Sat, Nov 1, 2014 at 6:23 PM
ਪਵਿੱਤਰ ਗੁਰਪੁਰਬ ਮੌਕੇ ਪੁੱਲ 'ਤੇ ਕੀਤੀ ਜਾਵੇਗੀ ਦੀਪਮਾਲਾ
*ਦੋ ਤਿੰਨ ਦਿਨਾਂ ਵਿੱਚ ਹੋ ਜਾਵੇਗਾ ਕੰਮ ਮੁਕੰਮਲ-ਡਿਪਟੀ ਕਮਿਸ਼ਨਰ
*ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹਾਲੇ ਨਹੀਂ ਖੋਲ੍ਹਿਆ ਜਾ ਸਕਦਾ
ਲੁਧਿਆਣਾ: 1 ਨਵੰਬਰ 2014: (ਪੰਜਾਬ ਸਕਰੀਨ ਬਿਊਰੋ)-
''ਫਿਰੋਜ਼ਪੁਰ ਸੜਕ 'ਤੇ ਲੋਧੀ ਕਲੱਬ ਦੇ ਨਾਲ ਰੇਲਵੇ ਲਾਈਨ ਦੇ ਹੇਠਾਂ ਦੀ ਤਿਆਰ ਕੀਤੇ ਗਏ ਜ਼ਮੀਨਦੋਜ਼ ਰਸਤੇ (ਅੰਡਰਪਾਸ) ਦਾ ਉਸਾਰੀ ਕਾਰਜ ਲਗਭਗ ਅੰਤਿਮ ਪੜਾਅ 'ਤੇ ਹੈ ਅਤੇ ਇਸ ਨੂੰ 6 ਨਵੰਬਰ ਨੂੰ ਆਮ ਲੋਕਾਂ ਦੀ ਸਹੂਲਤ ਲਈ ਖੋਲ੍ਹ ਦਿੱਤਾ ਜਾਵੇਗਾ।'' ਇਹ ਵਿਚਾਰ ਪੰਜਾਬ ਸਰਕਾਰ ਦੇ ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਨੇ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਇਹ ਪੁੱਲ ਲਗਭਗ ਤਿਆਰ ਹੋ ਚੁੱਕਾ ਹੈ। ਗਲਾਡਾ ਵੱਲੋਂ ਇਸ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਨਗਰ ਸੁਧਾਰ ਟਰੱਸਟ ਵੱਲੋਂ ਇਸ ਵਿੱਚ ਦੀ ਸੜਕ ਬਣਾਉਣ ਦਾ ਕੰਮ ਅਗਲੇ ਇੱਕ ਦੋ ਦਿਨ ਵਿੱਚ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮਿਤੀ 6 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਇਹ ਪੁੱਲ ਆਮ ਲੋਕਾਂ ਦੀ ਸਹੂਲਤ ਲਈ ਖੋਲ੍ਹ ਦਿੱਤਾ ਜਾਵੇਗਾ। ਇਸ ਦਿਨ ਪੁੱਲ 'ਤੇ ਦੀਪਮਾਲਾ ਵੀ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਨੇ ਇਸ ਪੁੱਲ ਸਮੇਤ ਸ਼ਹਿਰ ਦੇ ਹੋਰ ਵਿਕਾਸ ਕਾਰਜਾਂ ਬਾਰੇ ਪ੍ਰਗਤੀ ਰਿਪੋਰਟ ਲੈਣ ਤੋਂ ਬਾਅਦ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਹਿੱਤ ਅਤੇ ਸ਼ਹਿਰ ਲੁਧਿਆਣਾ ਵਿੱਚੋਂ ਆਵਾਜਾਈ ਦੀ ਸਮੱਸਿਆ ਦੇ ਹੱਲ ਲਈ ਕਰੋੜਾਂ ਦੀ ਲਾਗਤ ਨਾਲ ਰੇਲਵੇ ਓਵਰ ਅਤੇ ਅੰਡਰਬ੍ਰਿਜ ਸ਼ੁਰੂ ਕੀਤੇ ਹੋਏ ਹਨ, ਜਿਨ੍ਹਾਂ ਵਿੱਚੋਂ ਕਾਫੀ ਤਾਂ ਤਿਆਰ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ, ਜਦਕਿ ਰਹਿੰਦੇ ਪ੍ਰੋਜੈਕਟ ਵੀ ਜਲਦ ਮੁਕੰਮਲ ਕਰਕੇ ਆਮ ਲੋਕਾਂ ਲਈ ਖੋਲ੍ਹ ਦਿੱਤੇ ਜਾਣਗੇ।
ਲੋਧੀ ਕਲੱਬ ਨਾਲ ਲੱਗਦੇ ਰੇਲਵੇ ਅੰਡਰਬ੍ਰਿਜ (ਜ਼ਮੀਨਦੋਜ਼ ਰਸਤਾ) ਦੀ ਉਸਾਰੀ ਨੂੰ ਸ਼ਹਿਰ ਦੇ ਵਿਕਾਸ ਲਈ ਮੀਲ ਪੱਥਰ ਕਰਾਰ ਦਿੰਦਿਆਂ ਸ੍ਰੀ ਅਗਰਵਾਲ ਨੇ ਕਿਹਾ ਕਿ ਵੈਸੇ ਤਾਂ ਇਹ ਪੁੱਲ ਪੂਰੀ ਤਰ੍ਹਾਂ ਤਿਆਰ ਹੈ ਪਰ ਇਸ ਨਾਲ ਜੁੜਦੀਆਂ ਸੜਕਾਂ ਦੀ ਨਗਰ ਸੁਧਾਰ ਟਰੱਸਟ ਵੱਲੋਂ ਮੁਰੰਮਤ ਕੀਤੀ ਜਾਣੀ ਬਾਕੀ ਸੀ, ਜਦਕਿ ਇਸ ਸੰਬੰਧੀ ਰੇਲਵੇ ਵਿਭਾਗ ਵੱਲੋਂ ਲੋੜੀਂਦੀ ਰਸਮੀ ਕਲੀਅਰੈਂਸ ਮਿਲਣ ਵਿੱਚ ਵੀ ਦੇਰੀ ਹੋ ਗਈ ਸੀ। ਇਸ ਪੁੱਲ ਨੂੰ ਗਲਾਡਾ ਵੱਲੋਂ ਕਰੀਬ 33 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ ਅਤੇ ਵਿਭਾਗ ਵੱਲੋਂ ਇਸ ਦੀ ਸਜਾਵਟ ਅਤੇ ਫਰਨਿਸ਼ਿੰਗ ਨੂੰ ਆਖ਼ਰੀ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਕਰੀਬ ਅੱਧਾ ਕਿਲੋਮੀਟਰ ਲੰਬਾਈ ਵਾਲੇ ਇਸ ਪੁੱਲ ਦੇ ਕੰਮ ਨੂੰ ਵਿਭਾਗ ਵੱਲੋਂ ਲਗਭਗ ਮੁਕੰਮਲ ਕਰ ਲਿਆ ਗਿਆ ਹੈ। ਜਦੋਂ ਤੱਕ ਇਸ ਪੁੱਲ ਦਾ ਕੰਮ ਚੱਲ ਰਿਹਾ ਹੈ, ਉਦੋਂ ਤੱਕ ਆਮ ਲੋਕਾਂ ਦੀ ਸਹੂਲਤ ਲਈ ਹਾਊਸਿੰਗ ਬੋਰਡ ਕਲੋਨੀ ਅਤੇ ਰਾਜਗੁਰੂ ਨਗਰ ਰਾਹੀਂ ਆਵਾਜਾਈ ਨੂੰ ਵਿਸ਼ੇਸ਼ ਰੂਟ ਚਲਾਇਆ ਜਾ ਰਿਹਾ ਹੈ ਅਤੇ ਆਮ ਲੋਕਾਂ ਦੇ ਲਾਂਘੇ ਦੀ ਕੋਈ ਸਮੱਸਿਆ ਨਹੀਂ ਹੈ। ਇਸ ਸੰਬੰਧੀ ਲੁਧਿਆਣਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰ. ਸੁਪਰੀਤ ਸਿੰਘ ਗੁਲਾਟੀ ਨੇ ਕਿਹਾ ਕਿ ਟਰੱਸਟ ਵੱਲੋਂ ਇਸ ਪੁੱਲ ਦੇ ਅੰਦਰ ਅਤੇ ਬਾਹਰ ਕਰੀਬ 2.5 (ਢਾਈ) ਕਿਲੋਮੀਟਰ ਦੀ ਸੜਕ ਬਣਾਈ ਜਾ ਰਹੀ ਹੈ, ਜੋ ਕਿ ਅਗਲੇ 2-3 ਦਿਨਾਂ ਵਿੱਚ ਮੁਕੰਮਲ ਕਰ ਦਿੱਤੀ ਜਾਵੇਗੀ।

No comments:
Post a Comment