Fri, Feb 3, 2017 at 5:03 PM
ਹਾੜ੍ਹੀ ਦੀਆਂ ਫ਼ਸਲਾਂ ਨੂੰ ਰੋਗਾਂ ਤੋਂ ਬਚਾਉਣ ਦੇ ਉਪਰਾਲੇ ਦੱਸੇ
ਲੁਧਿਆਣਾ: 3 ਫ਼ਰਵਰੀ 2017: (ਪੰਜਾਬ ਸਕਰੀਨ ਬਿਊਰੋ)::
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਕਿਸਾਨ ਕਲੱਬ ਦਾ ਮਹੀਨਾਵਾਰ ਮਿਲਣੀ-ਕਮ-ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ । ਇਸ ਵਿੱਚ 413 ਮੈਂਬਰਾਂ ਨੇ ਭਾਗ ਲਿਆ ਜਿਹਨਾਂ ਵਿੱਚ 70 ਕਿਸਾਨ ਬੀਬੀਆਂ ਸ਼ਾਮਿਲ ਸਨ । ਇਸ ਮੌਕੇ ਪੌਦਾ ਰੋਗ ਵਿਗਿਆਨੀ ਡਾ. ਚੰਦਰ ਮੋਹਨ ਨੇ ਹਾੜ੍ਹੀ ਦੀਆਂ ਫ਼ਸਲਾਂ ਨੂੰ ਰੋਗਾਂ ਤੋਂ ਬਚਾਉਣ ਦੇ ਉਪਰਾਲੇ ਦੱਸੇ ਜਦਕਿ ਭੋਜਨ ਵਿਗਿਆਨ ਵਿਭਾਗ ਦੇ ਮੁਖੀ ਡਾ. ਅਮਰਜੀਤ ਕੌਰ ਨੇ ਭੋਜਨ ਪ੍ਰੋਸੈਸਿੰਗ ਸੰਬੰਧੀ ਜਾਣਕਾਰੀ ਦਿੱਤੀ। ਵਿਗਿਆਨੀ ਡਾ. ਸਲੇਸ਼ ਜਿੰਦਲ ਨੇ ਘਰੇਲੂ ਬਗੀਚੀ ਬਾਰੇ ਦੱਸਿਆ। ਇਸਤਰੀ ਵਿੰਗ ਦੇ ਕੋ-ਆਰਡੀਨੇਟਰ ਡਾ. ਰੁਪਿੰਦਰ ਕੌਰ ਤੂਰ ਨੇ ਦੱਸਿਆ ਕਿ ਕਲੱਬ ਵੱਲੋਂ ਔਰਤਾਂ ਦੀ ਭਾਈਵਾਲੀ ਵਧਾਉਣ ਸੰਬੰਧੀ ਅਨੇਕਾਂ ਯਤਨ ਕੀਤੇ ਜਾਂਦੇ ਹਨ। ਇਸ ਉਪਰੰਤ ਹਾਜ਼ਰ ਕਿਸਾਨਾਂ ਅਤੇ ਬੀਬੀਆਂ ਵੱਲੋਂ ਵੱਖ ਵੱਖ ਲੈਬਾਰਟਰੀਆਂ ਦਾ ਦੌਰਾ ਵੀ ਕੀਤਾ ਗਿਆ । ਇਸ ਮੌਕੇ ਸੰਚਾਰ ਕੇਂਦਰ ਵੱਲੋਂ ਇੱਕ ਪ੍ਰਕਾਸ਼ਨਾਵਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਕਲੱਬ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਕਲੱਬ ਦੇ ਕੋ-ਆਰਡੀਨੇਟਰ ਡਾ. ਤੇਜਿੰਦਰ ਸਿੰਘ ਰਿਆੜ ਨੇ ਦਿੱਤੀ।
No comments:
Post a Comment