"ਆਪ" ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਆਇਆ-ਅਨਿਲ ਜੋਸ਼ੀ
ਲੁਧਿਆਣਾ: 30 ਅਗਸਤ 2016: (ਪੰਜਾਬ ਸਕਰੀਨ ਸਰਵਿਸ):
ਨਗਰ ਸੁਧਾਰ ਟਰੱਸਟ ਦਾ ਅਹੁਦਾ ਸੰਭਾਲਣ ਵੇਲੇ ਭਾਜਪਾ ਲਈ ਇਹ ਇੱਕ ਯਾਦਗਾਰੀ ਅਤੇ ਖੁਸ਼ੀ ਦਾ ਮੌਕਾ ਸੀ। ਅਕਾਲੀ ਲੀਡਰਾਂ ਦੀ ਗੈਰਹਾਜ਼ਰੀ ਭਾਵੈਂ ਕਈ ਇਸ਼ਾਰੇ ਕਰ ਰਹੀ ਸੀ ਪਰ ਇਸਦੇ ਬਾਵਜੂਦ ਮਾਹੌਲ ਜੋਸ਼ੋ ਖਰੋਸ਼ ਵਾਲਾ ਸੀ। ਨਗਰ ਸੁਧਾਰ ਟਰੱਸਟ ਦੇ ਨਵ ਨਿਯੁਕਤ ਚੇਅਰਮੈਨ ਡਾ: ਸੁਭਾਸ਼ ਵਰਮਾ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ ਮੰਤਰੀ ਅਨਿਲ ਜੋਸ਼ੀ, ਸਾਬਕਾ ਮੰਤਰੀ ਸਤਪਾਲ ਗੋਸਾਈ, ਪੰਜਾਬ ਯੋਜਨਾ ਬੋਰਡ ਦੇ ਉਪ ਚੇਅਰਮੈਨ ਪ੍ਰੋਫੈਸਰ ਰਜਿੰਦਰ ਭੰਡਾਰੀ, ਹਰਚਰਨ ਸਿੰਘ ਗੋਹਲਵੜੀਆ, ਭਾਜਪਾ ਜ਼ਿਲ੍ਹਾ ਪ੍ਰਧਾਨ ਰਵਿੰਦਰ ਅਰੋੜਾ, ਡਿਪਟੀ ਮੇਅਰ ਆਰ. ਡੀ. ਸ਼ਰਮਾ ਅਤੇ ਭਾਰੀ ਗਿਣਤੀ 'ਚ ਭਾਜਪਾ ਆਗੂਆਂ/ਵਰਕਰਾਂ ਦੀ ਮੌਜੂਦਗੀ 'ਚ ਆਪਣਾ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਭਾਜਪਾ ਦੇ ਦਫਤਰ ਤੋਂ ਭਾਜਪਾ ਆਗੂਆਂ/ਵਰਕਰਾਂ ਵੱਲੋਂ ਕੱਢੇ ਗਏ ਰੋਡ ਸ਼ੋਅ 'ਚ ਸ਼ਾਮਿਲ ਹੋ ਕੇ ਦੁਰਗਾ ਮਾਤਾ ਮੰਦਿਰ ਪੁੱਜ ਕੇ ਮੱਥਾ ਟੇਕਿਆ। ਡਾ: ਵਰਮਾ ਦੇ ਅਹੁਦਾ ਸੰਭਾਲਣ ਸਮੇਂ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਅਨਿਲ ਜੋਸ਼ੀ ਨੇ ਕਿਹਾ ਕਿ ਲੁਧਿਆਣਾ ਸੂਬੇ ਦਾ ਸਭ ਤੋਂ ਵੱਧ ਮਾਲੀਆ ਦੇਣ ਵਾਲਾ ਸ਼ਹਿਰ ਹੈ। ਉਨ੍ਹਾਂ ਕਿਹਾ ਕਿ ਡਾ: ਵਰਮਾ ਮਿਹਨਤੀ ਅਤੇ ਇਮਾਨਦਾਰ ਵਰਕਰ ਹਨ ਜਿਸ ਕਾਰਨ ਪਾਰਟੀ ਨੇ ਮਾਣ-ਸਤਿਕਾਰ ਦਿੰਦਿਆਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਬਣਾਇਆ ਹੈ। ਸਥਾਨਕ ਸਰਕਾਰ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਅਸਲੀ ਚਿਹਰਾ ਸੂਬੇ ਦੇ ਲੋਕਾਂ ਨੇ ਦੇਖ ਲਿਆ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮੂੰਹ ਦੀ ਖਾਣੀ ਪਵੈਗੀ। ਡਾ. ਸੁਭਾਸ਼ ਵਰਮਾ ਵੱਲੋਂ ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਚੇਅਰਮੈਨ ਦਾ ਆਹੁੱਦਾ ਸੰਭਾਲਣ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆ ਸ੍ਰੀ ਜੋਸ਼ੀ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ-ਭਾਜਪਾ ਸੂਬੇ ਦਾ ਚਹੁੰ-ਪੱਖੀ ਵਿਕਾਸ ਕੀਤਾ ਹੈ, ਜਿਸ ਨੂੰ ਦੇਖਦਿਆ ਸੂਬੇ ਦੇ ਲੋਕ ਮੁੜ ਸ੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਬਣਾਉਣ ਲਈ ਤਿਆਰ ਹਨ।
ਸਮਾਗਮ ਨੂੰ ਸੰਬੋਧਨ ਕਰਦਿਆ ਸ੍ਰੀ ਜੋਸ਼ੀ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ- ਬੀ.ਜੇ.ਪੀ. ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਲਈ ਤਿਆਰ ਬਰ ਤਿਆਰ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਰੋਧੀ ਪਾਰਟੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਤਾਨਾਸ਼ਾਹੀ ਢੰਗ ਨਾਲ ਕੰਮ ਰਿਹਾ ਹੈ ਅਤੇ ਪਾਰਟੀ ਨੂੰ ਆਪਣੇ ਹੀ ਢੰਗ ਨਾਲ ਚਲਾ ਰਿਹਾ ਹੈ। ਉਹਨਾਂ ਕਿਹਾ ਦੂਸਰੇ ਪਾਸੇ ਸ੍ਰੋਮਣੀ ਅਕਾਲੀ ਦਲ-ਭਾਜਪਾ ਪਾਰਟੀਆਂ ਲੋਕਤੰਤਰਕ ਤਰੀਕੇ ਨਾਲ ਸਰਕਾਰ ਚਲਾ ਰਹੀਆਂ ਹਨ ਅਤੇ ਇਹਨਾਂ ਦਾ ਮੁੱਖ ਨਿਸ਼ਾਨਾ ਸੂਬਾ ਸਰਵ-ਪੱਖੀ ਵਿਕਾਸ ਕਰਨਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸ੍ਰੀ ਜੋਸ਼ੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇਤਾਵਾਂ ਵਿੱਚ ਆਪੋਧਾਪੀ ਪਈ ਹੈ ਅਤੇ ਪਾਰਟੀ ਸੁਪਰੀਮੋ ਸ੍ਰੀ ਕੇਜਰੀਵਾਲ ਦੀ ਵਿਰੋਧਤਾ ਸ਼ੁਰੂ ਹੋ ਚੁੱਕੀ ਹੈ, ਉਹ ਦਿਨ ਦੂਰ ਨਹੀਂ ਜਦੋਂ ਆਮ ਆਦਮੀ ਪਾਰਟੀ ਨੂੰ ਆਉਂਦੀਆਂ ਵਿਧਾਨ ਸਭਾ ਚੋਣਾ ਵਿੱਚ ਭਾਰੀ ਹਾਰ ਦਾ ਸਾਹਮਣਾ ਕਰਨਾ ਪਵੈਗਾ।
ਸ੍ਰੀ ਜੋਸ਼ੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ੍ਰੋਮਣੀ ਅਕਾਲੀ ਦਲ-ਭਾਜਪਾ ਪਾਰਟੀ ਨੇ ਮੁੱਖ ਮੰਤਰੀ ਪੰਜਾਬ ਸ੍ਰ. ਪਰਕਾਸ਼ ਸਿੰਘ ਬਾਦਲ ਦੀ ਯੋਗ ਅਗਵਾਈ ਹੇਠ ਸੂਬੇ ਵਿੱਚ ਅਨੇਕਾਂ ਹੀ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਹੋਏ ਹਨ, ਜਿਹਨਾਂ ਦਾ ਆਮ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਉਹਨਾਂ ਦੱਸਿਆ ਕਿ ਇੱਕਲੇ ਲੁਧਿਆਣਾ ਸ਼ਹਿਰ ਵਿੱਚ ਹੀ ਕਰੋੜਾਂ ਰੁਪਏ ਦੇ ਵਿਕਾਸ ਕਾਰਜ਼ ਕੀਤੇ ਜਾ ਚੁੱਕੇ ਹਨ ਅਤੇ ਹੋਰ ਅਨੇਕਾਂ ਹੀ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਡਾ: ਸੁਭਾਸ਼ ਵਰਮਾ ਨੂੰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਣ 'ਤੇ ਵਧਾਈ ਦਿੰਦਿਆਂ ਕਿਹਾ ਕਿ ਪਹਿਲਾਂ ਕੰਮ ਕਰ ਕਰ ਚੁੱਕੇ ਮਦਨ ਮੋਹਨ ਵਿਆਸ ਅਤੇ ਅਸ਼ੋਕ ਜੁਨੇਜਾ ਵਾਂਗ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਕੇ ਜਨਤਾ ਦੀਆਂ ਸਮੱਸਿਆਵਾਂ ਹੱਲ ਕਰਾਉਣ ਦੇ ਨਾਲ ਸਹੂਲਤਾਂ ਮੁਹੱਈਆ ਕਰਾਉਣਗੇ। ਜ਼ਿਲ੍ਹਾ ਭਾਜਪਾ ਦੇ ਸਾਬਕਾ ਜਨਰਲ ਸਕੱਤਰ ਸੁਨੀਲ ਮੋਦਗਿੱਲ ਨੇ 125 ਵਰਗ ਗਜ਼ ਰਿਹਾਇਸ਼ੀ ਮਕਾਨਾਂ ਨੂੰ ਪਾਣੀ, ਸੀਵਰੇਜ ਬਿੱਲਾਂ ਤੋਂ ਨਗਰ ਨਿਗਮ ਵਾਂਗ ਛੋਟ ਦੇਣ ਅਤੇ ਪਲਾਟਾਂ ਤੋਂ ਵਸੂਲੀ ਜਾ ਰਹੀ ਇਨਹਾਸਮੈਂਟ ਰਾਸ਼ੀ 'ਤੇ ਵਿਆਜ ਮੁਆਫ ਕਰਨ ਦੀ ਮੰਗ ਕੀਤੀ ਤੇ ਉਨ੍ਹਾਂ ਕਿਹਾ ਕਿ ਨਗਰ ਸੁਧਾਰ ਟਰੱਸਟ ਦੀਆਂ ਕਾਲੋਨੀਆਂ 'ਚ ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਬਣਾਈਆਂ ਨੀਤੀਆਂ ਨਗਰ ਨਿਗਮਾਂ ਦੇ ਨਾਲ ਨਗਰ ਸੁਧਾਰ ਟਰੱਸਟਾਂ 'ਤੇ ਵੀ ਲਾਗੂ ਹੁੰਦੀਆਂ ਹਨ। ਸਾਬਕਾ ਮੰਤਰੀ ਸਤਪਾਲ ਗੋਸਾਈਾ ਨੇ ਕਿਹਾ ਕਿ ਨਗਰ ਸੁਧਾਰ ਟਰੱਸਟ ਨੂੰ ਕੰਡਿਆਂ ਦੀ ਸੇਜ ਕਿਹਾ ਜਾਂਦਾ ਹੈ ਪਰ ਡਾਕਟਰ ਵਰਮਾ ਸੂਝਵਾਨ, ਮਿਹਨਤੀ ਅਤੇ ਇਮਾਨਦਾਰ ਹਨ ਇਸ ਲਈ ਆਸ ਕਰਨੀ ਚਾਹੀਦੀ ਹੈ ਕਿ ਸ਼ਹਿਰ ਦੀਆਂ ਸਮੱਸਿਆਵਾਂ ਹੱਲ ਹੋਣਗੀਆਂ। ਪੰਜਾਬ ਯੋਜਨਾ ਬੋਰਡ ਦੇ ਉਪ ਚੇਅਰਮੈਨ ਪ੍ਰੋ: ਰਜਿੰਦਰ ਭੰਡਾਰੀ ਨੇ ਕਿਹਾ ਕਿ ਭਾਜਪਾ ਦੇ ਚੇਅਰਮੈਨਾਂ ਵੱਲੋਂ ਸ਼ਹਿਰ ਦੇ ਵਿਕਾਸ ਅਤੇ ਜਨਤਾ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਯਤਨ ਕੀਤੇ ਹਨ ਜਦੋਂ ਕਿ ਕਾਂਗਰਸ ਵੱਲੋਂ ਨਿਯੁਕਤ ਕੀਤੇ ਜ਼ਿਆਦਤਰ ਚੇਅਰਮੈਨਾਂ ਤੇ ਭਿ੍ਸ਼ਟਾਚਾਰ ਦੇ ਦੋਸ਼ ਲੱਗਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲ ਦੌਰਾਨ ਨਗਰ ਸੁਧਾਰ ਟਰੱਸਟ ਦੀਆਂ ਕਾਲੋਨੀਆਂ 'ਚ ਵਿਕਾਸ ਕਾਰਜਾਂ ਤੇ 30 ਕਰੋੜ ਖਰਚ ਕੀਤੇ ਹਨ। ਸਾਬਕਾ ਚੇਅਰਮੈਨ ਐੱਮ. ਐੱਮ. ਵਿਆਸ ਅਤੇ ਐਡਵੋਕੇਟ ਅਸ਼ੋਕ ਜੁਨੇਜਾ ਨੇ ਕਿਹਾ ਕਿ ਸਿਆਸੀ ਦਬਾਅ ਦੇ ਬਾਵਜੂਦ ਅਸੀਂ ਕੋਈ ਗਲਤ ਫੈਸਲਾ ਨਹੀਂ ਲਿਆ ਅਤੇ ਡਾ: ਵਰਮਾ ਵੀ ਇਮਾਨਦਾਰ ਹਨ ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਸਹੂਲਤਾਂ ਮੁਹੱਈਆ ਕਰਾਉਣਗੇ। ਮੇਅਰ ਹਰਚਰਨ ਸਿੰਘ ਗੋਹਲਵੜੀਆ ਨੇ ਕਿਹਾ ਕਿ ਸ਼ਹਿਰ 'ਚ ਵਿਕਾਸ ਕਾਰਜ ਕਰਾਉਣ ਲਈ ਨਗਰ ਸੁਧਾਰ ਟਰੱਸਟ ਨਾਲ ਮਿਲ ਕੇ ਕੰਮ ਕੀਤਾ ਜਾਵੇਗਾ। ਜ਼ਿਲ੍ਹਾ ਭਾਜਪਾ ਪ੍ਰਧਾਨ ਰਵਿੰਦਰ ਅਰੋੜਾ ਨੇ ਕਿਹਾ ਕਿ ਭਾਜਪਾ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਾਉਣ ਲਈ ਵਿਕਾਸ ਕਾਰਜ ਕਰਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਤੋਂ ਉਪਰ ਉੱਠ ਕੇ ਦੂਸਰੀਆਂ ਪਾਰਟੀਆਂ ਤੋਂ ਸ਼ਹਿਰ ਦੇ ਵਿਕਾਸ 'ਚ ਸਹਿਯੋਗ ਲੈਣ ਤੋਂ ਪਿੱਛੇ ਨਹੀਂ ਹਟਣਗੇ। ਡਾ: ਸੁਭਾਸ਼ ਵਰਮਾ ਨੇ ਚੇਅਰਮੈਨ ਨਿਯੁਕਤ ਕੀਤੇ ਜਾਣ 'ਤੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੌਾਪੀ ਡਿਊਟੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਸਟੇਜ ਸਕੱਤਰ ਜਤਿੰਦਰ ਮਿੱਤਲ ਨੇ ਆਏ ਪਤਵੰਤਿਆਂ, ਭਾਜਪਾ ਆਗੂਆਂ/ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਅਨਿਲ ਸਰੀਨ, ਸੀਨੀਅਰ ਡਿਪਟੀ ਮੇਅਰ ਸੁਨੀਤਾ ਅਗਰਵਾਲ, ਡਿਪਟੀ ਮੇਅਰ ਆਰ. ਡੀ. ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਬਾਂਸਲ, ਕਮਲ ਚੇਤਲੀ, ਲੱਕੀ ਚੋਪੜਾ, ਜੀਵਨ ਗੁਪਤਾ, ਅਰੁਣੇਸ਼ ਮਿਸ਼ਰਾ, ਅਮਿਤ ਗੋਸਾਈੰ, ਸਰਬਜੀਤ ਸਿੰਘ ਕਾਕਾ, ਸੁਨੀਲ ਮੋਦਗਿੱਲ, ਜਸਵੰਤ ਸਿੰਘ ਛਾਪਾ, ਸੰਜੇ ਗੁਸਾਈਾ, ਸ਼ਕਤੀ ਸ਼ਰਮਾ, ਗੁਰਦੇਵ ਸ਼ਰਮਾ ਦੇਬੀ, ਨੀਰਜ ਸ਼ਰਮਾ, ਸੁਕੇਸ਼ ਕਾਲੀਆ, ਕੌਾਸਲਰ ਗੁਰਦੀਪ ਸਿੰਘ ਨੀਟੂ, ਨਰਿੰਦਰ ਸਿੰਘ ਮੱਲ੍ਹੀ, ਮਿੰਟੂ ਸ਼ਰਮਾ, ਪ੍ਰਾਣ ਨਾਥ ਭਾਟੀਆ, ਸੰਜੇ ਕਪੂਰ, ਮਹੇਸ਼ ਸ਼ਰਮਾ, ਜਸਪਾਲ ਸਿੰਘ ਟੱਕਰ, ਸੰਜੇ ਕਪੂਰ, ਓ. ਪੀ. ਖੋਸਲਾ, ਡਿੰਪੀ ਮੱਕੜ ਆਦਿ ਮੌਜੂਦ ਸਨ। ਕੁਲ ਮਿਲਾ ਕੇ ਇਹ ਇੱਕ ਖੁਸ਼ਗਵਾਰ ਮੌਕਾ ਸੀ ਇਸ ਮੰਚ 'ਤੇ ਕੀਤੇ ਗਏ ਕੰਮ ਭਾਜਪਾ ਨੂੰ ਸਰ 'ਤੇ ਖੜੀਆਂ ਚੋਣਾਂ ਵਿੱਚ ਵੱਡਾ ਫਾਇਦਾ ਪਹੁੰਚ ਸਕਦੇ ਹਨ।

No comments:
Post a Comment