Tuesday, September 27, 2016

ਝੋਨੇ ਅਤੇ ਬਾਸਮਤੀ ਵਿੱਚ ਬੂਟਿਆਂ ਦੇ ਟਿੱਡਿਆਂ ਦੀ ਸੁਚੱਜੀ ਰੋਕਥਾਮ ਕਰੋ-ਪੀਏਯੂ ਮਾਹਿਰ

Tue, Sep 27, 2016 at 4:11 PM
ਇਹ ਟਿੱਡੇ ਤਣੇ ਦੇ ਮੁੱਢਾਂ ਕੋਲ ਹੀ ਰਸ ਚੂਸਦੇ ਹਨ ਅਤੇ ਦਿਖਾਈ ਨਹੀਂ ਦਿੰਦੇ

ਲੁਧਿਆਣਾ: 27 ਸਤੰਬਰ 2016: (ਪੰਜਾਬ ਸਕਰੀਨ ਬਿਊਰੋ):
ਕੀਟ ਵਿਗਿਆਨ ਵਿਭਾਗ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਸਾਇੰਸਦਾਨਾਂ ਨੇ ਝੋਨੇ ਅਤੇ ਬਾਸਮਤੀ ਦੇ ਖੇਤਾਂ ਵਿੱਚ ਸਰਵੇਖਣ ਦੌਰਾਨ ਕੁੱਝ ਕੁ ਖੇਤਾਂ ਵਿੱਚ ਬੂਟਿਆਂ ਦੇ ਟਿੱਡਿਆਂ ਦਾ ਹਮਲਾ ਪਾਇਆ। ਇੱਥੇ ਇਹ ਦੱਸਣ ਯੋਗ ਹੈ ਕਿ ਪੰਜਾਬ ਵਿੱਚ ਚਿੱਟੀ ਪਿੱਠ ਵਾਲਾ ਟਿੱਡਾ ਅਤੇ ਭੂਰਾ ਟਿੱਡਾ ਝੋਨੇ ਦੀ ਫ਼ਸਲ ਦਾ ਨੁਕਸਾਨ ਕਰਦੇ ਹਨ। ਇਹ ਟਿੱਡੇ ਤਣੇ ਦੇ ਮੁੱਢਾਂ ਕੋਲ ਹੀ ਰਸ ਚੂਸਦੇ ਹਨ ਅਤੇ ਅਕਸਰ ਦਿਖਾਈ ਨਹੀਂ ਦਿੰਦੇ। ਬੱਚੇ (Nymphs) ਅਤੇ ਬਾਲਗ (1dults) ਟਿੱਡੇ ਬੂਟਿਆਂ ਦਾ ਰਸ ਚੂਸਦੇ ਹਨ। ਸਿੱਟੇ ਵਜੋਂ, ਬੂਟੇ ਦੇ ਪੱਤੇ ਉਪਰਲੇ ਸਿਰਿਆਂ ਵਲੋਂ ਪੀਲੇ ਪੈਣੇ ਸ਼ੁਰੂ ਹੋ ਜਾਂਦੇ ਹਨ ਅਤੇ ਹੌਲੀ-ਹੋਲੀ ਸਾਰਾ ਬੂਟਾ ਹੀ ਸੁੱਕ ਕੇ ਝੁਲਸ ਜਾਂਦਾ ਹੈ। ਕਈ ਵਾਰ ਹਮਲੇ ਵਾਲੇ ਪੱਤਿਆਂ 'ਤੇ ਕਾਲੀ ਉੱਲ਼ੀ ਵੀ ਲੱਗ ਜਾਂਦੀ ਹੈ। ਜਦੋਂ ਹਮਲੇ ਵਾਲਾ ਬੂਟਾ ਸੁੱਕ ਦੇ ਟੁੱਟ ਜਾਂਦਾ ਹੈ ਤਾਂ ਟਿੱਡੇ ਲਾਗਲੇ ਨਰੋਏ ਬੂਟਿਆਂ ਤੇ ਚਲੇ ਜਾਂਦੇ ਹਨ ਅਤੇ  ਇਸ ਤਰ•ਾਂ ਬੂਟੇ ਦੌਗੀਆਂ/ ਧੌੜੀਆਂ ਵਿੱਚ ਸੁੱਕਣੇ ਸ਼ੁਰੂ ਹੋ ਜਾਂਦੇ ਹਨ। ਹਮਲੇ ਦੀ ਅਜਿਹੀ ਹਾਲਤ ਨੂੰ 'ਟਿੱਡੇ ਦਾ ਸਾੜ' ਕਹਿੰਦੇ ਹਨ। ਹਮਲਾ ਵੱਧਣ ਨਾਲ ਇਨ•ਾਂ ਦੌਗੀਆਂ/ ਧੌੜੀਆਂ ਦੇ ਘੇਰਿਆਂ ਦੇ ਅਕਾਰ ਵੀ ਵੱਧਦੇ ਰਹਿੰਦੇ ਹਨ ਅਤੇ ਜੇ ਕੀੜੇ ਦੀ ਰੋਕਥਾਮ ਨਾ ਹੋਵੇ ਤਾਂ ਕਈ ਵਾਰ ਹੌਲੀ-ਹੌਲੀ ਸਾਰਾ ਖੇਤ ਹੀ ਹਮਲੇ ਹੇਠ ਆ ਜਾਂਦਾ ਹੈ।  
ਕੀਟ ਵਿਗਿਆਨ ਵਿਭਾਗ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਮੁਖੀ ਅਨੁਸਾਰ ਇਨ•ਾਂ ਟਿੱਡਿਆਂ ਦੇ ਨੁਕਸਾਨ ਤੋਂ ਬਚਣ ਲਈ ਫਸਲ ਉਤੇ ਇਨ•ਾਂ ਦੀ ਹੋਂਦ ਨੂੰ ਸਮੇਂ ਸਿਰ ਵੇਖਦੇ ਰਹਿਣਾ ਜ਼ਰੂਰੀ ਹੈ। ਸਰਵੇਖਣ ਲਈ ਕੁੱਝ ਕੁ ਬੂਟਿਆਂ ਨੂੰ ਟੇਢੇ ਕਰਕੇ 2-3 ਵਾਰ ਹਲਕਾ-ਹਲਕਾ ਥਾਪੜ• ਕੇ ਝਾੜੋ। ਜੇ 5 ਜਾਂ ਵੱਧ ਟਿੱਡੇ ਪ੍ਰਤੀ ਬੂਟਾ ਪਾਣੀ ਉੱਤੇ ਤਰਦੇ ਦਿਖਾਈ ਦੇਣ ਤਾਂ 40 ਮਿ.ਲਿ. ਕੌਨਫੀਡੋਰ 200 ਐਸ. ਐਲ./ ਕਰੋਕੋਡਾਈਲ 17.8 ਈ. ਸੀ. (ਇਮਿਡਾਕਲੋਪਰਿਡ)/ ਜਾਂ 800 ਮਿ.ਲਿ. ਏਕਾਲਕਸ/ ਕੁਇਨਗਾਰਡ/ ਕੁਇਨਲਮਾਸ 25 ਈ ਸੀ (ਕੁਇਨਲਫਾਸ) ਜਾਂ ਇਕ ਲਿਟਰ ਕੋਰੋਬਾਨ/ ਡਰਸਬਾਨ 20 ਈ. ਸੀ. (ਕਲੋਰਪਾਈਰੀਫਾਸ) ਨੂੰ 100 ਲਿਟਰ ਪਾਣੀ ਵਿਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ  ਛਿੜਕੋ। ਚੰਗੇ ਨਤੀਜਿਆਂ ਲਈ ਕੀਟਨਾਸ਼ਕਾਂ ਦਾ ਛਿੜਕਾਅ ਬੂਟੇ ਦੇ ਮੁੱਢ ਵੱਲ ਕਰਕੇ ਕਰੋ।
ਸਿੰਥੈਟਿਕ ਪਰਿਥਰਾਇਡ ਜ਼ਹਿਰਾਂ (ਜਿਵੇਂ ਕਿ ਸਾਈਪਰਮੈਥਰਿਨ, ਲੈਂਮਡਾ ਸਿਆਲੋਥਰਿਨ, ਡੈਲਟਾ ਮੈਥਰਿਨ ਆਦਿ) ਦੀ ਵਰਤੋਂ ਇਨ•ਾਂ ਬੂਟਿਆਂ ਦੇ ਟਿੱਡਿਆਂ ਦੀ ਗਿਣਤੀ ਵਧਾਉਂਦੀ ਹੈ ਇਸ ਲਈ ਝੋਨੇ ਦੀ ਫਸਲ ਉਪਰ ਇਨ•ਾਂ ਜ਼ਹਿਰਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ।

No comments: