Date: 2017-04-09 18:22 GMT+05:30
ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਤਵੱਜੋਂ ਦਿੱਤੀ ਜਾਵੇਗੀ-ਖੰਗੂੜਾ
ਲਤਾਲਾ: 9 ਅਪ੍ਰੈਲ 2017: (ਪੰਜਾਬ ਸਕਰੀਨ ਬਿਊਰੋ)::
ਪਿੰਡ ਲਤਾਲਾ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿੱਚ ਖੂਨ ਜਾਂਚ, ਅੱਖਾਂ ਦੀ ਜਾਂਚ, ਸ਼ੂਗਰ ਜਾਂਚ, ਹੱਡੀਆਂ ਦੀ ਜਾਂਚ, ਈ. ਸੀ. ਜੀ. ਤੋਂ ਇਲਾਵਾ ਮੁਫ਼ਤ ਦਵਾਈਆਂ ਅਤੇ ਐਨਕਾਂ ਦਿੱਤੀਆਂ ਗਈਆਂ। ਕੈਂਪ ਵਿੱਚ ਕਰੀਬ 10 ਪਿੰਡਾਂ ਤੋਂ 350 ਤੋਂ ਵਧੇਰੇ ਲੋਕਾਂ ਨੇ ਸ਼ਮੂਲੀਅਤ ਕਰਕੇ ਲਾਹਾ ਲਿਆ।
ਕੈਂਪ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਸ੍ਰ. ਜਗਪਾਲ ਸਿੰਘ ਖੰਗੂੜਾ ਨੇ ਕਿਹਾ ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਪ੍ਰਮੁੱਖਤਾ ਲੋਕਾਂ ਨੂੰ ਵਧੀਆ ਸਿਹਤ, ਸਿੱਖਿਆ ਸਹੂਲਤਾਂ ਦੇਣ ਦੇ ਨਾਲ-ਨਾਲ ਸੂਬੇ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਨੂੰ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਪਿਛਲੇ 10 ਸਾਲਾਂ ਦੌਰਾਨ ਅਕਾਲੀ ਭਾਜਪਾ ਗਠਜੋੜ ਸਰਕਾਰ ਦੀਆਂ ਵਧੀਕੀਆਂ ਦਾ ਡੱਟ ਕੇ ਮੁਕਾਬਲਾ ਕੀਤਾ ਅਤੇ ਇਸ ਵਾਰ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਪੂਰਨ ਬਹੁਮਤ ਦੇ ਕੇ ਪੰਜਾਬ ਦੀ ਵਾਗਡੋਰ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਵਿੱਚ ਦਿੱਤੀ ਹੈ। ਉਨ•ਾਂ ਕਿਹਾ ਕਿ ਕੈਪਟਨ ਦੀ ਅਗਵਾਈ ਵਿੱਚ ਸਰਕਾਰ ਬਣਨ ਨਾਲ ਪੰਜਾਬ ਦੇ ਹਰੇਕ ਵਰਗ ਦਾ ਵਿਅਕਤੀ ਖੁਸ਼ ਹੈ ਅਤੇ ਜਲਦ ਹੀ ਪੰਜਾਬ ਦੀ ਰੁਕੀ ਵਿਕਾਸ ਦੀ ਗਤੀ ਮੁੜ ਤੋਂ ਸ਼ੁਰੂ ਹੋ ਜਾਵੇਗੀ।
ਕੈਂਪ ਦੌਰਾਨ ਡਾ. ਬੀ. ਐੱਸ. ਸ਼ਾਹ (ਸਾਬਕਾ ਮੈਡੀਕਲ ਸੁਪਰਡੈਂਟ ਡੀ. ਐੱਮ. ਸੀ.), ਡਾ. ਦਿਨੇਸ਼ ਜੈਨ ਡੀ. ਐੱਮ. ਸੀ., ਡਾ. ਆਰ. ਕੇ. ਸ਼ਰਮਾ, ਡਾ. ਮੁਨੀਸ਼ ਗਰਗ, ਡਾ. ਪੁਨੀਤ ਧਵਨ, ਡਾ. ਗੁਰਵਿੰਦਰ ਸਿੰਘ, ਡਾ. ਲਲਿਤ, ਡਾ. ਸਿਮਰਨਜੀਤ ਕੌਰ ਵਿਰਦੀ ਨੇ ਮਰੀਜਾਂ ਦੀ ਜਾਂਚ ਕੀਤੀ ਅਤੇ ਦਵਾਈਆਂ ਦਿੱਤੀਆਂ। ਸਮੂਹ ਨਗਰ ਨਿਵਾਸੀਆਂ ਦੇ ਸਮੂਹ ਹਾਜ਼ਰੀਨ ਅਤੇ ਖਾਸ ਤੌਰ 'ਤੇ ਸ੍ਰ. ਗੁਰਚਰਨ ਸਿੰਘ ਵਿਰਦੀ ਦਾ ਧੰਨਵਾਦ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਕੁਲਦੀਪ ਸਿੰਘ, ਮਹਿੰਗਾ ਸਿੰਘ, ਗੁਰਮਿੰਦਰ ਸਿੰਘ, ਕੁਲਦੀਪ ਸਿੰਘ ਵਿਰਦੀ, ਬਲਜੀਤ ਸਿੰਘ, ਕੁਵਿੰਦਰਜੀਤ ਸਿੰਘ, ਗੁਰਚਰਨ ਸਿੰਘ, ਅਮਰਿੰਦਰ ਸਿੰਘ, ਪਰਮਿੰਦਰ ਸਿੰਘ ਖੰਗੂੜਾ, ਗੁਰਭਜਨ ਸਿੰਘ, ਪੱਪੀ, ਬਿੱਟੂ, ਢਿੱਲੋਂ ਅਤੇ ਹੋਰ ਹਾਜ਼ਰ ਸਨ।
No comments:
Post a Comment