Tue, May 23, 2017 at 6:38 PM
ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਰਕਾਰ ਨੂੰ ਤਾੜਨਾ
ਅੰਮ੍ਰਿਤਸਰ: 23 ਮਈ 2017: (ਪੰਜਾਬ ਸਕਰੀਨ ਬਿਊਰੋ)::
ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਅੱਜ ਮਿਤੀ 23-5-2017 ਨੂੰ ਕਿਹਾ ਕਿ ਜੋ ਲੁਧਿਆਣਾ ਵਿਖੇ ਮਠਿਆਈ ਵਾਲੀ ਦੁਕਾਨ ਤੇ ਕੰਮ ਕਰਦੇ ਲੜਕੇ ਦੇ ਕੇਸ ਕਤਲ ਕਰ ਦਿੱਤੇ ਗਏ ਹਨ, ਬਹੁਤ ਹੀ ਮੰਦਭਾਗੀ ਅਤੇ ਨਿੰਦਣਯੋਗ ਘਟਨਾ ਹੈ। ਇਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਓਨੀ ਹੀ ਥੋੜੀ ਹੈ। ਪੰਜਾਬ ਵਿਚ ਰਹਿੰਦਿਆਂ ਜੇ ਸਿੱਖਾਂ ਨਾਲ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰਣਗੀਆਂ ਤਾਂ ਅਜਿਹੀਆਂ ਘਟਨਾਵਾਂ ਸਬੰਧੀ ਸਿੱਖ ਆਪਣੇ ਫੈਸਲੇ ਆਪ ਲੈਣ ਲਈ ਮਜਬੂਰ ਹੋਣਗੇ।
ਸਿੰਘ ਸਾਹਿਬ ਜੀ ਨੇ ਕਿਹਾ ਕਿ ਦਿਨ-ਬ-ਦਿਨ ਹੋ ਰਹੀਆਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਹੁਣ ਸਿੱਖਾਂ ਦੇ ਕੇਸ ਕਤਲ ਕਰਨ ਦੀਆਂ ਘਟਨਾਵਾਂ ਸਿੱਖ ਪੰਥ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਨੇ ਸਮੂੰਹ ਸਿੱਖ ਪੰਥ ਨੂੰ ਇਕਜੁੱਟ ਹੋਣ ਲਈ ਕਿਹਾ। ਜਿਸ ਨਾਲ ਸਿੱਖ ਆਪਣੀ ਸ਼ਕਤੀ ਨੂੰ ਇਕੱਠਿਆਂ ਇਸਤੇਮਾਲ ਕਰਨ।
ਸਿੰਘ ਸਾਹਿਬ ਜੀ ਨੇ ਸਰਕਾਰ ਨੂੰ ਤਾੜਨਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤੁਰੰਤ ਉਪਰਾਲੇ ਕੀਤੇ ਜਾਣ ਅਤੇ ਦੋਸ਼ੀਆਂ ਉਪਰ ਸਖ਼ਤ ਕਾਰਵਾਈ ਕਰਦਿਆਂ ਸਜਾਵਾਂ ਦਿੱਤੀਆਂ ਜਾਣ।
No comments:
Post a Comment