Tue, Jul 26, 2016 at 5:32 PM
ਸਰਕਾਰੀ ਸੀਨੀਅਰ ਸੈਕੰਡੀਰੀ ਸਕੂਲ, ਸੇਖੇਵਾਲ ਵਿਖੇ ਵਿਸ਼ੇਸ਼ ਆਯੋਜਨ
ਲੁਧਿਆਣਾ: 26 ਜੁਲਾਈ 2016: (ਪੰਜਾਬ ਸਕਰੀਨ ਬਿਊਰੋ)::
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਆਰੰਭੇ ‘‘ਕਿਸ਼ੋਰ ਸਿੱਖਿਆ ਪ੍ਰੋਗਰਾਮ’’ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੇਖੇਵਾਲ ਵੱਲੋਂ ਪਿੰ੍ਰਸੀਪਲ ਸ਼੍ਰੀ ਨਰੇਸ਼ ਕੁਮਾਰ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਅੰਤਰਰਾਸ਼ਟਰੀ ਦਿਵਸ ਮਨਾਇਆ ਗਿਆ। ਸ਼੍ਰੀ ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ 8ਵੀਂ, 9ਵੀਂ ਅਤੇ 10ਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ। ਉਹਨਾਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਇਹਨਾਂ ਤੋਂ ਹੋਣ ਵਾਲੀਆਂ ਭਿਆਨਕ ਬਿਮਾਰੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਹਨਾਂ ਕਿਹਾ ਜੋ ਲੋਕ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿੰਦੇ ਹਨ ਉਹ ਹੀ ਅੱਗੇ ਜਾ ਕੇ ਆਪਣੇ ਸਮਾਜ ਨੂੰ ਸਹੀ ਸੇਧ ਦੇ ਸਕਦੇ ਹਨ। ਉਹਨਾਂ ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਨਸ਼ੇ ਵਿਰੋਧੀ ਰੈਲੀ ਵੀ ਕੱਢੀ ਗਈ ਜਿਸ ਵਿੱਚ ਬੱਚਿਆਂ ਨੇ ਪੋਸਟਰਾਂ ਅਤੇ ਤਖਤੀਆਂ ਉੱਤੇ ਲਿਖੇ ਨਸ਼ੇ ਤੋਂ ਦੂਰ ਰਹਿਣ ਸੰਬੰਧੀ ਲਿਖੇ ਸਲੋਗਨਾਂ ਨਾਲ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਸ੍ਰੀਮਤੀ ਵਰਿੰਦਰਾ ਪ੍ਰਵੀਨ, ਸ੍ਰੀਮਤੀ ਅਰਚਨਾ ਚਾਵਲਾ, ਸ੍ਰੀਮਤੀ ਰਜਿੰਦਰ ਕੌਰ, ਸ੍ਰੀਮਤੀ ਸੰਤਸ਼, ਸ੍ਰੀਮਤੀ ਕੋਮਲ ਜੈਨ ਤੋਂ ਇਲਾਵਾ ਸਮੂਹ ਸਟਾਫ ਵੀ ਹਾਜ਼ਰ ਸੀ।
No comments:
Post a Comment