ਵਾਈਸ ਚਾਂਸਲਰ ਨੇ ਚਿੱਟੀ ਮੱਖੀ ਦੇ ਹਮਲੇ ਸੰਬੰਧੀ ਦਿੱਤੀ ਵੱਡਮੁੱਲੀ ਜਾਣਕਾਰੀ
ਲੁਧਿਆਣਾ 5 ਅਗਸਤ 2016: (ਰੈਕਟਰ ਕਥੂਰੀਆ//ਪ੍ਰਦੀਪ ਸ਼ਰਮਾ//ਪੰਜਾਬ ਸਕਰੀਨ):
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਅੱਜ ਨਰਮਾ-ਕਪਾਹ ਪੱਟੀ ਵਿੱਚ ਚਿੱਟੀ ਮੱਖੀ ਦੇ ਹਮਲੇ ਸੰਬੰਧੀ ਇਕ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਹ ਪ੍ਰੈਸ ਕਾਨਫਰੰਸ ਯੂਨੀਵਰਸਿਟੀ ਦੇ ਥਾਪਰ ਹਾਲ ਵਿੱਚ ਨਿਰਦੇਸ਼ਕ ਖੋਜ ਦੇ ਕਮੇਟੀ ਰੂਮ ਵਿੱਚ ਆਯੋਜਿਤ ਕੀਤੀ ਗਈ ਜਿਥੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾਕਟਰ ਬਲਦੇਵ ਸਿੰਘ ਢਿੱਲੋਂ ਅਤੇ ਹੋਰ ਉਚ ਅਧਿਕਾਰੀਆਂ ਨੇ ਵੱਖ-ਵੱਖ ਚੈਨਲਾਂ ਅਤੇ ਅਖ਼ਬਾਰਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੀ। ਇਸ ਮੌਕੇ ਹੋਏ ਸੁਆਲਾਂ ਜੁਆਬਾਂ ਵਿੱਚ ਵਾਈਸ ਚਾਂਸਲਰ ਡਾਕਟਰ ਬਲਦੇਵ ਸਿੰਘ ਢਿੱਲੋਂ ਨੇ ਇੱਕ ਇੱਕ ਗੱਲ ਬੜੇ ਵਿਸਥਾਰ ਨਾਲ ਸਮਝਾਈ। ਸਲਾਈਡ ਸ਼ੋ ਨਾਲ ਇਹ ਹੋਰ ਵੀ ਦਿਲਚਸਪ ਅਤੇ ਜੀਵੰਤ ਬਣ ਗਈ।
ਇਸ ਮੌਕੇ ਡਾ. ਢਿੱਲੋਂ ਨੇ ਚਿੱਟੀ ਮੱਖੀ ਦੇ ਹਮਲੇ ਸੰਬੰਧੀ ਵੱਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ । ਉਹਨਾਂ ਆਪਣੇ ਭਾਸ਼ਣ ਵਿੱਚ ਦੱਸਿਆ ਕਿ ਹੁਣ ਚਿੱਟੀ ਮੱਖੀ ਦਾ ਇਹ ਹਮਲਾ ਪਿਛਲੇ ਸਾਲ ਨਾਲੋਂ ਇਸ ਸਮੇਂ ਕਾਫ਼ੀ ਘੱਟ ਹੈ। ਇਸ ਲਈ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੇ ਕੀਟ-ਨਾਸ਼ਕਾਂ ਦੀਆਂ ਸਿਫ਼ਾਰਸ਼ਾਂ ਬਾਰੇ ਚਾਨਣਾ ਪਾਇਆ। ਉਹਨਾਂ ਜਾਣਕਾਰੀ ਵਧਾਉਦਿਆਂ ਦੱਸਿਆ ਕਿ ਨਰਮਾ-ਕਪਾਹ ਪੱਟੀ ਵਿੱਚ ਬਾਰਸ਼ ਦੀ ਕਮੀ ਦੇਖੀ ਜਾ ਰਹੀ ਹੈ ਪਰ ਯੂਨੀਵਰਸਿਟੀ ਵੱਲੋਂ ਵਿੱਢੇ ਜਾ ਰਹੇ ਯਤਨਾਂ ਸਦਕਾ ਇਸ ਤੋਂ ਹੋਣ ਵਾਲਾ ਨੁਕਸਾਨ ਕਾਬੂ ਹੇਠ ਹੈ । ਡਾ. ਢਿੱਲੋਂ ਨੇ ਦੱਸਿਆ ਕਿ ਪਿਛਲੇ ਸਾਲ ਦੇ ਤਜ਼ਰਬੇ ਨੂੰ ਧਿਆਨ ਰੱਖਦਿਆਂ ਇਸ ਸਾਲ ਆਰੰਭ ਵਿੱਚ ਹੀ ਇਸ ਟਾਕਰੇ ਲਈ ਵੱਡੀ ਮੁਹਿੰਮ ਵਿੱਢੀ ਗਈ ਅਤੇ ਇਸ ਸਾਲ ਮਈ ਮਹੀਨੇ ਤੋਂ ਖੇਤੀ ਵਿਗਿਆਨੀਆਂ ਦੀਆਂ ਨਿਰੰਤਰ ਫੇਰੀਆਂ ਆਰੰਭ ਕੀਤੀਆਂ ਗਈਆਂ। ਇਸ ਤੋਂ ਇਲਾਵਾ ਬੀਤੇ ਸਮੇਂ ਦੌਰਾਨ ਵੱਡੀ ਗਿਣਤੀ ਵਿੱਚ ਸਕਾਊਟਾਂ (500) ਅਤੇ ਸੁਪਵਾਈਜ਼ਰਾਂ (50) ਨੂੰ ਤਕਨੀਕੀ ਸਿਖਲਾਈ ਦੇਣ ਉਪਰੰਤ ਪਿੰਡ ਪੱਧਰ ਤੇ ਤੈਨਾਤ ਕੀਤਾ ਗਿਆ।
ਨਰਮਾ-ਕਪਾਹ ਪੱਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰਾ, ਫਾਰਮ ਸਲਾਹਕਾਰ ਕੇਂਦਰਾਂ, ਕਪਾਹ ਖੋਜ ਕੇਂਦਰ ਸਿਰਸਾ ਦੇ ਵਿਗਿਆਨੀ, ਰਾਜਸਥਾਨ ਐਗਰੀਕਲਚਰ ਯੂਨੀਵਰਸਿਟੀ ਦੇ ਵਿਗਿਆਨੀਆਂ ਦੇ ਨਾਲ ਯੂਨੀਵਰਸਿਟੀ ਦੇ ਵਿਗਿਆਨੀ ਲਗਾਤਾਰ ਸੰਪਰਕ ਵਿੱਚ ਹਨ ਅਤੇ ਸਾਰੇ ਇਲਾਕਿਆਂ ਵਿੱਚ ਚਿੱਟੀ ਮੱਖੀ ਸੰਬੰਧੀ ਲੋੜੀਂਦੀ ਨੀਤੀ ਤਿਆਰ ਕੀਤੀ ਗਈ ਸੀ । ਡਾ. ਢਿੱਲੋਂ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਟੀ ਵੀ, ਰੇਡੀਓ, ਸੋਸ਼ਲ ਮੀਡੀਆ ਰਾਹੀਂ ਕਿਸਾਨਾਂ ਨੂੰ ਨਿਰੰਤਰ ਜਾਗਰੂਕ ਕੀਤਾ ਗਿਆ ਅਤੇ ਇਸ ਸੰਬੰਧੀ ਯੂਨੀਵਰਸਿਟੀ ਵੱਲੋਂ ਜਾਣਕਾਰੀ ਭਰਪੂਰ ਇਸ਼ਤਿਹਾਰ, ਕੈਲੰਡਰ ਅਤੇ ਪੈਂਫਲਿਟ ਵੀ ਤਿਆਰ ਕੀਤੇ ਗਏ ਜੋ ਕਿ ਡੀਲਰਾਂ ਅਤੇ ਕਿਸਾਨਾਂ ਨੂੰ ਮੁਫ਼ਤ ਪ੍ਰਦਾਨ ਕੀਤੇ ਗਏ। ਉਹਨਾਂ ਕਿਹਾ ਕਿ ਇਹ ਸਭ ਕੁਝ ਪੰਜਾਬ ਸਰਕਾਰ ਅਤੇ ਖੇਤੀ ਵਿਭਾਗ ਦੇ ਨਾਲ-ਨਾਲ ਕਿਸਾਨਾਂ ਦੇ ਸਹਿਯੋਗ ਸਦਕਾ ਹੀ ਸੰਭਵ ਹੋ ਸਕਿਆ ਹੈ । ਉਹਨਾਂ ਇਸ ਮੌਕੇ ਕਿਹਾ ਕਿ ਜੇਕਰ ਮੌਸਮ ਅਨੁਕੂਲ ਰਹਿੰਦਾ ਹੈ ਤਾਂ ਇਸ ਵਾਰ ਚੰਗਾ ਝਾੜ ਮਿਲਣ ਦੀ ਉਮੀਦ ਹੈ । ਇੱਕ ਸਵਾਲ ਦੇ ਜਵਾਬ ਵਿੱਚ ਡਾ. ਢਿੱਲੋਂ ਨੇ ਦੱਸਿਆ ਕਿ ਦੇਸੀ ਕਪਾਹ ਤੇ ਚਿੱਟੀ ਮੱਖੀ ਦਾ ਹਮਲਾ ਬੀ ਟੀ ਨਰਮੇ ਨਾਲੋਂ ਘੱਟ ਦੇਖਿਆ ਗਿਆ ਹੈ। ਡਾ. ਢਿੱਲੋਂ ਨੇ ਜਾਣਕਾਰੀ ਵਧਾਉਦਿਆਂ ਦੱਸਿਆ ਕਿ ਲਖਨਊ ਵਿਖੇ ਸਥਿਤ ਕੌਮਾਂਤਰੀ ਪੱਧਰ ਦੇ ਅਦਾਰੇ ਦੇ ਨਾਲ ਮਿਲ ਕੇ ਚਿੱਟੀ ਮੱਖੀ ਦਾ ਹਮਲਾ ਰੋਕਣ ਵਾਲੀਆਂ ਕਿਸਮਾਂ ਵਿਕਸਿਤ ਕਰਨ ਲਈ ਵੀ ਖੋਜ ਉਪਰਾਲੇ ਭਵਿੱਖ ਵਿੱਚ ਆਰੰਭੇ ਜਾਣਗੇ। ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਪੀ ਕੇ ਖੰਨਾ, ਨਿਰਦੇਸ਼ਕ ਖੋਜ ਡਾ. ਆਰ ਕੇ ਗੁੰਬਰ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਰਾਜਿੰਦਰ ਸਿੰਘ ਸਿੱਧੂ, ਸਾਬਕਾ ਨਿਰਦੇਸ਼ਕ ਖੋਜ ਡਾ. ਬਲਵਿੰਦਰ ਸਿੰਘ ਤੋਂ ਇਲਾਵਾ ਸੰਬੰਧਤ ਵਿਗਿਆਨੀਆਂ ਨੇ ਵੀ ਜਾਣਕਾਰੀ ਸਾਂਝੀ ਕੀਤੀ ।

No comments:
Post a Comment