Tue, Sep 5, 2017 at 5:22 PM
ਪ੍ਰਿੰਸੀਪਲ ਡਾ. ਮਹਿੰਦਰ ਕੌਰ ਗਰੇਵਾਲ ਨੇ ਵੀ ਦਿੱਤੀ ਵਧਾਈ
ਲੜਕੀਆਂ ਦਾ ਸਰਕਾਰੀ ਕਾਲਜ ਲੁਧਿਆਣਾ ਦਾ ਮਾਣ ਹੈ ਜਿਸ ਦੀਆਂ ਧੁੰਮਾਂ ਦੂਰ ਦੂਰ ਤੱਕ ਪਈਆਂ ਹੋਲੀਆਂ ਹਨ। ਇਸ ਕਾਲਜ ਦੀਆਂ ਵਿਦਿਆਰਥਣਾਂ ਸ਼ਾਇਦ ਅੱਜ ਦੁਨੀਆ ਦੇ ਹਰ ਕੋਨੇ ਵਿੱਚ ਮੌਜੂਦ ਹਨ ਅਤੇ ਇਸ ਕਾਲਜ ਨਾਲ ਜੁੜੀਆਂ ਯਾਦਾਂ ਆਪਣੇ ਦਿਲ ਅਤੇ ਦਿਮਾਗ ਵਿੱਚ ਸਮੋਈ ਬੈਠੀਆਂ ਹਨ। ਨਵੀਂ ਜਾਣਕਾਰੀ ਮੁਤਾਬਿਕ ਕਾਲਜ ਨੇ ਇੱਕ ਵਾਰ ਫੇਰ ਪੜ੍ਹਾਈ ਦੇ ਖੇਤਰ ਵਿੱਚ ਮੱਲਾਂ ਮਾਰੀਆਂ ਹਨ।
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਮ.ਏ [ਪੰਜਾਬੀ] ਸਮੈਸਟਰ ਚੌਥਾ ਦੇ ਨਤੀਜੇ ਘੋਸ਼ਿਤ ਕੀਤੇ ਗਏ ਹਨ। ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੀ ਵਿਦਿਆਰਥਣ ਰਮਨਜੋਤ ਕੌਰ ਨੇ 73.06% ਅੰਕਾਂ ਨਾਲ ਯੂਨੀਵਰਸਿਟੀ ਵਿੱਚ ਚੌਥਾ ਅਤੇ ਕਾਲਜ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਬਲਜੀਤ ਕੌਰ ਨੇ 68.81% ਅੰਕਾਂ ਨਾਲ ਕਾਲਜ ਵਿੱਚ ਦੂਜਾ ਸਥਾਨ ਹਾਸਲ ਕੀਤਾ।ਕੁਲਜਿੰਦਰ ਕੌਰ ਨੇ 68.43% ਅੰਕਾਂ ਨਾਲ ਕਾਲਜ ਵਿੱਚ ਤੀਜਾ ਸਥਾਨ ਹਾਸਲ ਕੀਤਾ।ਕਾਲਜ ਦੇ ਪ੍ਰਿੰਸੀਪਲ ਪ੍ਰੋ.[ਡਾ.] ਮੁਹਿੰਦਰ ਕੌਰ ਗਰੇਵਾਲ ਨੇ ਵਿਦਿਆਰਥਣਾਂ ਅਤੇ ਉਹਨਾਂ ਦੇ ਪਰਿਵਾਰ ਨੂੰ ਵਧਾਈ ਦਿੰਦਿਆ ਕਿਹਾ ਕਿ ਇਹ ਵਿਦਿਆਰਥਣਾਂ ਅਤੇ ਅਧਿਆਪਕਾਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ। ਪੰਜਾਬੀ ਵਿਭਾਗ ਦੇ ਮੁਖੀ ਸ਼੍ਰੀਮਤੀ ਪਰਮਜੀਤ ਕੌਰ ਨੇ ਵਿਦਿਆਰਥਣਾਂ ਦੀ ਹੌਸਲਾ ਅਫਜਾਈ ਕੀਤੀ।
No comments:
Post a Comment