ਅਸਤੀਫਾ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ਗਾਹ 'ਤੇ ਡਲਿਵਰ ਹੋਇਆ
ਚੰਡੀਗੜ੍ਹ: 15 ਜੁਲਾਈ 2019: (ਪੰਜਾਬ ਸਕਰੀਨ ਬਿਊਰੋ)::
ਆਪਣੇ ਸਿਆਸੀ ਵਿਰੋਧੀਆਂ ਦੇ ਨਿਸ਼ਾਨੇ 'ਤੇ ਆਏ ਹੋਏ ਬਹੁ ਚਰਚਿਤ ਆਗੂ ਨਵਜੋਤ ਸਿੰਘ ਸਿੱਧੂ ਨੇ ਹੁਣ ਆਪਣਾ ਅਸਤੀਫ਼ਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ 10 ਜੂਨ ਵਾਲੇ ਦਿਨ ਉਹਨਾਂ ਇਹ ਅਸਤੀਫਾ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜਿਆ ਸੀ। ਆਪਣੇ ਇਸ ਅਸਤੀਫੇ ਦੀ ਜਾਣਕਾਰੀ ਵੀ ਉਹਨਾਂ 14 ਜੁਲਾਈ ਵਾਲੇ ਦਿਨ ਟਵਿੱਟਰ 'ਤੇ ਦਿੱਤੀ ਸੀ। ਇਸ ਜਾਣਕਾਰੀ ਦੇ ਨਾਲ ਉਹਨਾਂ ਆਪਣੇ ਇਸ ਅਸਤੀਫੇ ਦੀ ਫੋਟੋ ਵੀ ਟਵਿੱਟਰ 'ਤੇ ਪੋਸਟ ਕੀਤੀ ਸੀ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਸੌਂਪੇ ਇਸ ਅਸਤੀਫੇ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਮੀਡੀਆ ਦੇ ਇੱਕ ਵੱਡੇ ਹਿੱਸੇ ਵਿੱਚ ਉਹਨਾਂ ਦੇ ਇਸ ਅਸਤੀਫੇ ਨੂੰ ਉਹਨਾਂ ਦੇ ਸਿਆਸੀ ਵਿਰੋਧੀਆਂ ਨੇ ਇੱਕ ਸਿਆਸੀ ਡਰਾਮਾ ਦੱਸਿਆ। ਅਸਤੀਫੇ ਨੂੰ ਡਰਾਮਾ ਦੱਸਣ ਦੇ ਨਾਲ ਹੀ ਉਹਨਾਂ ਦੇ ਵਿਰੋਧੀਆਂ ਨੇ ਇਹ ਮੰਗ ਵੀ ਕੀਤੀ ਸੀ ਕਿ ਉਹ ਆਪਣਾ ਅਸਤੀਫਾ ਕੈਪਟਨ ਸਾਹਿਬ ਨੂੰ ਭੇਜਣ। ਅਜਿਹੀਆਂ ਬਿਆਨਬਾਜ਼ੀਆਂ ਸਾਹਮਣੇ ਆਉਣ ਤੋਂ ਬਾਅਦ ਉਹਨਾਂ ਆਪਣਾ ਅਸਤੀਫਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਰਾਂ ਨੂੰ ਵੀ ਭੇਜ ਦਿੱਤਾ। ਇਸ ਨਵੇਂ ਘਟਨਾਕ੍ਰਮ ਸੰਬੰਧੀ ਜਾਣਕਾਰੀ ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਦਿੱਤੀ ਹੈ। ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣਾ ਅਸਤੀਫ਼ਾ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਭੇਜਿਆ ਹੈ। ਦੱਸਣਯੋਗ ਹੈ ਕਿ ਬੀਤੀ 10 ਜੂਨ ਨੂੰ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕੈਬਨਿਟ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਸੀ ਅਤੇ ਇਸ ਸੰਬੰਧੀ ਖ਼ੁਲਾਸਾ ਉਨ੍ਹਾਂ ਨੇ 14 ਜੁਲਾਈ ਨੂੰ ਐਤਵਾਰ ਵਾਲੇ ਦਿਨ ਕੀਤਾ ਸੀ। ਇਸ ਅਸਤੀਫੇ ਨਾਲ ਉਹਨਾਂ ਦੇ ਸਿਆਸੀ ਵਿਰੋਧੀਆਂ ਵਿੱਚ ਤਿੱਖਾ ਪ੍ਰਤੀਕਰਮ ਹੋਇਆ ਅਤੇ ਉਹਨਾਂ ਨੇ ਇਸ ਅਸਤੀਫੇ ਨੂੰ ਇੱਕ ਡਰਾਮਾ ਆਖ ਕੇ ਪ੍ਰਚਾਰਿਆ।
ਹੁਣ ਜਦੋਂ ਕਿ ਇਹ ਅਸਤੀਫਾ ਕੈਪਟਨ ਅਮਰਿੰਦਰ ਸਿੰਘ ਹੁਰਾਂ ਨੂੰ ਵੀ ਭੇਜ ਦਿੱਤਾ ਗਿਆ ਹੈ ਤਾਂ ਦੇਖਣਾ ਹੈ ਕਿ ਅਸਤੀਫੇ ਨੂੰ ਡਰਾਮਾ ਦੱਸਣ ਹੁਣ ਕੀ ਆਖਦੇ ਹਨ।
No comments:
Post a Comment