Jun 10, 2018, 5:52 PM
ਜਮਹੂਰੀ ਅਧਿਕਾਰ ਸਭਾ ਵੱਲੋਂ ਜਮਹੂਰੀ ਹੱਕਾਂ ਦੇ ਘਾਣ ਨੂੰ ਲੈ ਕੇ ਕਨਵੈਨਸ਼ਨ
*‘‘ਜਮਹੂਰੀ ਸ਼ਖਸੀਅਤਾਂ ਦੀ ਜ਼ੁਬਾਨਬੰਦੀ ਕਰਨ ਲਈ ਫਰਜ਼ੀ ਮਾਮਲੇ ਵਿਚ ਫਸਾਇਆ ਗਿਆ‘‘- ਗੌਤਮ ਨਵਲੱਖਾ
*ਗੜ੍ਹਚਿਰੌਲੀ ਵਿਚ ਮਾਓਵਾਦੀਆਂ ਤੇ ਤੂਤੀਕੋਰੀਨ ਵਿਚ ਮੁਜ਼ਾਹਰਾਕਾਰੀਆਂ ਦੇ ਵਹਿਸ਼ੀ ਕਤਲੇਆਮ ਵਿਰੁੱਧ ਜਮਹੂਰੀ ਅਧਿਕਾਰ ਸਭਾ ਵੱਲੋਂ ਕਨਵੈਨਸ਼ਨ ਆਯੋਜਤ
ਲੁਧਿਆਣਾ: 10 ਜੂਨ 2018: (ਹਿਰਦੇਰਾਮ//ਪੀਪਲਜ਼ ਮੀਡੀਆ ਲਿੰਕ)::
ਇਸ ਵਕਤ ਦੇਸ਼ ਬਹੁਤ ਹੀ ਭਿਆਨਕ ਹਾਲਾਤ ਵਿੱਚੋਂ ਗੁਜ਼ਰ ਰਿਹਾ ਹੈ ਜਿਥੇ ਕਾਨੂੰਨ ਵੀ ਕਾਰਪੋਰੇਟ ਅਤੇ ਹਾਕਮ ਜਮਾਤ ਦੇ ਗੱਠਜੋੜ ਦੇ ਹੱਕ ਵਿਚ ਭੁਗਤ ਰਿਹਾ ਹੈ ਅਤੇ ਜਮਹੂਰੀ ਤਾਕਤਾਂ ਨੂੰ ਇਕ ਸਾਜਿਸ ਤਹਿਤ ਝੂਠੇ ਕੇਸਾਂ ਵਿਚ ਫਸਾਕੇ ੇਜੇਲ੍ਹਾਂ ਵਿਚ ਸਾਾੜ ਰਿਹਾ ਹੈ। ਇਹ ਵਿਚਾਰ ਅੱਜ ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਲੁਧਿਆਣਾ ਜ਼ਿਲਾ ਇਕਾਈ ਵੱਲੋਂ ਗੜ੍ਹਚਿਰੌਲੀ (ਮਹਾਰਾਸ਼ਟਰ) ਵਿਚ 40 ਦੇ ਕਰੀਬ ਮਾਓਵਾਦੀਆਂ ਤੇ ਆਦਿਵਾਸੀਆਂ ਨੂੰ ਝੂਠੇ ਪੁਲਿਸ ਮੁਕਾਬਲੇ ਬਣਾਕੇ ਕਤਲ ਕਰਨ ਦਾ ਵਿਰੋਧ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕਰਦੇ ਹੋਏ ਅੱਜ ਪੰਜਾਬੀ ਭਵਨ ਲੁਧਿਆਣਾ ਵਿਖੇ ਵਿਸ਼ਾਲ ਕਨਵੈਨਸ਼ਨ ਹੋਈ। ਇਸ ਨੂੰ ਸੰਬੋਧਨ ਕਰਦਿਆਂ ਕਨਵੈਨਸ਼ਨ ਦੇ ਮੁੱਖ ਬੁਲਾਰੇ ਮਾਰਕਸਵਾਦੀ ਚਿੰਤਕ ਅਤੇ ਉੱਘੇ ਜਮਹੂਰੀ ਕਾਰਕੁੰਨ ਗੌਤਮ ਨਵਲੱਖਾ ਅਤੇ ਸਭਾ ਦੇ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਨੇ ਪ੍ਰਗਟ ਕੀਤੇ। ਕਨਵੈਨਸਨ ਦੀ ਪ੍ਰਧਾਨਗੀ ਮੰਡਲ ਵਿਚ ਮੁੱਖ ਵਕਤਾਵਾਂ ਦੇ ਨਾਲ ਨਾਲ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ.ਮਲੇਰੀ, ਐਡਵੋਕੇਟ ਦਲਜੀਤ ਸਿੰਘ, ਨਰਭਿੰਦਰ ਅਤੇ ਮਲਕੀਤ ਕੌਰ ਸੁਸੋਭਿਤ ਸਨ।
ਗੜ੍ਹਚਿਰੌਲੀ ਵਿਚ ਆਦਿਵਾਸੀਆਂ ਅਤੇ ਮਾਓਵਾਦੀਆਂ ਦੀ ਫਰਜੀ ਪੁਲਿਸ ਮੁਕਾਬਲਿਆਂ ਵਿਚ ਹੱਤਿਆਵਾਂ ਦੀ ਚਰਚਾ ਕਰਦਿਆਂ ਮੁੱਖ ਬੁਲਾਰਿਆਂ ਨੇ ਕਿਹਾ ਕਿ ਹਥਿਆਰਬੰਦ ਦਸਤੇ ਉੱਥੇ ਅੰਡਰ ਬੈਰਲ ਗਰਨੇਡ ਲਾਂਚਰ (ਯੂ ਬੀ ਜੀ ਐੱਲ) ਅਤੇ ਮਾਰਟਰ ਵਰਗੇ ਉਹ ਆਧੁਨਿਕ ਹਥਿਆਰ ਵਰਤ ਕੇ ਲੋਕਾਂ ਦਾ ਕਤਲੇੇਆਮ ਕਰ ਰਹੇ ਹਨ ਜਿਹੜੇ ਕਿ ਭਾਰਤੀ ਫੌਜ ਵਲੋਂ ਸਰਹੱਦ ਤੇ ਦੇਸ਼ ਦੇ ਦੁਸ਼ਮਣਾਂ ਨਾਲ ਲੜੀ ਜਾਂਦੀ ਜੰਗ ਦੌਰਾਨ ਵਰਤੇ ਜਾਂਦੇ ਹਨ। ‘‘ਆਪਰੇਸ਼ਨ ਸਮਾਧਨ“ ਅਧੀਨ ਸੀ ਆਰ ਪੀ ਨੂੰ ਵਿਸੇਸ਼ ਸਿਖਲਾਈ ਦੇ ਕੇ ਛਾਪਾਮਾਰ ਯੁੱਧ ਨੂੰ ਕੁਚਲਣ ਲਈ ਸੀ-60 ਬਟਾਲੀਅਨ ਨੂੰ ਭੇਜਿਆ ਗਿਆ ਹੈ ਅਤੇ ਉੱਥੇ ਸਰਚ ਆਪ੍ਰੇਸ਼ਨ ਕਰਨੇ ਸਿਖਾਏ ਗਏ ਹਨ। ਜੰਗਲ ਕਬਾਇਲੀ ਲੋਕਾਂ ਦੀ ਜੀਵਨ ਰੇਖਾ ਹਨ ਤੇ ਉਨ੍ਹਾਂ ਦੇ ਉਜਾੜੇ ਦਾ ਮਤਲਬ ਕਬਾਇਲੀ ਲੋਕਾਂ ਦੀ ਮੌਤ ਹੈ। ਭਾਰਤੀ ਗਣਰਾਜ ਆਪਣੇ ਹੀ ਲੋਕਾਂ ਦਾ ਕਤਲੇਆਮ ਕਰ ਕੇ ਸੁਪਰੀਮ ਕੋਰਟ ਅਤੇ ਆਦਿਵਾਸੀਆਂ ਤੇ ਜੰਗਲ ਸੰਬੰਧੀ ਕਾਨੂੰਨਾਂ ਦੀ ਉਲੰਘਣਾ ਕਰ ਰਿਹਾ ਹੈ। ਬਾਈ ਤੇਈ ਤੇ ਚੌਵੀ ਅਪਰੈਲ ਦੇ ਵਹਿਸ਼ੀ ਕਤਲੇਆਮ ਇਸੇ ਨੀਤੀ ਤਹਿਤ ਬਣਾਏ ਝੂਠੇ ਮੁਕਾਬਲੇ ਹਨ। ਪੰਜ ਜਮਹੂਰੀ ਕਾਰਕੰਨਾਂ ਨੂੰ ਪ੍ਰਧਾਨ ਮੰਤਰੀ ਦੀ ਹੱਤਿਆ ਦੀ ਸਾਜਿਸ ਦੇ ਇਲਜਾਮ ਤਹਿਤ ਗਿ੍ਰਫਤਾਰ ਕਰਨ ਦੀ ਚਰਚਾ ਕਰਦਿਆਂ ਉਹਨਾਂ ਕਿਹਾ ਕਿ ਇਹ ਭੀਮਾ ਕੋਰੇਗਾਓਂ ਵਿਚ ਦਲਿਤ ਵਿਰੋਧੀ ਹਿੰਸਾ ਲਈ ਜਿੰਮੇਵਾਰ ਹਿੰਦੂਤਵ ਆਗੂਆਂ ਨੂੰ ਬਚਾਉਣ ਅਤੇ ਇਸ ਮਾਮਲੇ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਚਾਲ ਹੈ। ਅਤੇ ਇਹ ਭਾਜਪਾ ਦੀ ਨਰਿੰਦਰ ਮੋਦੀ ਦਾ ਜਲੌਅ ਫਿੱਕਾ ਪੈਣ ਸਮੇਂ ਹਮਦਰਦੀ ਬਟੋਰਨ ਦੀ ਪੁਰਾਣੀ ਨੀਤੀ ਹੈ। ਯੂ ਏ ਪੀ ਏ ਵਰਗੇ ਕਤਲੇ ਕਤਨੂੰਨ ਸੁਪਰੀਮ ਕੋਰਟ ਦੇ -ਜੇਲ੍ਹ ਨਹੀਂ ਜਮਾਨਤ - ਦੇ ਦਿਸ਼ਾ ਨਿਰਦੇਸ਼ ਦੀ ਖੁੱਲੇਆਮ ਮਜਾਕ ਹਨ। ਸਮਾਜਿਕ ਸਰੋਕਾਰਾਂ ਪ੍ਰਤੀ ਸੰਵੇਦਨਸੀਲ ਹੋਕੇ ਉਹਨਾਂ ਲਈ ਸੰਘਰਸ ਕਰਨਾ ਜੁਰਮ ਨਹੀਂ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ ਜਿਸ ਨੂੰ ਭਾਰਤੀ ਹਾਕਮਾਂ ਨੇ ਅੰਦਰੂਨੀ ਸੁਰੱਖਿਆ ਦੇ ਬਹਾਨੇ ਗੈਰਜਮਾਨਤੀ ਜੁਰਮ ਬਣਾ ਦਿੱਤਾ ਹੈ। ਸਭਾ ਦੇ ਸੂਬਾ ਜਥੇਬੰਦਕ ਸਕੱਤਰ ਨਰਭਿੰਦਰ ਵਲੋਂ ਪੇਸ ਕੀਤੇ ਮਤਿਆਂ ਵਿਚ ਮੰਗ ਕੀਤੀ ਗਈ ਕਿ ਗੜ੍ਹਚਿਰੌਲੀ ਵਿਚ ਬਣਾਏ ਝੂਠੇ ਪੁਲਿਸ ਮੁਕਾਬਲਿਆਂ ਦੀ ਉਚ ਪੱਧਰੀ ਜਾਂਚ ਕਰਵਾਕੇ ਦੋਸੀਆਂ ਨੂੰ ਸਖਤ ਸਜਾ ਦਿੱਤੀ ਜਾਵੇ ਅਤੇ ਪੁਲਿਸ ਮੁਕਾਬਲਿਆਂ ਵਿਚ ਕਤਲ ਬੰਦ ਕੀਤੇ ਜਾਣ। ਤੂਤੀਕੁਰੀਨ ਵਿਚ ੧੩ ਲੋਕਾਂ ਦੀਆਂ ਹੱਤਿਆਵਾਂ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣ। ਪ੍ਰਧਾਨ ਮੰਤਰੀ ਦੀ ਹੱਤਿਆ ਦੇ ਮਾਮਲੇ ਵਿਚ ਗਿਰਫਤਾਰ ਕੀਤੇ ਜਮਹੂਰੀ ਕਾਰਕੁੰਨਾਂ ਨੂੰ ਤੁਰੰਤ ਰਿਹਾਅ ਕੀਤਾ ਜਤਵੇ। ਇਸ ਮੌਕੇ ਡਾ ਹਰਬੰਸ ਗਰੇਵਾਲ, ਕਮਲਜੀਤ ਖੰਨਾ, ਜਸਵੀਰ ਦੀਪ, ਡਾ. ਤੇਜਪਾਲ, ਲਖਵਿੰਦਰ, ਵਿਜੈ ਨਰਾਇਣ, ਕਸਤੂਰੀ ਲਾਲ, ਗੁਰਮੀਤ ਜੱਜ, ਡਾ. ਸੁਖਪਾਲ, ਗੁਰਮੇਲ ਠੁੱਲੀਵਾਲ ਅਤੇ ਹੋਰ ਬਹੁਤ ਸਾਰੀਆਂ ਜਮਹੂਰੀ ਸਖਸੀਅਤਾਂ ਹਾਜਰ ਸਨ। ਇਸ ਮੌਕੇ ਮੁੱਖ ਮਹਿਮਾਨ ਨੂੰ ਸਨਮਾਨਤ ਕੀਤਾ ਗਿਆ। ਸਟੇਜ ਦਾ ਸੰਚਾਲਨ ਜਸਵੰਤ ਜੀਰਖ ਵਲੋ. ਕੀਤਾ ਗਿਆ।
No comments:
Post a Comment