Mon, Oct 6, 2014 at 6:08 PM
ਭਗਵਾਨ ਵਾਲਮੀਕ ਜੀ ਦੇ ਜਨਮ ਦਿਵਸ ਮੌਕੇ ਵਿਸ਼ੇਸ਼ ਹੁਕਮ ਜਾਰੀ
ਲੁਧਿਆਣਾ: 6 ਅਕਤੂਬਰ 2014: (ਰੈਕਟਰ ਕਥੂਰੀਆ//ਪੰਜਾਬ ਸਕਰੀਨ):

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਪ੍ਰਮੋਦ ਬਾਨ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 7 ਅਤੇ 8 ਅਕਤੂਬਰ, 2014 ਨੂੰ ਭਗਵਾਨ ਵਾਲਮੀਕ ਜੀ ਦੇ ਜਨਮ ਦਿਵਸ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਵਿੱਚ ਮੀਟ ਅਤੇ ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਬੁੱਚੜਖਾਨੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦਿਨ ਹੋਟਲ, ਢਾਬਿਆਂ 'ਤੇ ਮੀਟ ਅਤੇ ਅੰਡੇ ਬਣਾਉਣ 'ਤੇ ਮੁਕੰਮਲ ਪਾਬੰਦੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫਾਇਦਾ ਉਠਾਇਆ ਜਾ ਸਕਦਾ ਹੈ।
No comments:
Post a Comment