Jun 29, 2019, 2:38 PM
BSC ਭਾਗ ਤੀਜਾ ਦੇ ਵਿਦਿਆਰਥੀਆਂ ਨੇ ਖੱਟਿਆ ਨਾਮਣਾ
ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ |
ਦੋਰਾਹਾ/ਲੁਧਿਆਣਾ: 30 ਜੂਨ 2019: (ਰੈਕਟਰ ਕਥੂਰੀਆ)::
ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਬੀ.ਐਸ.ਸੀ. ਭਾਗ ਤੀਜਾ (ਸਮੈਸਟਰ ਛੇਵਾ) ਦਾ ਨਤੀਜਾ ਐਲਾਨਿਆ ਗਿਆ ਜਿਸ ਵਿੱਚ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੀ ਵਿਦਿਆਰਥਣ ਅਰਪਿਤਾ ਰਾਵਤ ਨੇ 2000 ਵਿਚੋਂ 1556(77.8%) ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ, ਹਰਜੀਤ ਸਿੰਘ ਨੇ 1514 (75.7%) ਅੰਕ ਪ੍ਰਾਪਤ ਕਰਕੇ ਦੂਜਾ ਅਤੇ ਸ਼ਵੇਤਾ ਨੇ 1463 (73.15%) ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ।
ਕਾਲਜ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਾਲ ਵੀ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ। ਵਿਦਿਆਰਥੀਆਂ ਦੀਆਂ ਇਨ੍ਹਾਂ ਮਾਣਮੱਤੀਆਂ ਪ੍ਰਾਪਤੀਆਂ ਲਈ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਰੂਪ ਬਰਾੜ, ਸਕੱਤਰ ਸ. ਹਰਪ੍ਰਤਾਪ ਸਿੰਘ ਬਰਾੜ, ਸੀਨੀਅਰ ਵਾਈਸ ਪ੍ਰਧਾਨ ਸ. ਜੋਗੇਸ਼ਵਰ ਸਿੰਘ ਮਾਂਗਟ, ਵਾਈਸ ਪ੍ਰਧਾਨ ਸ. ਜਗਜੀਵਨਪਾਲ ਸਿੰਘ ਗਿੱਲ, ਫਾਈਨੈਂਸ ਸੈਕਟਰੀ ਸ. ਪਵਿੱਤਰਪਾਲ ਸਿੰਘ ਪਾਂਗਲੀ, ਜੋਆਇੰਟ ਸਕੱਤਰ ਸ਼੍ਰੀ ਆਦਰਸ਼ਪਾਲ ਬੈਕਟਰ, ਐਗਜ਼ੈਕਟਿਵ ਐਡਮਿਨੀਸਟਰੇਟਰ ਸ਼੍ਰੀਮਤੀਰੁਪਿੰਦਰ ਬਰਾ ੜ ਅਤੇ ਕਾਲਜ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਸਿੱਧੂ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਵਿਸ਼ੇਸ਼ ਕਰਕੇ ਅਧਿਆਪਕਾਂ ਨੂੰ ਵਧਾਈ ਦਿੱਤੀ ਜਿੰਨ੍ਹਾਂ ਦੀ ਸਾਂਝੀ ਮਿਹਨਤ ਸਦਕਾ ਸ਼ਾਨਦਾਰ ਨਤੀਜੇ ਪ੍ਰਾਪਤ ਹੋਏ ਜਿਸ ਨਾਲ ਕਾਲਜ ਅਤੇ ਇਲਾਕੇ ਦਾ ਨਾਂ ਰੌਸ਼ਨ ਹੋਇਆ।
No comments:
Post a Comment