Jul 15, 2019, 3:51 PM
ਸਾਰੇ ਹੜ੍ਹ ਕੰਟਰੋਲ ਰੂਮ 24 ਘੰਟੇ (ਰਾਊਂਡ ਦਾ ਕਲਾਕ) ਕਾਰਜਸ਼ੀਲ ਹਨ
ਲੁਧਿਆਣਾ: 15 ਜੁਲਾਈ 2019: (ਪੰਜਾਬ ਸਕਰੀਨ ਬਿਊਰੋ)::
ਆਗਾਮੀ ਮੌਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਜਿੱਥੇ ਹਡ਼੍ਹ ਰੋਕੂ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ, ਉਥੇ ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ/ਤਹਿਸੀਲ ਪੱਧਰ 'ਤੇ ਹਡ਼੍ਹ ਕੰਟਰੋਲ ਰੂਮ ਸਥਾਪਤ ਕਰ ਦਿੱਤੇ ਗਏ ਹਨ।
ਇਨ੍ਹਾਂ ਕੰਟਰੋਲ ਰੂਮਾਂ ਦੀ ਸੂਚੀ ਅਤੇ ਨੰਬਰ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦਾ ਨੰਬਰ 0161-2433100 ਹੈ, ਇਸ ਤੋਂ ਇਲਾਵਾ ਸਬ ਡਵੀਜਨ ਸਮਰਾਲਾ ਦਾ ਨੰਬਰ 01628-262354, ਖੰਨਾ ਦਾ ਨੰਬਰ 01628-226091, ਪਾਇਲ ਦਾ ਨੰਬਰ 01628-276892, ਰਾਏਕੋਟ ਦਾ ਨੰਬਰ 01624-264350, ਜਗਰਾਉਂ ਦਾ ਨੰਬਰ 01624-223226, 240223, ਲੁਧਿਆਣਾ ਪੂਰਬੀ ਦਾ ਨੰਬਰ 01612400150, ਲੁਧਿਆਣਾ ਪੱਛਮੀ ਦਾ ਨੰਬਰ 01612412555, ਐਕਸੀਅਨ ਡਰੇਨੇਜ਼ ਵਿਭਾਗ ਦਾ ਨੰਬਰ 0161-2520232, ਸਿਹਤ ਵਿਭਾਗ ਦਾ ਨੰਬਰ 01612444193, ਪੁਲਿਸ ਵਿਭਾਗ ਲੁਧਿਆਣਾ ਦਾ ਨੰਬਰ 01612414932-33, 9815800251, 7837018500, ਸਕੱਤਰ ਖੇਤਰੀ ਟਰਾਂਸਪੋਰਟ ਅਥਾਰਟੀ ਲੁਧਿਆਣਾ ਦਾ ਨੰਬਰ 9872721309, ਫੌਜ ਦਾ ਨੰਬਰ 8558940825, ਖੁਰਾਕ ਸਿਵਲ ਸਪਲਾਈ ਵਿਭਾਗ ਦਾ ਨੰਬਰ 9815592855 ਹੈ।
ਉਨ੍ਹਾਂ ਕਿਹਾ ਕਿ ਇਹ ਸਾਰੇ ਹਡ਼੍ਹ ਕੰਟਰੋਲ ਰੂਮ 24 ਘੰਟੇ (ਰਾਊਂਡ ਦਾ ਕਲਾਕ) ਕਾਰਜਸ਼ੀਲ ਹਨ। ਇਹ ਕੰਟਰੋਲ ਰੂਮ ਛੁੱਟੀਆਂ ਦੇ ਸਮੇਂ ਦੌਰਾਨ ਵੀ ਆਮ ਵਾਂਗ ਕੰਮ ਕਰਦੇ ਹਨ। ਉਨ੍ਹਾਂ ਸੰਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜੋ ਵੀ ਅਧਿਕਾਰੀ ਕਿਸੇ ਵੀ ਪੱਧਰ 'ਤੇ ਹਡ਼੍ਹ ਰੋਕੂ ਕਾਰਜਾਂ ਵਿੱਚ ਲੱਗੇ ਹੁੰਦੇ ਹਨ, ਉਹ ਅਗਾਂਊਂ ਪ੍ਰਵਾਨਗੀ ਲਏ ਬਿਨਾਂ ਡਿਊਟੀ ਸਥਾਨ ਨਹੀਂ ਛੱਡਣਗੇ। ਸ੍ਰੀ ਅਗਰਵਾਲ ਨੇ ਸਾਰੇ ਉੱਪ ਮੰਡਲ ਮੈਜਿਸਟ੍ਰੇਟਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਖੇਤਰ ਵਿੱਚ ਵੀ ਹਡ਼੍ਹ ਕੰਟਰੋਲ ਰੂਮਾਂ ਦੀ ਕਾਰਜਕੁਸ਼ਲਤਾ 'ਤੇ ਖੁਦ ਨਿਗਰਾਨੀ ਰੱਖਣੀ ਯਕੀਨੀ ਬਣਾਉਣ ਤਾਂ ਜੋ ਕਿਸੇ ਵੀ ਸੰਕਟਮਈ ਸਥਿਤੀ ਵਿੱਚ ਤੁਰੰਤ ਲੋਕਾਂ ਦਾ ਜਾਂ ਆਪਸੀ ਸੰਪਰਕ ਹੋ ਸਕੇ।
ਸ੍ਰੀ ਅਗਰਵਾਲ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਸੰਪਰਕ ਨੰਬਰਾਂ 'ਤੇ ਪੁਖ਼ਤਾ ਜਾਣਕਾਰੀ ਹੀ ਸਾਂਝੀ ਕਰਨ।
No comments:
Post a Comment