Friday, April 03, 2015

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦਾ ਜਨਰਲ ਇਜਲਾਸ 5 ਅਪ੍ਰੈਲ ਨੂੰ

Fri, Apr 3, 2015 at 1:18 PM
ਦੇਸ ਵਿਦੇਸ਼ ਵਿਚ ਵੱਸਦੇ ਹਨ 1700 ਦੇ ਲਗਪਗ ਮੈਂਬਰ
ਲੁਧਿਆਣਾ: 03 ਅਪ੍ਰੈਲ 2015:  (*ਡਾ. ਗੁਲਜ਼ਾਰ ਸਿੰਘ ਪੰਧੇਰ//ਪੰਜਾਬ ਸਕਰੀਨ):
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦਾ ਜਨਰਲ ਇਜਲਾਸ 05 ਅਪ੍ਰੈਲ 2015, ਦਿਨ ਐਤਵਾਰ ਨੂੰ ਸਵੇਰੇ 10.30 <:10.30> ਵਜੇ ਪੰਜਾਬੀ ਭਵਨ ਲੁਧਿਆਣਾ ਵਿਖੇ ਹੋ ਰਿਹਾ ਹੈ। ਇਜਲਾਸ ਵਿਚ ਅਕਾਡਮੀ ਦੇ ਜਨਰਲ ਸਕੱਤਰ ਵੱਲੋਂ ਪਿਛਲੇ ਸਾਲ ਦੀ ਰਿਪੋਰਟ ਅਤੇ ਬਜਟ ਪੇਸ਼ ਕੀਤਾ ਜਾਵੇਗਾ। ਇਸ ਸਮੇਂ ਅਕਾਡਮੀ ਵੱਲੋਂ ਦਿੱਤੀਆਂ ਜਾਣ ਵਾਲੀਆਂ ਦੋ ਫ਼ੈਲੋਸ਼ਿਪ ਦੀ ਵੀ ਪ੍ਰਵਾਨਗੀ ਹੋਵੇਗੀ। ਪੰਜਾਬ ਸਰਕਾਰ ਤੋਂ ਇਸ ਸੰਸਥਾ ਨੂੰ ਚਲਾਉਣ ਲਈ ਵਿੱਤੀ ਸਹਾਇਤਾ ਦੀ ਮੰਗ ਕੀਤੀ ਜਾਵੇਗੀ ਅਤੇ ਲੇਖਕਾਂ ਦੁਆਰਾ ਬਹੁਮੁੱਲੇ ਸੰਵਾਦ ਰਾਹੀਂ ਪਾਸ ਕੀਤੇ ਗਏ ਮਤਿਆਂ ਰਾਹੀਂ ਭਾਸ਼ਾ ਤੇ ਸੱਭਿਆਚਾਰ ਨੂੰ ਹੋਰ ਬੇਹਤਰ ਤਰੀਕੇ ਨਾਲ ਧਿਆਨ ਵਿਚ ਲਿਆਉਣ ਲਈ ਮਤੇ ਪੇਸ਼ ਕੀਤੇ ਜਾਣਗੇ। ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਦੱਸਿਆ ਕਿ ਪੰਜਾਬੀ ਸਾਹਿਤ ਅਕਾਡਮੀ 1954 ਤੋਂ ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਦੇ ਪ੍ਰਚਾਰ ਪਾਸਾਰ ਲਈ ਨਿਰੰਤਰ ਯਤਨਸ਼ੀਲ ਹੈ। ਇਸ ਦੇ 1700 ਦੇ ਲਗਪਗ ਮੈਂਬਰ ਦੇਸ ਵਿਦੇਸ਼ ਵਿਚ ਵੱਸਦੇ ਹਨ। ਪੰਜਾਬੀ ਅਤੇ ਦੂਸਰੀਆਂ ਭਾਸ਼ਾਵਾਂ ਦੇ ਲੇਖਕਾਂ ਵਿਚ ਇਸ ਸੰਸਥਾ ਦਾ ਵਿਸ਼ੇਸ਼ ਵਕਾਰ ਹੈ। ਇਸ ਮੌਕੇ ਸ. ਹਰਦੇਵ ਸਿੰਘ ਗਰੇਵਾਲ ਦੀ ਨਵ ਪ੍ਰਕਾਸ਼ਿਤ ਪੁਸਤਕ ‘ਮੈਂ ਪੰਜਾਬ ਵਲੂੰਧਰ ਹੋਇਆ’ ਲੋਕ ਅਰਪਣ ਕੀਤੀ ਜਾਵੇਗੀ।
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਡਾ. ਸੁਰਜੀਤ ਸਿੰਘ ਅਤੇ ਜਨਰਲ ਸਕੱਤਰ ਡਾ. ਅਨੂਪ ਸਿੰਘ ਨੇ ਆਪਣੇ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਜਨਰਲ ਇਜਲਾਸ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।
*ਡਾ. ਗੁਲਜ਼ਾਰ ਸਿੰਘ ਪੰਧੇਰ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰੈੱਸ ਸਕੱਤਰ  ਉਹਨਾਂ ਦਾ ਸੰਪਰਕ ਨੰਬਰ ਹੈ-94647-62825


No comments: