡਾ. ਸਤਿੰਦਰ ਪਾਲ ਸਿੰਘ ਸੰਘਾ, ਨਿਰਦੇਸ਼ਕ ਵਿਦਆਰਥੀ ਭਲਾਈ, ਨੇ ਵੈਟਨਰੀ ਯੂਨੀਵਰਸਿਟੀ ਦੇ ਸਾਰੇ ਪਰਿਵਾਰ ਦਾ ਇਸ ਮੌਕੇ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ ਅਤੇ ਜੇਤੂਆਂ ਨੂੰ ਵਧਾਈ ਦਿੱਤੀ।ਜੇਤੂ ਖਿਡਾਰੀਆਂ ਦੀ ਸੂਚੀ ਹੈ:     
ਲੜਕੇ
110 ਮੀ:ਅੜਿੱਕਾ ਦੌੜ 1 ਅਰਸ਼ਦੀਪ ਸਿੰਘ 2 ਸੁਭਾਸ਼ ਕੁਮਾਰ ਸਿੰਘ 3 ਸੁਰਜ ਥਾਰੂ
400 ਮੀ:ਅੜਿੱਕਾ ਦੌੜ 1 ਅਰਸ਼ਦੀਪ ਸਿੰਘ ਕੈਲੇ 2 ਜਸਕਰਨ ਸਿੰਘ ਚਾਹਲ 3 ਜਗਦੀਪ ਸਿੰਘ

No comments: