Mon, Oct 20, 2014 at 4:28 PM
SGPC ਵੱਲੋਂ ਕਰਾਏ ਗਏ ਸਲਾਨਾ ਸਮਾਗਮ ਕਰਵਾਏ ਗਏ
ਅੰਮ੍ਰਿਤਸਰ:20 ਅਕਤੂਬਰ 2014: (ਇੰਦਰ ਮੋਹਣ ਸਿੰਘ ਅਨਜਾਣ//SGPC//ਪੰਜਾਬ ਸਕਰੀਨ):
ਸਥਾਨਕ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ, ਚਲਦਾ ਵਹੀਰ ਵੱਲੋਂ ਜਥੇਦਾਰ ਨਵਾਬ ਕਪੂਰ ਸਿੰਘ ਅਤੇ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਯਾਦ ਵਿੱਚ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਦੇਖ ਰੇਖ 'ਚ ਸਲਾਨਾ ਸਮਾਗਮ ਕਰਵਾਇਆ ਗਿਆ। ਇਨ੍ਹਾਂ ਦੋਨੋ ਅਮਰ ਸੂਰਬੀਰ ਯੋਧਿਆਂ ਦੀ ਯਾਦ ਵਿੱਚ ਗੁਰਦੁਆਰਾ ਮੱਲ ਅਖਾੜਾ ਪਾਤਸ਼ਾਹੀ ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਉੱਚ ਕੋਟੀ ਦੇ ਕਵੀਸਰ ਤੇ ਢਾਡੀ ਜਥਿਆਂ ਵਲੋਂ ਬੀਰ ਰਸੀ ਵਾਰਾਂ ਗਾ ਕੇ ਜਥੇਦਾਰ ਨਵਾਬ ਕਪੂਰ ਸਿੰਘ ਅਤੇ ਜਥੇਦਾਰ ਜੱਸਾ ਸਿੰਘ ਆਲੂਵਾਲੀਆ ਦੇ ਜੀਵਨ ਤੇ ਚਾਨਣ ਪਾਇਆ ਗਿਆ ਇਸ ਉਪਰੰਤ ਮਹਾਨ ਵਿਦਵਾਨਾਂ ਤੇ ਕਥਾ-ਵਾਚਕਾਂ ਨੇ ਸੰਗਤਾਂ ਨੂੰ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ।
ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਗੁਰੂ ਸਾਹਿਬਾਨ ਦੇ ਪ੍ਰਕਾਸ਼ ਤੇ ਸ਼ਹੀਦੀ ਪੁਰਬ, ਭਗਤਾਂ ਤੇ ਸ਼ਹੀਦਾਂ ਦੇ ਦਿਹਾੜੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਉਂਦੀ ਹੈ। ਪਿਛਲੇ ਸਾਲ ਦੀ ਤਰਾਂ ਇਸ ਵਾਰ ਵੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਰਾਏ ਉਪਰੰਤ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਬਾਣੀ ਅਤੇ ਬਾਣੇ ਦੇ ਧਾਰਨੀ ਮਹਾਨ ਸਿੱਦਕੀ ਸਿੰਘ ਜਥੇਦਾਰ ਨਵਾਬ ਕਪੂਰ ਸਿੰੰਘ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਬਰਸੀ ਵਿਸ਼ਾਲ ਤੌਰ ਤੇ ਮਿਲ ਕੇ ਮਨਾਈ ਜਾ ਰਹੀ ਹੈ। ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਬੁੱਢਾ ਦਲ ਦੇ ਚੌਥੇ ਜਥੇਦਾਰ ਸਨ ਤੇ ਆਪ ਨੇ ਜਥੇਦਾਰ ਨਵਾਬ ਕਪੂਰ ਸਿੰਘ ਜੀ ਪਾਸੋਂ ਅੰਮ੍ਰਿਤ ਛਕਿਆ ਤੇ ਛੋਟੀ ਉਮਰ ਤੋਂ ਜਥੇ 'ਚ ਰਹਿ ਕੇ ਦੁਨਿਆਵੀ ਵਿੱਦਿਆ ਸੰਸਕ੍ਰਿਤ, ਫਾਰਸੀ ਆਦਿ ਤੋਂ ਇਲਾਵਾ ਸ਼ਸਤਰ ਵਿੱਦਿਆ ਵੀ ਹਾਸਲ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦੇ ਨਾਮ ਤੇ ਇਸ ਦਲ ਦਾ ਨਾਮ ਬੁੱਢਾ ਦਲ ਰੱਖਿਆ ਗਿਆ ਸੀ, ਜਿਸ ਦੇ 14 ਵੇਂ ਮੁਖੀ ਦੇ ਤੌਰ ਤੇ ਬਾਬਾ ਬਲਬੀਰ ਸਿੰਘ ਸੇਵਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਸਮੁੱਚੀ ਕੌਮ ਨੂੰ ਲੋੜ ਹੈ ਕਿ ਉਹ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਵੱਲੋਂ ਕੀਤੀਆਂ ਸੇਵਾਵਾਂ ਤੇ ਅਮਲ ਕਰਨ।
ਸਿੰਘ ਸਾਹਿਬ ਨੇ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਥੇਦਾਰ ਜੱਸਾ ਸਿੰਘ ਨੇ ਸ. ਬਦਰ ਸਿੰਘ ਤੇ ਮਾਤਾ ਜੀਵਨ ਕੌਰ ਦੇ ਘਰ 3 ਮਈ 1718 ਈ: ਨੂੰ ਪਿੰਡ ਆਹਲੂਵਾਲ (ਪਾਕਿਸਤਾਨ) 'ਚ ਜਨਮ ਲਿਆ। ਛੋਟੀ ਉਮਰੇ ਹੀ ਸਿਰ ਤੋਂ ਬਾਪ ਦਾ ਸਾਇਆ ਉੱਠ ਗਿਆ ਤੇ ਆਪ ਜਥੇਦਾਰ ਨਵਾਬ ਕਪੂਰ ਸਿੰਘ ਪਾਸ ਆ ਗਏ। ਜਥੇਦਾਰ ਨਵਾਬ ਕਪੂਰ ਸਿੰਘ ਜੀ ਨੂੰ ਜਥੇਦਾਰ ਜੱਸਾ ਸਿੰਘ ਦੀ ਨੇਕ ਨੀਅਤੀ, ਸਾਊ ਸੁਭਾਅ ਤੇ ਸਿੱਦਕੀ ਹੋਣਾ ਚੰਗਾ ਲੱਗਾ ਤਾਂ ਆਪ ਨੂੰ ਜਥੇਦਾਰ ਨਵਾਬ ਕਪੂਰ ਸਿੰਘ ਨੇ ਆਪਣੇ ਪਾਸ ਰੱਖ ਲਿਆ। ਇਥੇ ਹੀ ਜਥੇਦਾਰ ਜੱਸਾ ਸਿੰਘ ਨੇ ਨੇਜਾਬਾਜੀ, ਘੋੜ ਸਵਾਰੀ, ਤੇਗ ਦੇ ਜੌਹਰ, ਤੀਰ ਕਮਾਨ ਆਦਿ ਦੀ ਬਰੀਕੀ ਨਾਲ ਸਿੱਖਿਆ ਪ੍ਰਾਪਤ ਕੀਤੀ ਤੇ ਸਿੱਖ ਸਰਦਾਰਾਂ ਦੀ ਪਹਿਲੀ ਕਤਾਰ 'ਚ ਸ਼ਾਮਲ ਹੋ ਗਏ। ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਨੇ ਜਿਥੇ ਬਹੁਤ ਸਾਰੇ ਅਫਗਾਨੀਆਂ ਨੂੰ ਸੋਧਿਆ ਉਥੇ ਅਹਿਮਦਸ਼ਾਹ ਅਬਦਾਲੀ ਪਾਸੋਂ ਬਹੁਤ ਸਾਰੀਆਂ ਹਿੰਦੂ ਲੜਕੀਆਂ ਨੂੰ ਬਾ-ਇੱਜਤ ਛੁਡਵਾਇਆ। ਐਸੇ ਸਿੱਦਕੀ ਸਿੰਘ ਦੀ ਯਾਦ ਸਾਨੂੰ ਹਮੇਸ਼ਾ ਮਨਾਉਂਦੇ ਰਹਿਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀਆਂ ਨਸਲਾਂ ਨੂੰ ਆਪਣੇ ਗੌਰਵਮਈ ਇਤਿਹਾਸ ਦੀ ਜਾਣਕਾਰੀ ਤੇ ਉਸ ਤੋਂ ਪ੍ਰੇਰਣਾ ਮਿਲਦੀ ਰਹੇ।
ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਵਿਸ਼ੇਸ਼ ਤੌਰ ਤੇ ਧੰਨਵਾਦੀ ਹਨ ਜਿਨ੍ਹਾਂ ਨੇ ਜਥੇਦਾਰ ਨਵਾਬ ਕਪੂਰ ਸਿੰਘ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁਖੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਵੱਡਾ ਯੋਗਦਾਨ ਪਾਇਆ ਹੈ। ਅੱਜ ਬੁੱਢਾ ਦਲ ਤੇ ਸ਼੍ਰੋਮਣੀ ਕਮੇਟੀ ਵੱਲੋਂ ਮਿਲ ਕੇ ਸੁਲਤਾਨ-ਉਲ-ਕੌਮ ਮਹਾਨ ਯੋਧੇ, ਜਰਨੈਲ, ਪੰਥ ਸੇਵਕ ਜਥੇਦਾਰ ਜੱਸਾ ਸਿੰਘ ਦੀ ਬਰਸੀ ਮਨਾਈ ਗਈ ਹੈ। ਉਹਨਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਆਪ ਇਸ ਸਮਾਗਮ 'ਚ ਸ਼ਾਮਲ ਹੋਣਾ ਸੀ ਪ੍ਰੰਤੂ ਕੁਝ ਜ਼ਰੂਰੀ ਪੰਥਕ ਰੁਝੇਵਿਆਂ ਕਾਰਣ ਉਹ ਸਮਾਗਮ 'ਚ ਸ਼ਾਮਲ ਨਹੀਂ ਹੋ ਸਕੇ, ਪ੍ਰੰਤੂ ਉਹਨਾਂ ਵੱਲੋਂ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਟਾਫ ਇਥੇ ਹਾਜ਼ਰ ਹੈ, ਜੋ ਜਥੇਬੰਦੀ ਵਾਸਤੇ ਖੁਸ਼ੀ ਦੀ ਗੱਲ ਹੈ, ਉਨ੍ਹਾਂ ਸਮੂਹ ਜਥੇਬੰਦੀਆਂ ਦੇ ਮੁਖੀਆਂ ਤੇ ਆਈ ਸੰਗਤ ਦਾ ਧੰਨਵਾਦ ਕੀਤਾ। ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਸ. ਬਿਜੈ ਸਿੰਘ ਮੀਤ ਸਕੱਤਰ ਸ਼੍ਰੋਮਣੀ ਕਮੇਟੀ ਨੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੂੰ ਲੋਈ ਤੇ ਸਿਰੋਪਾਉ ਨਾਲ ਸਨਮਾਨਿਤ ਕੀਤਾ। ਸਟੇਜ਼ ਦੀ ਸੇਵਾ ਉੱਘੇ ਸਿੱਖ ਚਿੰਤਕ ਸ. ਭਗਵਾਨ ਸਿੰਘ ਜੌਹਲ ਨੇ ਬਾਖੂਬੀ ਨਿਭਾਈ।
ਇਸ ਉਪਰੰਤ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਭਾਈ ਰਣਜੀਤ ਸਿੰਘ ਗੌਹਰ-ਏ-ਮਸਕੀਨ ਕਥਾਵਾਚਕ, ਬਾਬਾ ਨੰਦ ਸਿੰਘ ਮੁੰਡਾ ਪਿੰਡ ਅਤੇ ਬਾਬਾ ਵੱਸਣ ਸਿੰਘ ਨੇ ਬੁਰਜ ਬਾਬਾ ਅਕਾਲੀ ਫੂਲਾ ਸਿੰਘ ਵਿਖੇ ਬਣਾਈ ਜਾ ਰਹੀ ਡਿਉੜੀ ਦੀਆਂ ਇੱਟਾਂ ਲਗਾਉਣ ਦੀ ਸੇਵਾ ਕੀਤੀ। ਪ੍ਰੈਸ ਨਾਲ ਗੱਲਬਾਤ ਦੌਰਾਨ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਦੱਸਿਆ ਕਿ ਇਸ ਗੁਰਦੁਆਰਾ ਸਾਹਿਬ ਵਿਖੇ ਇਕ ਵਿਸ਼ਾਲ ਲੰਗਰ ਹਾਲ ਦੀ ਇਮਾਰਤ ਅਤੇ ਸੰਗਤਾਂ ਦੇ ਰਹਿਣ ਵਾਸਤੇ ਐਨ.ਆਰ.ਆਈ ਸਰਾਂ ਵੀ ਬਣਾਈ ਜਾਵੇਗੀ।
ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਬਰਸੀ ਸਮਾਗਮ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਭਾਈ ਰਣਜੀਤ ਸਿੰਘ ਗੌਹਰ, ਸ. ਬਿਜੈ ਸਿੰਘ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਬਾਬਾ ਮੱਖਣ ਸਿੰਘ, ਬਾਬਾ ਗੱਜਣ ਸਿੰਘ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਸਾਧਾ ਸਿੰਘ, ਬਾਬਾ ਨੰਦ ਸਿੰਘ ਮੁੰਡਾ ਪਿੰਡ, ਬਾਬਾ ਬਲਦੇਵ ਸਿੰਘ, ਬਾਬਾ ਵਸੱਣ ਸਿੰਘ, ਬਾਬਾ ਮਨਮਹੋਣ ਸਿੰਘ ਬਾਰਨ ਵਾਲੇ, ਬਾਬਾ ਗੁਰਪਿੰਦਰ ਸਿੰਘ ਵਡਾਲਾ, ਬਾਬਾ ਤਰਲੋਕ ਸਿੰਘ, ਬਾਬਾ ਮੇਜਰ ਸਿੰਘ, ਬਾਬਾ ਸ਼ੇਰ ਸਿੰਘ, ਬਾਬਾ ਪ੍ਰਗਟ ਸਿੰਘ, ਬਾਬਾ ਮੋਣ ਸਿੰਘ, ਬਾਬਾ ਤ੍ਰਿਲੋਚਨ ਸਿੰਘ, ਬਾਬਾ ਸਤਪਾਲ ਸਿੰਘ ਤੇ ਉੱੱਘੇ ਸਿੱਖ ਚਿੰਤਕ ਸ. ਭਗਵਾਨ ਸਿੰਘ ਜੋਹਲ ਆਦਿ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।

No comments:
Post a Comment