Friday, June 03, 2016

ਦਲ ਖਾਲਸਾ ਵੱਲੋਂ 3 ਜੂਨ ਦੀ ਸ਼ਾਮ ਨੂੰ ਘੱਲੂਘਾਰਾ ਯਾਦਗਾਰੀ ਮਾਰਚ


6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ
ਅੰਮ੍ਰਿਤਸਰ: 2 ਜੂਨ 2016: (ਪੰਜਾਬ ਸਕਰੀਨ ਬਿਊਰੋ):
ਦਰਬਾਰ ਸਾਹਿਬ 'ਤੇ ਹਮਲੇ ਦੀ 32 ਵੀਂ ਵਰੇਗੰਢ ਮੌਕੇ 3 ਜੂਨ ਦੀ ਸ਼ਾਮ ਨੂੰ ਜਥੇਬੰਦੀ ਦੇ ਨੌਜਵਾਨਾਂ ਵਲੋਂ ਇੱਕ ਘੱਲੂਘਾਰਾ ਯਾਦਗਾਰੀ ਮਾਰਚ ਕੱਢਿਆ ਜਾਵੇਗਾ, ਜੋ ਸ਼ਹਿਰ ਦੇ ਪ੍ਰਮੁੱਖ ਹਿਸਿਆਂ ਵਿੱਚ ਨਿਕਲਦਾ ਹੋਇਆ ਅਕਾਲ ਤਖਤ ਸਾਹਿਬ ਵਿਖੇ ਸੰਪੰਨ ਹੋਵੇਗਾ ਜਿਥੇ ਸ਼ਹੀਦ ਹੋਣ ਵਾਲੇ ਸਿੰਘ-ਸਿੰਘਣੀਆਂ ਨੂੰ ਸ਼ਰਧਾਜਲੀ ਭੇਂਟ ਕੀਤੀ ਜਾਵੇਗੀ। ਨੌਜਵਾਨ ਸ਼ਹੀਦਾਂ ਦੀਆਂ ਤਸਵੀਰਾਂ ਅਤੇ ਖਾਲਸਾਈ ਝੰਡੇ ਲੈ ਕੇ ਮਾਰਚ ਵਿੱਚ ਹਿੱਸਾ ਲੈਣਗੇ।
6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿਤਾ ਗਿਆ ਹੈ।ਉਸ ਦਿਨ ਕਾਰੋਬਾਰੀ ਅਦਾਰੇ, ਪੈਟਰੋਲ ਪੰਪ, ਵਿਦਿਅਕ ਅਦਾਰੇ, ਸਿਨੇਮਾ ਹਾਲ ਅਦਿਕ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ। ਸਡ਼ਕੀ ਜਾਂ ਰੇਲ ਆਵਾਜਾਈ ਨਹੀ ਰੋਕੀ ਜਾਵੇਗੀ ਤੇ ਦਵਾਈਆਂ ਦੀਆਂ ਦੁਕਾਨਾਂ ਵੀ ਖੁਲੀਆਂ ਰਹਿਣਗੀਆਂ।

ਸਮਾਣਾ (ਪਟਿਆਲਾ) ਤੋਂ ਮਿਲੀਆਂ ਖਬਰਾਂ ਮੁਤਾਬਿਕ ਘਲੂਘਾਰਾ ਹਫ਼ਤੇ ਨੂੰ ਲੈ ਕੇ ਪੁਲਿਸ ਨੇ ਮਾਨ ਦਲ ਦੇ ਆਗੂਆਂ ਦੇ ਘਰਾਂ 'ਤੇ ਵੱਡੇ ਪੱਧਰ 'ਤੇ ਛਾਪੇ ਮਾਰੇ ਹਨ। ਸੂਚਨਾ ਅਨੁਸਾਰ ਪਾਰਟੀ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਸਰੂਪ ਸਿੰਘ ਸੰਧਾ ਸਮੇਤ ਇਕ ਦਰਜਨ ਤੋਂ ਵੱਧ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

No comments: